Hindi English Wednesday, 01 May 2024 🕑
BREAKING
8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸਿਪ ਤੋਂ ਨਿਰਾਸ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਕਲਾਸ ਦਾ ਨਤੀਜਾ ਐਲਾਨਿਆ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ ਕੋਵਿਸ਼ੀਲਡ ਵੈਕਸੀਨ ਹਾਰਟ ਅਟੈਕ ਦਾ ਕਾਰਨ ਬਣ ਸਕਦੀ ਹੈ, ਕੰਪਨੀ ਨੇ ਅਦਾਲਤ ‘ਚ ਮੰਨਿਆਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਾਸ ਕੀਤੀ JEE ਮੇਨਜ਼ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 15 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖਾਹਾਂ, ਕੀਤਾ ਰੋਸ ਪ੍ਰਦਰਸ਼ਨ

ਰਾਸ਼ਟਰੀ

More News

ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ

Updated on Wednesday, April 17, 2024 20:32 PM IST

ਗੁਜਰਾਤ ਦੇ ਭਰੂਚ ਵਿੱਚ ਆਮ ਆਦਮੀ ਪਾਰਟੀ ਦੇ ਨਾਲ ਇਕ ਕ੍ਰਾਂਤੀ ਪਨਪ ਰਹੀ ਹੈ, ਭਰੂਚ ਵਿੱਚ ਭਾਰਤ ਗੱਠਜੋੜ ਦੀ ਜਿੱਤ ਪੱਕੀ - ਭਗਵੰਤ ਮਾਨ

ਕਿਹਾ- 'ਆਪ' ਉਮੀਦਵਾਰ ਚੈਤਰ ਵਸਾਵਾ ਦੀ ਜਿੱਤ 100 ਫ਼ੀਸਦੀ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਲੱਖਾਂ 'ਚ ਜੁਟੀ ਲੋਕਾਂ ਦੀ ਭੀੜ ਨੂੰ ਦੇਖਦਿਆਂ ਮਾਨ ਨੇ ਕਿਹਾ- ਅੱਜ ਇੱਥੇ ਜਿੰਨਾ ਇਕੱਠ ਹੋਇਆ ਹੈ, ਸੱਚ ਕਹਾਂ ਤਾਂ ਮੈਂ ਪੰਜਾਬ ਵਿਚ ਵੀ ਅਜਿਹਾ ਮਾਹੌਲ ਨਹੀਂ ਦੇਖਿਆ

ਭਾਜਪਾ ਵਾਲਿਆਂ ਨੇ ਸੋਚਿਆ ਸੀ ਕਿ ਚੈਤਰ ਵਸਾਵਾ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ, ਪਰ ਉਹ ਵਾਪਸ ਵੀ ਆਏ ਅਤੇ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਵੀ ਦੇਣਗੇ - ਮਾਨ

ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਕਰਦਾ ਹੈ, ਅਸੀਂ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਸਾਫ਼ ਕਰਨਾ ਹੈ - ਮਾਨ

ਚੰਡੀਗੜ੍ਹ, 17 ਅਪ੍ਰੈਲ 2024, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਚੈਤਰ ਵਸਾਵਾ ਦੇ ਹੱਕ ਵਿੱਚ ‘ਜਨ ਆਸ਼ੀਰਵਾਦ ਯਾਤਰਾ’ ਕੱਢੀ।

