Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਡਾ ਭੀਮ ਰਾਓ ਅੰਬੇਦਕਰ ਦੀ ਯਾਦ ਵਿੱਚ ਵੱਖ ਵੱਖ ਪਿੰਡਾਂ ਵਿਚ ਕਰਵਾਏ ਸਮਾਗਮ

Updated on Tuesday, April 16, 2024 18:37 PM IST

ਸੰਵਿਧਾਨ ਨਾਲ ਛੇੜਛਾੜ ਲੋਕ ਤੰਤਰ ਲਈ ਖ਼ਤਰੇ ਦੀ ਘੰਟੀ - ਦੁੱਮਣਾ 
 
 
ਮੋਰਿੰਡਾ 16 ਅਪ੍ਰੈਲ ,( ਭਟੋਆ )
 
ਸੰਵਿਧਾਨ ਨਾਲ ਛੇੜਛਾੜ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹੈ। ਜਿਸ ਨੂੰ ਸੰਵਿਧਾਨ ਨਾਲ ਪਿਆਰ ਕਰਨ ਵਾਲੇ ਦੇਸ਼ ਵਾਸੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। 
ਇਹ ਵਿਚਾਰ ਗ਼ਦਰੀ ਬਾਬੇ ਵਿਚਾਰਧਾਰਕ ਮੰਚ ਪੰਜਾਬ ਦੇ ਸਕੱਤਰ ਜਨਰਲ ਸੁਖਵਿੰਦਰ ਸਿੰਘ ਦੁੱਮਣਾ ਅਤੇ  ਐਸ ਸੀ,ਬੀ ਸੀ ਇੰਪਲਾਈਜ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਨੇ ਵੱਖ ਵੱਖ ਪਿੰਡਾਂ ਵਿਚ ਡਾ ਭੀਮ ਰਾਓ ਅੰਬੇਦਕਰ ਜੀ ਦੀ ਯਾਦ ਵਿੱਚ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸੇ ਲੜੀ ਤਹਿਤ ਨਜ਼ਦੀਕੀ ਪਿੰਡ ਸਰਹਾਣਾ ਅਤੇ ਪਿੰਡ ਮੂੰਡੀਆਂ ਵਿਖੇ  ਡਾ ਭੀਮ ਰਾਓ ਅੰਬੇਦਕਰ ਮੈਮੋਰੀਅਲ ਕਲੱਬ ਅਤੇ ਨਗਰ ਪੰਚਾਇਤ  ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ  ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਨੌਜਵਾਨਾਂ, ਮਹਿਲਾਵਾਂ ਤੇ ਪਤਵੰਤੇ ਸੱਜਣਾਂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਚੇਅਰਮੈਨ ਕੁਲਦੀਪ ਸਿੰਘ ਕਲੇਰ ਨੇ ਦੱਸਿਆ ਕਿ ਇਸ ਸਮਾਗਮ ਦਾ ਉਦਘਾਟਨ ਉਘੇ ਸਮਾਜ ਸੇਵਕ ਕਰਨੈਲ ਸਿੰਘ ਜੀਤ ਨੇ ਕੀਤਾ।  ਜਦੋਂ ਕਿ ਸੁਖਵਿੰਦਰ ਸਿੰਘ ਦੁਮਣਾ, ਬਲਜੀਤ ਸਿੰਘ ਅਤੇ ਅਕਾਲੀ ਨੇਤਾ ਕਰਨ ਸਿੰਘ ਸਾਬਕਾ ਡੀ ਟੀ ੳ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ।  ਇਸ ਸਮੇਂ ਸੁਖਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਬਾਵਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਦਸਿਆ ਕਿ ਬਾਬਾ ਸਾਹਿਬ ਜੀ ਦੇ ਦਿਤੇ ਸੰਵਿਧਾਨ ਕਾਰਨ ਅੱਜ ਅਸੀਂ ਮਨ ਭਾਉਂਦਾ ਖਾ ਸਕਦੇ ਹਾਂ,ਮਨ ਭਾਉਂਦਾ ਪਹਿਨ ਸਕਦੇ ਹਾਂ ਤੇ ਮਨ ਭਾਉਂਦਾ ਬੋਲ ਸਕਦੇ ਹਾਂ। ਅਪਣੀ ਵੋਟ ਰਾਹੀਂ ਦੇਸ਼ ਦਾ ਹੁਕਮਰਾਨ ਚੁਣਦੇ ਹਾਂ।ਪਰ ਦੇਸ਼ ਦੇ ਦੁਸ਼ਮਣ ਲੋਕਾਂ ਨੂੰ ਇਹ ਚੰਗਾ ਨਹੀਂ ਲਗ ਰਿਹਾ। ਇਸ ਲਈ ਉਹ ਸੰਵਿਧਾਨ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ।ਇਸ ਸਮੇਂ ਕਰਨੈਲ ਸਿੰਘ ਜੀਤ ਨੇ ਆਖਿਆ ਕਿ ਸੰਵਿਧਾਨ ਨਾਲ ਛੇੜਛਾੜ ਲੋਕ ਤੰਤਰ ਲਈ ਖ਼ਤਰੇ ਦੀ ਘੰਟੀ ਸਾਬਤ ਹੋਵੇਗੀ।  ਜੇ ਕਰ ਸੰਵਿਧਾਨ ਬਦਲ ਦਿੱਤਾ ਗਿਆ ਤਾਂ ਲੋਕਾਂ ਦੀ ਅਜ਼ਾਦੀ ਅਪਣੇ ਆਪ ਖਤਮ ਹੋ ਜਾਵੇਗੀ।  ਦੇਸ਼ ਵਾਸੀ ਇਹ ਕਦੇ ਸਹਿਨ ਨਹੀਂ ਕਰਨਗੇ।   ਇਸ ਮੌਕੇ ਪਿੰਡ ਦੇ ਸਰਪੰਚ ਸਿਮਰਨਜੀਤ ਸਿੰਘ ਕੰਗ, ਨੰਬਰਦਾਰ ਕੁਲਵਿੰਦਰ ਸਿੰਘ,ਕਾਕਾ ਸਿੰਘ, ਮੋਹਨ ਸਿੰਘ ਫੋਜੀ ਅਤੇ ਅਵਤਾਰ ਸਿੰਘ ਮੈਂਬਰ ਪੰਚਾਇਤ  ਅਤੇ ਡਾ ਜੰਗ ਸਿੰਘ ਆਦਿ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਆਏ ਮਹਿਮਾਨਾਂ, ਹੋਣਹਾਰ ਨੌਜਵਾਨਾਂ ਤੇ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ। 

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X