Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

Updated on Tuesday, April 16, 2024 15:33 PM IST

 

 
ਮੋਰਿੰਡਾ  16 ਅਪ੍ਰੈਲ  ( ਭਟੋਆ  )
 
 
ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ   ਸਕੂਲ ਆਫ ਐਮੀਨੈਂਸ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਰੋਪੜ ਜਿਲੇ ਦੇ ਵੱਖ-ਵੱਖ ਸਕੂਲਾਂ ਦੇ  2065 ਵਿਦਿਆਰਥੀਆਂ ਵੱਲੋ ਆਨਲਾਈਨ ਰਜਿਸਟਰੇਸ਼ਨ ਕਰਵਾਈ ਗਈ ਸੀ। ਜਿਨਾਂ ਵਿੱਚੋਂ  ਵਿਭਾਗ ਵੱਲੋ ਆਯੋਜਿਤ ਇਸ ਦਾਖਲਾ ਪ੍ਰੀਖਿਆ ਦੇ ਆਲਾਨੇ ਗਏ ਨਤੀਜੇ ਵਿੱਚ  1153 ਵਿਦਿਆਰਥੀ ਹੀ  (56 ਪ੍ਰਤੀਸ਼ਤ) ਇਹ ਦਾਖਲਾ ਪ੍ਰੀਖਿਆ ਪਾਸ ਕਰ ਸਕੇ ਹਨ, ਜਦ ਕਿ 19 ਪ੍ਰਤੀਸ਼ਤ ਤੋਂ ਵੱਧ ਵਿਦਿਆਰਥੀ ਪ੍ਰੀਖਿਆ ਕੇਂਦਰਾਂ ਵਿੱਚੋਂ ਗੈਰਹਾਜ਼ਰ ਰਹੇ ਅਤੇ ਲਗਭਗ 25 % ਵਿਦਿਆਰਥੀ ਵਿਭਾਗ ਵੱਲੋਂ ਲਈ ਗਈ ਪ੍ਰੀਖਿਆ ਨੂੰ ਕੁਆਲੀਫਾਈ ਨਹੀਂ ਕਰ ਸਕੇ।
ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ  117 ਵਿਧਾਨ ਸਭਾ ਹਲਕਿਆਂ ਵਿੱਚ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਸਕੂਲ ਨੂੰ ਸਕੂਲ ਆਫ ਐਮੀਨੈਸ ਬਣਾਇਆ ਗਿਆ ਹੈ । ਸਰਕਾਰ ਦੀ ਇਸ ਨੀਤੀ ਤਹਿਤ ਰੋਪੜ ਜਿਲੇ ਵਿੱਚ ਬਣਾਏ ਗਏ ਸਕੂਲ ਆਫ ਐਮੀਨੈਸ ਦੀ  ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਸਿੱਖਿਆ ਵਿਭਾਗ ਵੱਲੋਂ ਦਾਖਲਾ ਪ੍ਰੀਖਿਆ ਲਈ ਗਈ। ਜਿਸ ਦੇ ਹਾਸਲ ਵੇਰਵਿਆਂ ਅਨੁਸਾਰ ਸਕੂਲ ਆਫ ਐਮੀਨੈਂਸ ਮੋਰਿੰਡਾ ਵਿਖੇ ਇਸ  ਪ੍ਰੀਖਿਆ ਲਈ 
