Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਪਹਿਲੀ ਮਈ ਰਾਤ ਭਰ ਦੇ ਨਾਟਕ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

Updated on Tuesday, April 16, 2024 19:07 PM IST

 
ਉੱਘੇ ਫ਼ਿਲਮਸਾਜ਼ ਡਾਕਟਰ ਰਾਜੀਵ ਕੁਮਾਰ ਦਾ ਸਨਮਾਨ ਕੀਤਾ ਜਾਵੇਗਾ
 
ਉੱਘੀ ਚਿੰਤਕ ਡਾ ਨਵਸ਼ਰਨ ਦਰਪੇਸ਼ ਚੁਣੋਤੀਆਂ ਤੇ ਚਰਚਾ ਕਰਨਗੇ
 
ਦਲਜੀਤ ਕੌਰ 
 
ਲੁਧਿਆਣਾ, 16 ਅਪ੍ਰੈਲ, 2024: ਮਜ਼ਦੂਰਾਂ ਦੇ ਕੌਮਾਂਤਰੀ ਮੁਕਤੀ ਦਿਵਸ 1 ਮਈ ਦੀ ਪੂਰੀ ਰਾਤ ਸ਼ਾਮ 7 ਵਜੇ ਤੋਂ ਅਗਲੀ ਸਵੇਰ ਤਕ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬ ਲੋਕ ਸੱਭਿਆਚਾਰ ਮੰਚ ਵਲੋ ਮਨਾਈ ਜਾਂਦੀ ਕਲਾ ਤੇ ਕਿਰਤ ਦੇ ਇਨਕਲਾਬੀ ਜਸ਼ਨ ਦੀ ਰਾਤ ਹੈ। ਪਿਛਲੇ ਤਿੰਨ ਦਹਾਕਿਆਂ ਤੋਂ ਨਾਟਕਾਂ, ਗੀਤਾਂ, ਕੋਰੀਓਗਰਾਫੀਆਂ, ਕਵਿਤਾਵਾਂ, ਪੁਸਤਕ ਪ੍ਰਦਰਸ਼ਨੀਆਂ ਨਾਲ ਸਰੋਤਿਆਂ ਨੂੰ ਹਨੇਰਿਆਂ ਖ਼ਿਲਾਫ਼ ਡੱਟਣ ਦਾ ਸੱਦਾ ਦਿੰਦੀ ਮਈ ਦੀ ਰਾਤ ਚੇਤਿਆਂ 'ਚ ਪੱਕੇ ਤੋਰ ਤੇ ਵਸੀ ਯਾਦਗਾਰੀ ਰਾਤ ਹੈ।
 
 
ਲੁਧਿਆਣਾ ਵਿਖੇ ਪਲਸ ਮੰਚ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਚੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸਾਮਲ ਹੋਏ। ਜਥੇਬੰਦੀਆਂ ਨੇ ਸਮਾਗਮ ਦੀ ਸਫਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸਹਾਇਕ ਸਕਤਰ ਹਰਕੇਸ਼ ਚੋਧਰੀ ਨੇ ਦੱਸਿਆ ਕਿ ਨਾਟਕ ਤੇ ਗੀਤ-ਸੰਗੀਤ ਮੇਲੇ 'ਚ ਨਾਟਕ ਤੇ ਗੀਤ ਸੰਗੀਤ ਟੀਮਾਂ ਫਾਸ਼ੀਵਾਦ, ਸਾਮਰਾਜੀ ਜੰਗਾਂ, ਔਰਤ ਵਰਗ ਦੀ ਹੋਣੀ, ਜਮਹੂਰੀਅਤ ਦਾ ਘਾਣ, ਨੋਜਵਾਨੀ ਦਾ ਦੇਸ਼ਬਦਰ ਹੋਣਾ ਆਦਿ ਵਿਸ਼ਿਆਂ ਤੇ ਪੇਸ਼ਕਾਰੀਆਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਚ ਲੋਕ ਕਲਾ ਵਿਸੇਸ਼ਕਰ ਫਿਲਮਾਂ ਨੂੰ , ਸਮਾਜ ਦੇ ਹਾਸ਼ੀਆਗ੍ਰਸਤ ਤੇ ਵੰਚਿਤ ਲੋਕਾਂ ਦੇ ਦਰਾਂ ਤੇ ਲੈ ਕੇ ਜਾਣ ਵਾਲੇ ਨਾਬਰ ਤੇ ਚੰਮ ਵਰਗੀਆਂ ਚਰਚਿਤ ਫਿਲਮਾਂ ਦੇ ਨਾਮਵਰ ਫ਼ਿਲਮਸਾਜ਼ ਡਾ ਰਾਜੀਵ ਕੁਮਾਰ ਨੂੰ ਉਨਾਂ ਦੀ ਸ਼ਾਨਦਾਰ ਦੇਣ ਲਈ ਸਨਮਾਨਿਤ ਕੀਤਾ ਜਾ ਰਿਹਾ ਹੈ। 
 
