Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਪੰਜਾਬ

More News

ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ

Updated on Friday, March 29, 2024 11:37 AM IST

ਲੁਧਿਆਣਾ, 29 ਮਾਰਚ, ਦੇਸ਼ ਕਲਿੱਕ ਬਿਓਰੋ :

ਲੁਧਿਆਣਾ ਜ਼ਿਲ੍ਹੇ ਵਿੱਚ ਦੋ ਸਕੀਆਂ ਭੈਣਾਂ ਵੱਲੋਂ ਆਪਣੇ ਗੁਆਂਢੀ ਦਾ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬੀਤੇ ਦੇਰ ਰਾਤ ਨੂੰ ਕਿਸੇ ਪੁਰਾਣੀ ਗੱਲਬਾਤ ਨੂੰ ਲੈ ਕੇ ਗੁਆਂਢੀਆਂ ਦੀ ਆਪਸ ਵਿੱਚ ਬਹਿਸ਼ਬਾਜੀ ਹੋ ਗਈ। ਇਹ ਬਹਿਸਬਾਜ਼ੀ ਹੱਥੋਂ ਪਾਈ ਤੱਕ ਪਹੁੰਚ ਗਈ। ਜਦੋਂ ਅੰਦਰ ਬੈਠੀਆਂ ਲੜਕੀਆਂ ਨੇ ਆਪਣੇ ਪਿਤਾ ਦੀ ਆਵਾਜ਼ ਸੁਣੀ ਤਾਂ ਦੋਵੇਂ ਭੈਣਾ ਨੇ ਬੇਸਬਾਲ ਦੇ ਡੰਡੇ ਨਾਲ ਗੁਆਂਢੀ ਉਤੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋਵੇਂ ਭੈਣਾਂ  ਉਸਦੇ ਸਿਰ ਉਤੇ ਉਦੋਂ ਤੱਕ ਹਮਲਾ ਕਰਦੀਆਂ ਰਹੀਆਂ ਜਦੋਂ ਤੱਕ ਉਹ ਬੇਹੋਸ਼ ਹੋ ਕੇ ਹੇਠਾਂ ਨਾ ਡਿੱਗਿਆ। ਆਰੋਪੀਆਂ ਦੀ ਪਹਿਚਾਣ ਦੀਪੀ ਅਤੇ ਮਨੀ ਵਜੋਂ ਹੋਈ ਹੈ।

ਜ਼ਖਮੀ ਵਿਅਕਤੀ ਸੁਖਵਿੰਦਰ ਸਿੰਘ ਉਰਫ ਬਬਲੂ ਨੂੰ ਨਿੱਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ, ਜਿੱਥੋਂ ਡਾਕਟਰਾਂ ਨੇ ਸਰਕਾਰੀ ਹਸਪਤਾਲ ਭੇਜ ਦਿੱਤਾ। ਹਸਪਤਾਲ ਵਿੱਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਇਸ ਘਟਨਾ ਦਾ ਪਤਾ ਚਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਆਟੋ ਚਲਾਉਣ ਦਾ ਕੰਮ ਕਰਦਾ ਸੀ।

ਵੀਡੀਓ

ਹੋਰ
Readers' Comments
ਗੁਰਮੇਲ ਸਿੰਘ ਇਕੋਲਾਹਾ 3/29/2024 9:26:50 PM

ਇਨ੍ਹਾਂ ਦੇ ਪਿੰਡ ਦਾ ਨਾਮ ਵੀ ਦੱਸਿਆ ਕਰੋ ਜੀ

Have something to say? Post your comment
X