ਯਾਤਰਾ ਦੌਰਾਨ ਲੋਕਾਂ ਦੀ ਭਾਰੀ ਭੀੜ ਇਕੱਠੀ ਹੋਈ। ਲੱਖਾਂ ਦੀ ਭੀੜ ਨੂੰ ਦੇਖ ਕੇ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸੁਨਾਮੀ ਹੈ। ਸੱਚ ਕਹਾਂ ਤਾਂ ਮੈਂ ਪੰਜਾਬ ਵਿਚ ਵੀ ਅਜਿਹਾ ਮਾਹੌਲ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਚੈਤਰ ਵਸਾਵਾ ਦੀ ਜਿੱਤ 100 ਫ਼ੀਸਦੀ ਪੱਕੀ ਹੈ, ਇਸ ਦਾ ਐਲਾਨ ਹੋਣਾ ਬਾਕੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ।ਇਸੇ ਲਈ ਇੱਕ ਸਾਜ਼ਿਸ਼ ਤਹਿਤ ਉਨ੍ਹਾਂ ਨੇ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰ ਲਿਆ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ। ਦੇਸ਼ ਵਿੱਚ ਇੱਕ ਹੀ ਨੇਤਾ ਹੈ, ਜੋ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦਾ ਹੈ, ਉਹ ਹੈ ਅਰਵਿੰਦ ਕੇਜਰੀਵਾਲ।

ਮਾਨ ਨੇ ਕਿਹਾ ਕਿ ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਤਾਂ ਕਰ ਲਿਆ ਹੈ, ਪਰ ਉਹ ਉਨ੍ਹਾਂ ਨੂੰ ਰੋਕ ਨਹੀਂ ਸਕਦੀ ਕਿਉਂਕਿ ਅਰਵਿੰਦ ਕੇਜਰੀਵਾਲ ਸਿਰਫ਼ ਇਕ ਵਿਅਕਤੀ ਨਹੀਂ, ਉਹ ਇਕ ਵਿਚਾਰ ਹਨ। ਤੁਸੀਂ ਕੇਜਰੀਵਾਲ ਦੇ ਸ਼ਰੀਰ ਨੂੰ ਅੰਦਰ ਕਰ ਸਕਦੇ ਹੋ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕਿਵੇਂ ਗ੍ਰਿਫ਼ਤਾਰ ਕਰੋਗੇ?

ਮਾਨ ਨੇ ਕਿਹਾ ਕਿ ਭਾਜਪਾ ਨੇ ਚੈਤਰ ਭਾਈ ਅਤੇ ਉਨ੍ਹਾਂ ਦੀ ਪਤਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਜੇਲ੍ਹ ਵਿਚ ਮਿਲਣ ਗਿਆ ਸੀ। ਭਾਜਪਾ ਵਾਲਿਆਂ ਨੂੰ ਲੱਗ ਰਿਹਾ ਸੀ ਕਿ ਉਹ ਵਾਪਸ ਨਹੀਂ ਆਉਣਗੇ। ਪਰ ਉਹ ਵਾਪਸ ਵੀ ਆਏ ਅਤੇ ਢੁਕਵਾਂ ਜਵਾਬ ਵੀ ਦੇਣਗੇ।

