Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਪੰਜਾਬ

More News

ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ

Updated on Friday, March 29, 2024 12:47 PM IST

ਚੰਡੀਗੜ੍ਹ, 29 ਮਾਰਚ, ਦੇਸ਼ ਕਲਿਕ ਬਿਊਰੋ :

ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ 'ਆਪ' ਦੇ ਕਿਲ੍ਹੇ 'ਚ ਕਿਸੇ ਤਰ੍ਹਾਂ ਦੀ ਸੰਨ੍ਹ ਨਾ ਲੱਗ ਸਕੇ ਇਸ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।
ਪਾਰਟੀ ਸੂਤਰਾਂ ਦੀ ਮੰਨੀਏ ਤਾਂ 31 ਮਾਰਚ ਨੂੰ ਦਿੱਲੀ 'ਚ ਹੋਣ ਵਾਲੀ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਵਿਧਾਇਕਾਂ ਨਾਲ ਅਲੱਗ-ਅਲੱਗ ਮੀਟਿੰਗ ਕਰਨਗੇ। ਮੀਟਿੰਗਾਂ ਦਾ ਸਿਲਸਿਲਾ ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਹਲਕਾ ਵਿਧਾਇਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਰਾਹੀਂ ‘ਆਪ’ ਨੇ ਲੋਕ ਸਭਾ ਚੋਣਾਂ ਦੀ ਚੁਣਾਵੀ ਜੰਗ ਜਿੱਤਣ ਦਾ ਟੀਚਾ ਰੱਖਿਆ ਹੈ।
'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ 31 ਮਾਰਚ ਨੂੰ ਦਿੱਲੀ 'ਚ ਹੋਣ ਵਾਲੀ ਮੈਗਾ ਰੈਲੀ ਦੀ ਕਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਹੋਵੇਗੀ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਉਹ ਰੈਲੀ ਤੱਕ ਦਿੱਲੀ 'ਚ ਹੀ ਰਹਿਣਗੇ। ਸੂਬੇ ਦੇ ਕਈ ਕੈਬਨਿਟ ਮੰਤਰੀ ਆਪਣੇ ਸਮਰਥਕਾਂ ਸਮੇਤ ਦਿੱਲੀ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਭਰ ਤੋਂ ਘੱਟੋ-ਘੱਟ ਇੱਕ ਹਜ਼ਾਰ ‘ਆਪ’ ਸਮਰਥਕ ਅਤੇ ਆਗੂ ਇਸ ਰੈਲੀ ਵਿੱਚ ਜਾ ਰਹੇ ਹਨ। ਇਸ ਬਹਾਨੇ ਜਿੱਥੇ ‘ਆਪ’ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗੀ, ਉੱਥੇ ਹੀ ਸਾਰੇ ਹਲਕਿਆਂ ਦੇ ਆਗੂਆਂ ਦਾ ਵੀ ਮੁਲਾਂਕਣ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
X