Hindi English Sunday, 28 April 2024 🕑

ਪੰਜਾਬ

More News

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Updated on Thursday, March 28, 2024 18:36 PM IST

ਪਟਿਆਲਾ, 28 ਮਾਰਚ, 2024, ਦੇਸ਼ ਕਲਿੱਕ ਬਿਓਰੋ :

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,  ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ

ਹੋਰ
Readers' Comments
Harjit singh sandhu 3/29/2024 1:57:34 AM

ਪਾਰਟੀ ਛਡ ਕੇ ਭੱਜਣ ਵਾਲਿਆਂ ਨੂੰ ਲੋਕ ਨਹੀ ਬਖਣਗੇ। ਵੋਟਾਂ ਵਿਚ ਇਸ ਦਾ ਮੂਲ ਦਾਨੀਆਂ ਪਾਵੇਗੀ ਜੀ

Have something to say? Post your comment
X