ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਮਾਰੀ ਬਾਜ਼ੀ
ਮੋਹਾਲੀ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੀ ਮਾਰਚ 2024 ਦੌਰਾਨ ਲਈ ਗਈ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ ਜਦੋਂ ਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿ ਬਾਬਾ ਬਕਾਲਾ ਤੀਜੇ ਸਥਾਨ ਉਤੇ ਰਹੀ।
ਮੈਰਿਟ ਲਿਸਟ ਵਿੱਚ ਪਹਿਲੇ ਦੋ ਸਥਾਨ ਜ਼ਿਲ੍ਹਾ ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੀਆਂ ਵਿਦਿਆਰਥਣਾਂ ਅਦਿਤੀ ਪੁੱਤਰੀ ਅਜੇ ਕੁਮਾਰ ਸਿੰਘ ਨੇ 100% ਅੰਕ ਹਾਸਲ ਕਰਕੇ ਪਹਿਲਾ ਅਤੇ ਦੂਜਾ ਸਥਾਨ ਅਲੀਸ਼ਾ ਸ਼ਰਮਾ ਪੁੱਤਰੀ ਮਹਿੰਦਰ ਸ਼ਰਮਾ ਨੇ 99.23 ਫੀਸਦੀ ਅੰਕ ਹਾਸਲ ਕੀਤੇ ਹਨ। ਜ਼ਿਲ੍ਹਾ ਅੰਮ੍ਰਿਤਸਰ ਦੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਦੀ ਵਿਦਿਆਰਥਣ ਕਰਮਨਪ੍ਰੀਤ ਕੌਰ ਪੁੱਤਰੀ ਜਗਰੂਪ ਸਿੰਘ ਨੇ 99.23 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥੀ ਭਲਕੇ ਸ਼ੁੱਕਰਵਾਰ ਨੂੰ ਇਹ ਨਤੀਜਾ ਸਿੱਖਿਆ ਬੋਰਡ ਦੀ ਵੈੱਬਸਾਈਟ ਉਤੇ ਵੇਖ ਸਕਣਗੇ।