ਉਨ੍ਹਾਂ ਕਿਹਾ ਕਿ ਉੱਪਰ ਵਾਲਾ ਸਭ ਦੇਖ ਰਿਹਾ ਹੈ। ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਜਰੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਨੂੰ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਜਵਾਬ ਦੇਣਾ ਹੈ। ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਤਬਾਹ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇੱਥੇ ਆਮ ਲੋਕ ਹੀ ਆਉਂਦੇ ਹਨ। ਆਮ ਆਦਮੀ ਪਾਰਟੀ ਕੋਲ ਪੰਜਾਬ ਦੀਆਂ 117 ਵਿੱਚੋਂ 92 ਸੀਟਾਂ ਹਨ, ਜਿਨ੍ਹਾਂ ਵਿੱਚੋਂ 80 ਵਿਧਾਇਕ ਪਹਿਲੀ ਵਾਰ ਬਣੇ ਹਨ, ਜਿੰਨਾਂ ਦੀ ਉਮਰ 28 ਤੋਂ 29 ਸਾਲ ਦੀ ਹੈ ਅਤੇ ਉਹ ਆਮ ਪਰਿਵਾਰਾਂ ਨਾਲ ਸਬੰਧਿਤ ਹਨ। ਜਿੰਨਾਂ ਨੇ ਪੰਜਾਬ ਦੇ ਸਾਰੇ ਮਹਾਰਥਿਆਂ ਨੂੰ ਹਰਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਲੋਕਤੰਤਰ ਹੈ, ਜਦੋਂ ਜਨਤਾ ਚਾਹੁੰਦੀ ਹੈ, ਆਦਮੀ ਅਰਸ਼ 'ਤੇ ਅਤੇ ਜਦੋਂ ਜਨਤਾ ਚਾਹੁੰਦੀ ਹੈ, ਆਦਮੀ ਫ਼ਰਸ਼ 'ਤੇ ਲਿਆ ਕੇ ਖੜਾ ਕਰ ਦਿੰਦੀ ਹੈ। ਭਾਜਪਾ ਇਸ ਨੂੰ ਨਹੀਂ ਸਮਝ ਰਹੀ ਹੈ। ਪਰ ਇਸ ਚੋਣ ਵਿੱਚ ਜਨਤਾ ਭਾਜਪਾ ਨੂੰ ਆਪਣੀਆਂ ਵੋਟਾਂ ਨਾਲ ਮੂੰਹ ਤੋੜਵਾਂ ਜਵਾਬ ਜਰੂਰ ਦੇਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਿੱਚ ਇੱਕ ਹੀ ਨੇਤਾ ਹੈ ਅਰਵਿੰਦ ਕੇਜਰੀਵਾਲ, ਜੋ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦਾ ਹੈ। ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਇਸੇ ਲਈ ਭਾਜਪਾ ਨੇ ਇੱਕ ਸਾਜ਼ਿਸ਼ ਦੇ ਤਹਿਤ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰਵਾਇਆ ਹੈ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਇਹੀ ਗ਼ਲਤੀ ਸੀ ਕਿ ਉਨ੍ਹਾਂ ਨੇ ਗ਼ਰੀਬਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰੀ। ਉਨ੍ਹਾਂ ਨੇ ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ ਦਿੱਲੀ ਵਿੱਚ ਚੰਗੇ ਸਰਕਾਰੀ ਸਕੂਲ ਬਣਾਏ। ਉਨ੍ਹਾਂ ਨੇ ਬਿਜਲੀ ਅਤੇ ਪਾਣੀ ਮੁਫ਼ਤ ਕਰ ਦਿੱਤਾ, ਜਿਸ ਕਾਰਨ ਆਮ ਲੋਕਾਂ ਨੂੰ ਆਰਥਿਕ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ।

ਮਾਨ ਨੇ ਕਿਹਾ ਕਿ ਅੱਜ ਗੁਜਰਾਤ ਦੇ ਭਰੂਚ ਰੋਡ ਸ਼ੋਅ ਦੀ ਇਹ ਤਸਵੀਰ ਇਸ ਗੱਲ ਦੀ ਗਵਾਹ ਹੈ ਕਿ ਇਸ ਵਾਰ ਲੋਕ ਝਾੜੂ ਚਲਾਉਣ ਲਈ ਤਿਆਰ ਬਰ-ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ 45 ਡਿਗਰੀ ਤਾਪਮਾਨ ਵਿੱਚ ਲੱਖਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਨੂੰ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਮੂੰਹ ਤੋੜਵਾਂ ਜਵਾਬ ਮਿਲੇਗਾ। ਭਰੂਚ ਅਤੇ ਗੁਜਰਾਤ ਦੇ ਲੋਕ ਭਾਜਪਾ ਦੇ ਲੋਕਾਂ ਤੋਂ ਬਹੁਤ ਤੰਗ ਆ ਚੁੱਕੇ ਹਨ। ਇਸ ਵਾਰ ਜਨਤਾ ਈਵੀਐਮ 'ਤੇ ਆਪਣਾ ਗ਼ੁੱਸਾ ਕੱਢਣ ਲਈ ਤਿਆਰ ਹੈ।

ਵੀਡੀਓ

ਹੋਰ
Have something to say? Post your comment
ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 5 ਲੋਕਾਂ ਦੀ ਮੌਤ

: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 5 ਲੋਕਾਂ ਦੀ ਮੌਤ

ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ

: ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ

ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ

ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

: ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ

: ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ

ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ

: ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ

ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

: ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

: ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

: ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

: ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

X