 434 ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਸੀ ਜਿਨਾਂ ਵਿੱਚੋਂ 318 ਵਿਦਿਆਰਥੀ ਇਸ ਪ੍ਰੀਖਿਆ ਵਿੱਚ ਬੈਠੇ ਸਨ ਅਤੇ ਉਹਨਾਂ ਵਿੱਚੋਂ 201 ਵਿਦਿਆਰਥੀ ਇਸ ਦਾਖਲਾ ਪ੍ਰੀਖਿਆ ਲਈ ਕੁਆਲੀਫਾਈ ਕਰ ਸਕੇ ਹਨ ਜਦੋਂ ਕਿ 117 ਵਿਦਿਆਰਥੀ ਇਸ ਪ੍ਰੀਖਿਆ ਲਈ ਕੁਆਲੀਫਾਈ ਨਹੀਂ ਕਰ ਸਕੇ ਅਤੇ 116 ਵਿਦਿਆਰਥੀ ਰਜਿਸਟਰੇਸ਼ਨ ਕਰਵਾਉਣ ਦੇ ਬਾਵਜੂਦ ਵੀ ਪ੍ਰੀਖਿਆ ਕੇਂਦਰ ਵਿੱਚੋਂ ਗੈਰ ਹਾਜਰ ਰਹੇ।  ਇਸੇ ਤਰ੍ਹਾਂ ਸਕੂਲ ਆਫ ਐਮੀਨੈਂਸ ਰੋਪੜ ਵਿਖੇ ਦਾਖਲਾ ਲੈਣ ਲਈ 293 ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਸੀ ਜਿਨਾਂ ਵਿੱਚੋਂ 179 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਕੁਆਲੀਫਾਈ ਕੀਤੀ ਅਤੇ 68 ਵਿਦਿਆਰਥੀ ਇਸ ਪ੍ਰੀਖਿਆ ਨੂੰ ਕੁਆਲੀਫਾਈ ਨਹੀਂ ਕਰ ਸਕੇ ਤੇ 46 ਵਿਦਿਆਰਥੀ ਪ੍ਰੀਖਿਆ ਕੇਂਦਰ ਵਿੱਚ ਹਾਜ਼ਰ ਨਹੀਂ ਹੋਏ। ਸ੍ਰੀ ਚਮਕੌਰ ਸਾਹਿਬ ਦੇ ਸਕੂਲ ਆਫ ਐਮੀਨੈਂਸ ਵਿੱਚ ਕੁੱਲ 222 ਵਿਦਿਆਰਥੀਆਂ ਨੇ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਰਜਿਸਟਰੇਸ਼ਨ ਕਰਵਾਈ ਸੀ ਜਿਨਾਂ ਵਿੱਚੋਂ 45 ਵਿਦਿਆਰਥੀ ਗੈਰ ਹਾਜਰ ਰਹੇ ਤੇ 61 ਵਿਦਿਆਰਥੀ ਇਸ ਦਾਖਲਾ ਪ੍ਰੀਖਿਆ ਨੂੰ ਪਾਸ ਨਹੀਂ ਕਰ ਸਕੇ ਜਦੋਂ ਕਿ 116 ਵਿਦਿਆਰਥੀ ਦਾਖਲਾ ਪ੍ਰੀਖਿਆ ਨੂੰ ਪਾਸ ਕਰਨ ਵਿੱਚ ਸਫਲ ਰਹੇ ਹਨ। ਸਕੂਲ ਆਫ ਆਈ ਮੀਨਸ ਨੰਗਲ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ 571 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਨਾਂ ਵਿੱਚੋਂ 308 ਪ੍ਰੀਖਿਆਤੀ ਇਹ ਪ੍ਰੀਖਿਆ ਪਾਸ ਕਰਨ ਵਿੱਚ ਸਫਲ ਰਹੇ ਹਨ ਅਤੇ 128 ਵਿਦਿਆਰਥੀ ਪ੍ਰੀਖਿਆ ਕੇਂਦਰ ਤੋਂ ਗੈਰ ਹਾਜ਼ਰ ਰਹੇ ਅਤੇ 135 ਵਿਦਿਆਰਥੀ ਇਸ ਦਾਖਲਾ ਪ੍ਰੀਖਿਆ ਨੂੰ ਕੁਆਲੀਫਾਈ ਨਹੀਂ ਕਰ ਸਕੇ । ਜਦੋਂ ਕਿ ਸਕੂਲ ਆਫ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿੱਚ 545 ਵਿਦਿਆਰਥੀਆਂ ਨੇ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਸੀ ਜਿਨਾਂ ਵਿੱਚੋਂ 302 ਵਿਦਿਆਰਥੀ ਇਸ ਦਾਖਲਾ ਪ੍ਰੀਖਿਆ ਨੂੰ ਪਾਸ ਕਰਨ ਵਿੱਚ ਸਫਲ ਰਹੇ ਹਨ ਜਦਕਿ 129 ਵਿਦਿਆਰਥੀ ਇਸ ਦਾਖਲਾ ਪ੍ਰੀਖਿਆ ਨੂੰ ਕੁਆਲੀਫਾਈ ਨਹੀਂ ਕਰ ਸਕੇ ਅਤੇ 114 ਵਿਦਿਆਰਥੀ ਰਜਿਸਟਰੇਸ਼ਨ ਕਰਵਾਉਣ ਦੇ ਬਾਵਜੂਦ ਪ੍ਰੀਖਿਆ ਕੇਂਦਰ ਵਿੱਚੋਂ ਗੈਰ ਹਾਜ਼ਰ ਰਹੇ ਹਨ।
ਸਿੱਖਿਆ ਵਿਭਾਗ ਵੱਲੋਂ ਉਪਰੋਕਤ ਸਕੂਲਾਂ ਦੇ ਐਲਾਨੇ ਗਏ ਨਤੀਜੇ ਅਨੁਸਾਰ ਇਹਨਾਂ ਪੰਜ ਸਕੂਲਾਂ ਵਿਚ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ 2065 ਵਿਦਿਆਰਥੀਆਂ ਵੱਲੋਂ ਦਾਖਲਾ ਪ੍ਰੀਖਿਆ ਦੇਣ ਲਈ ਰਜਿਸਟਰੇਸ਼ਨ ਕਰਵਾਈ ਗਈ ਸੀ, ਜਿਨਾਂ ਵਿੱਚੋਂ 1153 ਵਿਦਿਆਰਥੀ ਹੀ ਇਸ ਦਾਖਲਾ ਪ੍ਰੀਖਿਆ ਨੂੰ ਪਾਸ ਕਰਕੇ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਯੋਗ ਘੋਸ਼ਿਤ ਕੀਤੇ ਗਏ ਹਨ ਅਤੇ 58 ਵਿਦਿਆਰਥੀ ਇਸ ਦਾਖਲਾ ਪ੍ਰੀਖਿਆ ਨੂੰ ਕੁਆਲੀਫਾਈ ਨਹੀਂ ਕਰ ਸਕੇ ਜਦੋਂ ਕਿ 404 ਵਿਦਿਆਰਥੀ ਇਸ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਉਣ ਦੇ ਬਾਵਜੂਦ ਵੀ ਪ੍ਰੀਖਿਆ ਕੇਂਦਰਾਂ ਵਿੱਚੋਂ ਗੈਰ ਹਾਜ਼ਰ ਰਹੇ ਹਨ। ਇਹ ਵੀ ਦੱਸਣ ਯੋਗ ਹੈ ਕਿ ਵਿਭਾਗ ਵੱਲੋਂ ਆਯੋਜਿਤ ਕੀਤੀ ਇਸ ਪ੍ਰੀਖਿਆ ਵਿੱਚ ਵਿੱਚੋਂ ਪਾਸ ਹੋਣ ਲਈ ਪਾਸ ਹੋਣ ਲਈ ਸਾਰੇ ਵਿਸ਼ਿਆਂ ਅਤੇ  ਰੀਜਨਿੰਗ  ਵਿੱਚੋਂ ਘੱਟੋ ਘੱਟ 35 % ਅਤੇ ਕੁੱਲ 40% ਅੰਕ ਲੈਣੇ ਰਾਜਮੀ ਰੱਖੇ ਗਏ ਸਨ ਜਦ ਕਿ ਰਿਜਰਵ ਕੈਟਾਗਰੀਆਂ ਨਾਲ ਸੰਬੰਧਿਤ ਵਿਦਿਆਰਥੀ ਨੂੰ 5 ਪ੍ਰਤੀਸ਼ਤ ਅੰਕਾਂ ਦੀ ਛੋਟ ਦਿੱਤੀ ਗਈ ਸੀ।

ਵੀਡੀਓ

ਹੋਰ
Readers' Comments
Nisha Kumari 4/20/2024 11:39:42 PM

End date,in

Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X