ਇਸ ਸਮਾਗਮ ਚ ਨਾਮਵਰ ਨਿਰਦੇਸ਼ਕ ਰਾਜਵਿੰਦਰ ਸਮਰਾਲਾ, ਸੁਰਿੰਦਰ ਸ਼ਰਮਾ, ਜਸਵਿੰਦਰ ਪੱਪੀ, ਡਾ. ਸੋਮਪਾਲ ਹੀਰਾ ਸਤ ਪਾਲ ਬੰਗਾ ਅਪਨੀਆਂ ਸ਼ਾਨਦਾਰ ਨਾਟ ਰਚਨਾਵਾਂ ਦੀ ਪੇਸ਼ਕਾਰੀ ਕਰਨਗੇ। ਰਾਮ ਕੁਮਾਰ ਭਦੋੜ, ਜਗਸੀਰ ਜੀਦਾ, ਧਰਮਿੰਦਰ ਮਸਾਣੀ ਗੀਤ ਸੰਗੀਤ ਰਾਹੀਂ ਲੋਕ ਚੇਤਨਾ ਦਾ ਛੱਟਾ ਦੇਣਗੇ।‌ ਮਰਹੂਮ ਕਲਾਕਾਰਾਂ ਨਾਟਕਕਾਰ ਮਾਸਟਰ ਤਰਲੋਚਨ, ਚਿੰਤਕ  ਬਾਰੂ ਸਤਵਰਗ, ਕਹਾਣੀਕਾਰ ਸੁਖਜੀਤ, ਕਵੀਸ਼ਰ ਅਮਰਜੀਤ ਪਰਦੇਸੀ, ਰੰਗਕਰਮੀ ਵਿਕਰਮ ਦੀ ਲੋਕ ਸਾਹਿਤ ਸੱਭਿਆਚਾਰ ਲਈ ਅਮੁੱਲੀ ਦੇਣ ਨੂੰ ਸਿਜਦਾ ਕੀਤਾ ਜਾਵੇਗਾ। ਉੱਘੀ ਚਿੰਤਕ ਡਾ. ਨਵਸ਼ਰਨ ਅਤੇ ਮੰਚ ਪ੍ਰਧਾਨ ਅਮੋਲਕ ਸਿੰਘ ਮੋਜੂਦਾ ਚੁਣੌਤੀਆਂ ਦੀ ਚਰਚਾ ਕਰਨਗੇ। ਉਨਾਂ ਸਮੂਹ ਅਗਾਂਹਵਧੂ ਲੋਕਾਂ ਨੂੰ ਇਸ ਰਾਤ ਭਰ ਦੇ ਸਮਾਗਮ 'ਚ ਪੁੱਜਣ ਦੀ ਜ਼ੋਰਦਾਰ ਅਪੀਲ ਕੀਤੀ ਹੈ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X