Hindi English Tuesday, 30 April 2024 🕑
BREAKING
Ex ADGP ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ‘ਚ ਸ਼ਾਮਲ ਪੰਤਜਲੀ ਇਸ਼ਤਿਹਾਰ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ

More News

ਸਕੂਲ ਤੋਂ ਐਕਟਿਵਾ ‘ਤੇ ਘਰ ਜਾ ਰਹੀ ਅਧਿਆਪਕਾ ਨੂੰ ਕੈਂਟਰ ਨੇ ਮਾਰੀ ਟੱਕਰ,ਮੌਤ

Updated on Wednesday, April 17, 2024 10:59 AM IST

ਨਕੋਦਰ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਸਥਾਨਕ ਜਲੰਧਰ ਬਾਈਪਾਸ ’ਤੇ ਕੈਂਟਰ ਤੇ ਐਕਟਿਵਾ ਵਿਚਕਾਰ ਟੱਕਰ ਹੋ ਗਈ।ਇਸ ਹਾਦਸੇ ’ਚ ਐਕਟਿਵਾ ਸਵਾਰ ਅਧਿਆਪਕਾ ਜੋ ਫੂਡ ਸਪਲਾਈ ਇੰਸਪੈਕਟਰ ਦੀ ਪਤਨੀ ਸੀ,ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਅਧਿਆਪਕਾ ਦੀ ਪਛਾਣ ਮਨਜੀਤ ਕੌਰ ਪਤਨੀ ਦਲਜੀਤ ਸਿੰਘ ਵਾਸੀ ਅਸ਼ੋਕ ਵਿਹਾਰ ਕਾਲੋਨੀ ਨਕੋਦਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਏਐੱਸਆਈ ਰਾਜਿੰਦਰਪਾਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ। ਲਾਸ਼ 'ਤੇ ਹਾਦਸਾਗ੍ਰਸਤ ਵ੍ਹੀਕਲ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਂਚ ਅਧਿਕਾਰੀ ਏਐੱਸਆਈ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਅਧਿਆਪਕਾ ਮਨਜੀਤ ਕੌਰ ਸਕੂਲ ਤੋਂ ਵਾਪਸ ਆਪਣੇ ਘਰ ਐਕਟਿਵਾ ’ਤੇ ਜਾ ਰਹੀ ਸੀ।ਜਦੋਂ ਉਹ ਜਲੰਧਰ ਬਾਈਪਾਸ ਚੌਕ ਨੂੰ ਕ੍ਰਾਸ ਕਰਨ ਲੱਗੀ ਤਾਂ ਦੂਜੀ ਸਾਈਡ ਤੋਂ ਆ ਰਹੇ ਕੈਂਟਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਅਧਿਆਪਕਾ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਸਿਟੀ ਥਾਣਾ ਮੁੱਖੀ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਮ੍ਰਿਤਕ ਅਧਿਆਪਕਾ ਮਨਜੀਤ ਕੌਰ ਦੇ ਪਤੀ ਦਲਜੀਤ ਸਿੰਘ ਦੇ ਬਿਆਨਾਂ ’ਤੇ ਕੈਂਟਰ ਚਾਲਕ ਸੁਖਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਗੁਰੂ ਅੰਗਦ ਦੇਵ ਨਗਰ ਅਮਲੋਹ ਰੋਡ ਖੰਨਾ ਖ਼ਿਲਾਫ਼ ਥਾਣਾ ਸਿਟੀ ਨਕੋਦਰ ’ਚ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵੀਡੀਓ

ਹੋਰ
Have something to say? Post your comment
X