Hindi English Wednesday, 01 May 2024 🕑

ਪੰਜਾਬ

More News

ਹਲਕਾ ਸ੍ਰੀ ਚਮਕੌਰ ਸਾਹਿਬ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇੱਕ ਪ੍ਰਭਾਵਸ਼ਾਲੀ ਮੀਟਿੰਗ ਹੋਈ

Updated on Thursday, April 18, 2024 15:45 PM IST

 
 ਮੋਰਿੰਡਾ 18 ਅਪ੍ਰੈਲ  ( ਭਟੋਆ)
 
ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇੱਕ ਪ੍ਰਭਾਵਸ਼ਾਲੀ ਮੀਟਿੰਗ ਨਗਰ ਕੌਂਸਲ ਮੋਰਿੰਡਾ ਦੇ ਉਪ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ। ਜਿਸ ਵਿੱਚ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਸ੍ਰੀ ਕਰਨ  ਸਿੰਘ ਡੀਟੀਓ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਬੰਦੀ ਸਿੱਖ ਨੌਜਵਾਨਾਂ ਨੂੰ ਰਿਹਾ ਨਾ ਕਰਕੇ ਅਤੇ ਕਿਸਾਨ ਅੰਦੋਲਨ ਦੌਰਾਨ ਮੰਨੀਆ ਗਈਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਨਾ ਕਰਕੇ ਪੰਜਾਬੀਆਂ ਦੀ ਅਣਖ ਅਤੇ ਗੈਰਤ ਨੂੰ ਲਲਕਾਰਿਆ  ਹੈ ਜਿਸ ਦਾ ਮੂੰਹ ਤੋੜਵਾਂ ਜਵਾਬ ਪੰਜਾਬ ਦੇ ਲੋਕ ਦਿੱਲੀ ਦੀਆਂ ਪਾਰਟੀਆਂ ਨੂੰ ਹਰਾ ਕੇ ਅਤੇ ਪੰਜਾਬ ਦੇ ਹੱਕਾਂ ਤੇ ਹੇਤਾਂ ਦੀ ਪਹਿਰੇਦਾਰ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਦੇਣਗੇ ਮੀਟਿੰਗ ਦੌਰਾਨ ਬੂਥ ਪੱਧਰ ਤੇ ਚੋਣ ਪ੍ਰਚਾਰ ਤੇਜ਼ ਕਰਨ ਲਈ ਅਕਾਲੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ।ਮੀਟਿੰਗ ਵਿੱਚ ਹੋਰਨਾਂ ਤੋਂ ਬਿਨਾਂ ਸੀਨੀਅਰ ਅਕਾਲੀ ਆਗੂ ਸ੍ਰੀ ਹਰਮੋਹਨ ਸਿੰਘ ਸੰਧੂ,  ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਚਰਨਜੀਤ ਸਿੰਘ ਕਾਲੇਵਾਲ ,ਅਜਮੇਰ ਸਿੰਘ ਖੇੜਾ ,ਜਥੇਦਾਰ ਜਗਜੀਤ ਸਿੰਘ ਰਤਨਗੜ ਸਾਬਕਾ ਮੈਂਬਰ ਐਸਜੀਪੀਸੀ, ਪੀਏਸੀ ਮੈਂਬਰ ਜਗਪਾਲ ਸਿੰਘ ਜੋਲੀ ਤੇ ਅਮਨਦੀਪ ਸਿੰਘ ਮਾਂਗਟ, ਜਥੇਦਾਰ ਜਗਰਾਜ ਸਿੰਘ ਮਾਨਖੇੜੀ, ਜਸਵੀਰ ਸਿੰਘ ਕਾਈਨੌਰ, ਬਹਾਦਰ ਸਿੰਘ ਕਾਈਨੌਰ, ਦਵਿੰਦਰ ਸਿੰਘ ਮਝੈਲ, ਲੱਖੀ ਸ਼ਾਹ, ਬਲਾਕ ਪ੍ਰਧਾਨ ਸੁਰਜੀਤ ਸਿੰਘ ਤਾਜਪੁਰਾ ਹਰਬੰਸ ਸਿੰਘ ਸਮਾਣਾ ਅਤੇ ਜਗਵਿੰਦਰ ਸਿੰਘ ਪੰਮੀ, ਜੁਝਾਰ ਸਿੰਘ ਮਾਵੀ, ਗੁਰਮੀਤ ਸਿੰਘ ਸਿੱਧੂ, ਧਰਮਿੰਦਰ ਸਿੰਘ ਕੋਟਲੀ, ਸਰਪੰਚ ਨਰਿੰਦਰ ਸਿੰਘ ਮਾਵੀ, ਮਨਦੀਪ ਸਿੰਘ ਰੌਣੀ, ਅਮਰਿੰਦਰ ਸਿੰਘ ਹੈਲੀ, ਪਰਮਿੰਦਰ ਸਿੰਘ ਬਿੱਟੂ ਕੰਗ, ਬਲਦੇਵ ਸਿੰਘ ਚੱਕਲ, ਮਨਜੀਤ ਸਿੰਘ ਮੁੰਧੋ, ਅਤੇ ਜਥੇਦਾਰ ਗਿਆਨ ਸਿੰਘ ਕਲਾਰਾਂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ। 

ਵੀਡੀਓ

ਹੋਰ
Have something to say? Post your comment
ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

: ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

: ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

: ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

: ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 01-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 01-05-2024

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

: 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ : ਮੁੱਖ ਮੰਤਰੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

: ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

X