Hindi English Sunday, 28 April 2024 🕑
BREAKING
ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

ਪੰਜਾਬ

More News

ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਲਾਗੂ

Updated on Friday, March 29, 2024 16:03 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਾਰਚ, 2024, :

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 30 ਮਾਰਚ, 2024 ਨੂੰ ਸਵੇਰੇ ਦੇ ਸੈਸ਼ਨ ’ਚ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ 45 ਪ੍ਰੀਖਿਆ ਕੇਂਦਰਾਂ ’ਚ ਨਿਰਵਿਘਨ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਮੁੱਖ ਰੱਖਦਿਆਂ, ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਲਗਾ ਦਿੱਤੇ ਹਨ।
ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜਾਰੀ ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਮਾਰਚ, 2024 ਲਈ ਲਾਗੂ ਹੋਣ ਯੋਗ ਹੋਵੇਗਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਅਤੇ ਟ੍ਰੈਫ਼ਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਆਖਿਆ ਹੈ।

ਵੀਡੀਓ

ਹੋਰ
Have something to say? Post your comment
X