Hindi English Wednesday, 01 May 2024 🕑
BREAKING
ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 01-05-2024 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ

ਸੰਸਾਰ

More News

ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਕਿਸ਼ਤੀ ਡੁੱਬਣ ਕਾਰਨ 91 ਲੋਕਾਂ ਦੀ ਮੌਤ

Updated on Monday, April 08, 2024 12:39 PM IST

ਮਾਪੁਤੋ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਐਤਵਾਰ ਦੇਰ ਰਾਤ ਇੱਕ ਕਿਸ਼ਤੀ ਸਮੁੰਦਰ ਵਿੱਚ ਡੁੱਬ ਗਈ। ਇਸ ਹਾਦਸੇ ਵਿੱਚ 91 ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਵਿੱਚੋਂ ਬਹੁਤ ਸਾਰੇ ਬੱਚੇ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਬੀਬੀਸੀ ਮੁਤਾਬਕ ਮੱਛੀ ਫੜਨ ਵਾਲੀ ਕਿਸ਼ਤੀ ਵਿੱਚ 130 ਲੋਕ ਸਵਾਰ ਸਨ, ਜੋ ਕਿ ਇਸਦੀ ਸਮਰੱਥਾ ਤੋਂ ਵੱਧ ਸੀ। 5 ਲੋਕਾਂ ਨੂੰ ਬਚਾਇਆ ਜਾ ਸਕਿਆ, ਜਦਕਿ ਕਈ ਲਾਪਤਾ ਹਨ।

ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕਿਸ਼ਤੀ ਵਿੱਚ ਸਵਾਰ ਲੋਕ ਮੋਜ਼ਾਮਬੀਕ ਦੇ ਲੁੰਗਾ ਤੋਂ ਨਾਮਪੁਲਾ ਸੂਬੇ ਦੇ ਮੋਜ਼ਾਮਬੀਕ ਟਾਪੂ ਜਾ ਰਹੇ ਸਨ। ਇਹ ਸਾਰੇ ਹੈਜ਼ੇ ਦੀ ਬਿਮਾਰੀ ਤੋਂ ਬਚਣ ਲਈ ਪਰਵਾਸ ਕਰ ਰਹੇ ਸਨ।

ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ, ਜਿਸ ਵਿਚ ਲੋਕਾਂ ਨੂੰ ਬਚਾਉਂਦੇ ਹੋਏ ਦੇਖਿਆ ਜਾ ਸਕਦਾ ਹੈ ਅਤੇ ਕਈ ਲਾਸ਼ਾਂ ਸਮੁੰਦਰ ਦੇ ਕੰਢੇ ਦੇਖੀਆਂ ਜਾ ਸਕਦੀਆਂ ਹਨ।

ਵੀਡੀਓ

ਹੋਰ
Have something to say? Post your comment
X