Hindi English Monday, 29 April 2024 🕑
BREAKING
ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਪੰਜਾਬ

More News

ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੌਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼

Updated on Friday, March 29, 2024 20:29 PM IST

ਸਿਰਫ ਸਿਹਤਮੰਦ ਬੱਚੇ ਲਈ ਅਰਦਾਸ ਕਰੋ, ਲੜਕਾ-ਲੜਕੀ ਦੋਨੇ ਬਰਾਬਰ ਹਨ, ਆਪਣੇ ਬੱਚਿਆਂ ਨੂੰ ਪੜ੍ਹਾਓ ਅਤੇ ਉਹਨਾਂ ਨੂੰ ਕਾਬਲ ਬਣਾਓ,

 ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਬੱਚੀ ਦਾ ਢੋਲ, ਫੁੱਲ ਅਤੇ ਕੇਕ ਕੱਟ ਕੇ ਸਵਾਗਤ ਕੀਤਾ

 ਅਰਵਿੰਦ ਕੇਜਰੀਵਾਲ ਦੀਆਂ ਸੁਭਕਾਮਨਾਵਾਂ ਮੇਰੇ ਲਈ ਮਾਅਨੇ ਰੱਖਦੀਆਂ ਹਨ, ਉਨ੍ਹਾਂ ਨੇ ਮੇਰੇ ਵਿਆਹ ਦੌਰਾਨ ਮੇਰੇ ਪਿਤਾ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਇਆ: ਭਗਵੰਤ ਮਾਨ

 ਚੰਡੀਗੜ੍ਹ, 29 ਮਾਰਚ, ਦੇਸ਼ ਕਲਿੱਕ ਬਿਓਰੋ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨਾਲ ਸ਼ੁੱਕਰਵਾਰ ਨੂੰ ਆਪਣੀ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਨੂੰ ਮੁੱਖ ਮੰਤਰੀ ਨਿਵਾਸ ਲੈ ਕੇ ਆਏ। ਸੀਐਮ ਮਾਨ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਬੱਚੀ ਦਾ ਢੋਲ, ਫੁੱਲਾਂ ਅਤੇ ਕੇਕ ਕੱਟ ਕੇ ਸਵਾਗਤ ਕੀਤਾ ਗਿਆ।

 ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਅੱਜ ਮੇਰੇ ਪਰਿਵਾਰ, ਮੇਰੀ ਪਤਨੀ ਡਾ ਗੁਰਪ੍ਰੀਤ ਕੌਰ ਅਤੇ ਮੇਰੇ ਲਈ ਬਹੁਤ ਵੱਡਾ ਦਿਨ ਹੈ ਕਿਉਂਕਿ ਅਸੀਂ ਆਪਣੇ ਘਰ ਅਤੇ ਆਪਣੀ ਜ਼ਿੰਦਗੀ ਵਿੱਚ ਇੱਕ ਸਿਹਤਮੰਦ ਬੱਚੇ ਦਾ ਸਵਾਗਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਰਿਸ਼ਤੇਦਾਰ ਨਵਜੰਮੇ ਬੱਚੇ ਦੇ ਸਵਾਗਤ ਲਈ ਸੀ.ਐਮ ਹਾਉਸ  ਮੌਜੂਦ ਸਨ। ਉਨ੍ਹਾਂ ਨੇ ਤੰਦਰੁਸਤ ਬੱਚੇ ਅਤੇ ਮਾਂ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ।

 “ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਨੇ  ਲੋਕਾਂ ਨੂੰ ਸੰਦੇਸ਼  ਦਿੱਤਾ ਅਤੇ ਕਿਹਾ ਕਿ "ਸਿਰਫ਼ ਸਿਹਤਮੰਦ ਬੱਚੇ ਲਈ ਅਰਦਾਸ ਕਰੋ, ਲੜਕਾ-ਲੜਕੀ ਦੋਨੇ ਬਰਾਬਰ ਹਨ, ਭਾਵੇਂ ਤੁਹਾਡਾ ਪੁੱਤਰ ਹੋਵੇ ਜਾਂ ਧੀ, ਉਨ੍ਹਾਂ ਨੂੰ ਸਿੱਖਿਅਤ ਕਰੋ, ਉਨ੍ਹਾਂ ਨੂੰ ਸਾਡੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਪੜ੍ਹਾਓ, ਉਨ੍ਹਾਂ ਨੂੰ ਕਾਬਲ ਬਣਾਓ। ਸਾਡੀਆਂ ਧੀਆਂ ਕਿਸੇ ਨਾਲੋਂ ਘੱਟ ਨਹੀਂ ਹਨ।  ਮੈਂ ਇੱਕ ਧੀ ਦਾ ਪਿਤਾ ਬਣ ਕੇ ਖੁਸ਼ ਹਾਂ"।

 ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਉਹ ਗਰਭ ਅਵਸਥਾ ਦੌਰਾਨ ਡਾਕਟਰ ਗੁਰਪ੍ਰੀਤ ਕੌਰ ਮਾਨ ਨਾਲ ਹਸਪਤਾਲ ਜਾਣ ਤੋਂ ਪਰਹੇਜ਼ ਕਰਦੇ ਸਨ ਕਿਉਂਕਿ ਸੁਰੱਖਿਆ ਪ੍ਰੋਟੋਕੋਲ ਦੇ ਕਾਰਨ ਹਸਪਤਾਲ ਦੇ ਕੰਮਕਾਜ ਵਿੱਚ ਵਿਘਨ ਪੈਂਦਾ ਸੀ। 

 ਅਰਵਿੰਦ ਕੇਜਰੀਵਾਲ ਦੀਆਂ ਸੁਭਕਾਮਨਾਵਾਂ ਬਾਰੇ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਇੱਛਾਵਾਂ ਦਾ ਅਰਥ ਉਨ੍ਹਾਂ ਲਈ ਦੁਨੀਆ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਮੇਰੇ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਦੌਰਾਨ ਪਿਤਾ ਦੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕੀਤਾ ਸੀ।

ਵੀਡੀਓ

ਹੋਰ
Have something to say? Post your comment
 ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

: ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

: ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

: ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

: ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

 ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

: ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

: ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

: ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

ਲਹਿਰਾਗਾਗਾ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕਣ ਦਾ ਐਲਾਨ

: ਲਹਿਰਾਗਾਗਾ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕਣ ਦਾ ਐਲਾਨ

ਮੁੱਖ ਮੰਤਰੀ ਦੀ ਆਮਦ ‘ਤੇ ਮੰਗ ਪੱਤਰ ਦੇਣ ਜਾਂਦੇ ਬੇਰੁਜ਼ਗਾਰ ਰਸਤੇ ਵਿੱਚ ਰੋਕੇ ਬੇਰੁਜ਼ਗਾਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

: ਮੁੱਖ ਮੰਤਰੀ ਦੀ ਆਮਦ ‘ਤੇ ਮੰਗ ਪੱਤਰ ਦੇਣ ਜਾਂਦੇ ਬੇਰੁਜ਼ਗਾਰ ਰਸਤੇ ਵਿੱਚ ਰੋਕੇ ਬੇਰੁਜ਼ਗਾਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

X