Hindi English Thursday, 02 May 2024 🕑

ਪੰਜਾਬ

More News

ਮੋਹਾਲੀ: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

Updated on Friday, April 19, 2024 11:07 AM IST

ਮੋਹਾਲੀ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।
ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।

ਵੀਡੀਓ

ਹੋਰ
Have something to say? Post your comment
BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

: BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

: ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

: ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

: ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

: CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

: ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

: ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

X