Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ

Updated on Monday, April 15, 2024 18:11 PM IST

ਪਟਿਆਲਾ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ।
ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਕਿਹਾ ਕਿ ਅਪ੍ਰੈਲ ਤੋਂ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੇ ਵਾਤਾਵਰਣ 'ਚ ਤਬਦੀਲੀ ਨਾਲ ਮਨੁੱਖੀ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ 'ਤੇ ਨਿਗਰਾਨੀ ਰੱਖਣ ਲਈ ਸਬੰਧਤ ਵਿਭਾਗਾਂ ਆਪਸੀ ਤਾਲਮੇਲ ਨਾਲ ਐਕਸ਼ਨ ਪਲਾਨ ਤਿਆਰ ਕਰਨ ਤਾਂ ਜੋ ਗਰਮੀ ਨਾਲ ਮਨੁੱਖੀ ਸਰੀਰ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕੇ।  
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ ਮਨੁੱਖ ਹੀ ਨਹੀਂ, ਬਲਕਿ ਪਸ਼ੂਆਂ ਨੂੰ ਵੀ ਗਰਮੀ 'ਚ ਲੂ ਤੋਂ ਬਚਾਉਣਾ ਜ਼ਰੂਰੀ ਹੈ, ਜਿਸ ਲਈ ਪਸ਼ੂ ਪਾਲਣ ਵਿਭਾਗ ਵੀ ਪਸ਼ੂਆਂ ਨੂੰ ਗਰਮੀ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਪਲਾਨ ਤਿਆਰ ਕਰੇ ਤਾਂ ਜੋ ਸਮੇਂ ਸਿਰ ਪਲਾਨ ਨੂੰ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨਗਰ ਨਿਗਮ, ਖੇਤੀਬਾੜੀ ਵਿਭਾਗ, ਜਲ ਸਪਲਾਈ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਗਰਮੀ ਦੇ ਮੌਸਮ 'ਚ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਵੀ ਸਾਂਝੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜਨਤਕ ਸਥਾਨਾਂ 'ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਹੁਣੇ ਤੋਂ ਐਕਸ਼ਨ ਪਲਾਨ ਅਨੁਸਾਰ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਜਿਨ੍ਹਾਂ ਖੇਤਰਾਂ ਵਿੱਚ ਡੇਂਗੂ ਦੇ ਵੱਧ ਕੇਸ ਆਏ ਸਨ, ਉਨ੍ਹਾਂ ਖੇਤਰਾਂ ਵੱਲ ਹੁਣੇ ਤੋਂ ਧਿਆਨ ਕੇਂਦਰਿਤ ਕੀਤਾ ਜਾਵੇ ਅਤੇ ਫਾਗਿੰਗ ਕਰਵਾਉਣ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਵਿੱਢੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਦੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਮੇਂ 'ਤੇ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਤੇ ਨਗਰ ਕੌਸਲਾਂ ਨੂੰ ਖੜੇ ਪਾਣੀ ਵਾਲੇ ਸਰੋਤਾਂ ਵਿੱਚ ਡੇਂਗੂ ਦਾ ਲਾਰਵਾਂ ਪੈਦਾ ਹੋਣ ਤੋਂ ਰੋਕਣ ਲਈ ਲਗਾਤਾਰ ਦਵਾਈ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਪੋਸਟਰ ਵੀ ਬਣਾਏ ਗਏ ਹਨ, ਜੋ ਗਰਮੀ ਦੇ ਮੌਸਮ 'ਚ ਕੀ ਕਰਨ ਤੇ ਕੀ ਨਾ ਕਰਨ ਬਾਰੇ ਜਾਣਕਾਰੀ ਦਿੰਦੇ ਹਨ। ਮੀਟਿੰਗ 'ਚ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਮਿਤ ਸਿੰਘ, ਡੀ.ਐਸ.ਪੀ. (ਐਚ) ਸੁਖਦੇਵ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਪਸ਼ੂ ਪਾਲਣ, ਸਿੱਖਿਆ, ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਐਮ.ਓ ਤੇ ਈ.ਓਜ਼ ਮੌਜੂਦ ਸਨ।
ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਕਰਦੇ ਹੋਏ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X