Hindi English Monday, 29 April 2024 🕑
BREAKING
ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ

ਪੰਜਾਬ

More News

ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾ ਸਕਦੇ ਹਨ 12 ਹੋਰ ਅਧਿਕਾਰਤ ਦਸਤਾਵੇਜ

Updated on Friday, March 29, 2024 13:46 PM IST

 
 ਫਾਰਮ 12 ਡੀ ਭਰ ਕੇ ਦੇਣ ਵਾਲੇ ਨਹੀਂ ਪਾ ਸਕਣਗੇ, ਪੋਲਿੰਗ ਸਟੇਸ਼ਨ ਤੇ ਵੋਟ- ਜ਼ਿਲ੍ਹਾ ਚੋਣ ਅਫ਼ਸਰ
 
ਫਰੀਦਕੋਟ 29 ਮਾਰਚ,2024: ਦੇਸ਼ ਕਲਿੱਕ ਬਿਓਰੋ
 
                     ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ ਤੇ ਨਾਲ ਲਿਜਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ । ਉਨ੍ਹਾਂ  ਦੱਸਿਆ ਕਿ  ਵੋਟਰਾਂ ਦੀ ਸਹੂਲਤਾਂ ਲਈ ਜਾਰੀ ਕੀਤੇ ਗਈ ਵੋਟਰ ਸਲਿੱਪ ਨੂੰ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ਤੇ ਪੇਸ਼ ਨਹੀਂ ਕੀਤਾ ਜਾ ਸਕਦਾ ਹੈ
 
           ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਹਿਚਾਣ ਵਜੋਂ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਨੁਸਾਰ ਜਿੰਨਾਂ ਵੋਟਰਾਂ ਪਾਸ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
 
                         ਜ਼ਿਲ੍ਹਾ ਚੋਣ ਅਫ਼ਸਰ  ਨੇ ਦੱਸਿਆ ਕਿ ਦਿਵਿਆਗ ਵੋਟਰ ਅਤੇ 85 ਸਾਲ ਤੋਂ ਵੱਧ ਉਮਰ  ਦੇ ਵੋਟਰਾਂ ਦੀ ਸਹੂਲਤ ਲਈ ਬੀ.ਐਲ.ਓਜ਼ ਦੇ ਸਹਿਯੋਗ ਨਾਲ ਘਰ ਵਿੱਚ ਰਹਿ ਕੇ ਵੋਟ ਪਾਉਣ ਸਬੰਧੀ ਫਾਰਮ ਨੰਬਰ 12 ਡੀ ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ । ਉਨ੍ਹਾਂ ਹੋਰ ਸਪੱਸ਼ਟ ਕੀਤਾ ਕਿ ਜੇ ਪੀ.ਡਬਲਿਊ.ਡੀ (ਦਿਵਿਆਂਗ ਵੋਟਰ) ਜਾਂ 85 ਸਾਲ ਤੋਂ ਵੱਧ ਉਮਰ ਵਾਲਾ ਵੋਟਰ ਫਾਰਮ ਨੰ. 12 ਡੀ ਭਰ ਕੇ ਦੇਵੇਗਾ, ਉਹ 01 ਜੂਨ 2024 ਨੂੰ ਪੋਲਿੰਗ ਸਟੇਸ਼ਨ ਤੇ ਵੋਟ ਨਹੀਂ ਪਾ ਸਕਣਗੇ।

ਵੀਡੀਓ

ਹੋਰ
Have something to say? Post your comment
ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

: ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

: ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

 ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

: ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

: ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

: ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

: ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

 ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

: ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

: ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

: ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

X