Hindi English Thursday, 02 May 2024 🕑
BREAKING
ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ ਫੇਫੜੇ ਦਾ ਕੈਂਸਰ ਇੱਕ ਭਿਆਨਕ ਬਿਮਾਰੀ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਸੰਸਾਰ

More News

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

Updated on Friday, April 19, 2024 11:33 AM IST

ਜੇਰੂਸ਼ਲਮ, 19 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਇਜ਼ਰਾਈਲ ਨੇ ਅੱਜ ਸ਼ੁੱਕਰਵਾਰ ਸਵੇਰੇ (ਭਾਰਤੀ ਸਮੇਂ ਅਨੁਸਾਰ) ਸਵੇਰੇ ਕਰੀਬ 6 ਵਜੇ ਈਰਾਨ 'ਤੇ ਮਿਜ਼ਾਈਲ-ਡਰੋਨ ਨਾਲ ਹਮਲਾ ਕੀਤਾ।ਏਬੀਸੀ ਨਿਊਜ਼ ਨੇ ਅਮਰੀਕੀ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਈਰਾਨ ਦੇ ਇਸਫਹਾਨ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਹਾਲਾਂਕਿ ਇਜ਼ਰਾਈਲ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਈਰਾਨ ਦੀ ਫਾਰਸ ਨਿਊਜ਼ ਏਜੰਸੀ ਨੇ ਵੀ ਧਮਾਕਿਆਂ ਦੀ ਆਵਾਜ਼ ਦੀ ਜਾਣਕਾਰੀ ਦਿੱਤੀ ਹੈ। ਫਲਾਈਟ ਟ੍ਰੈਕਿੰਗ ਵੈੱਬਸਾਈਟ ਫਲਾਈਟ ਰਡਾਰ ਮੁਤਾਬਕ ਧਮਾਕਿਆਂ ਤੋਂ ਬਾਅਦ ਈਰਾਨੀ ਹਵਾਈ ਖੇਤਰ ਤੋਂ ਕਈ ਉਡਾਣਾਂ ਨੂੰ ਮੋੜ ਦਿੱਤਾ ਗਿਆ ਹੈ। ਸੀਐਨਐਨ ਨਿਊਜ਼ ਮੁਤਾਬਕ ਇਸ ਕਾਰਨ ਕਰੀਬ 8 ਜਹਾਜ਼ਾਂ ਨੇ ਆਪਣਾ ਰੂਟ ਬਦਲਿਆ ਹੋਣ ਦੀ ਖ਼ਬਰ ਹੈ।
ਇਸਫਹਾਨ ਉਹੀ ਸੂਬਾ ਹੈ ਜਿੱਥੇ ਨਤਾਨਜ਼ ਸਮੇਤ ਈਰਾਨ ਦੇ ਕਈ ਪ੍ਰਮਾਣੂ ਟਿਕਾਣੇ ਸਥਿਤ ਹਨ। ਨਟਾਨਜ਼ ਈਰਾਨ ਦੇ ਯੂਰੇਨੀਅਮ ਪ੍ਰੋਗਰਾਮ ਦਾ ਮੁੱਖ ਹਿੱਸਾ ਹੈ। ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਈਰਾਨ ਨੇ 300 ਤੋਂ ਜ਼ਿਆਦਾ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਇਜ਼ਰਾਈਲ 'ਤੇ ਹਮਲਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਇਜ਼ਰਾਈਲ ਦੇ ਨੇਵਾਤਿਮ ਏਅਰਬੇਸ ਨੂੰ ਨਿਸ਼ਾਨਾ ਬਣਾਇਆ, ਜਿੱਥੇ ਕੁਝ ਨੁਕਸਾਨ ਵੀ ਹੋਇਆ। ਹਾਲਾਂਕਿ, ਇਜ਼ਰਾਈਲ, ਅਮਰੀਕਾ, ਫਰਾਂਸ ਅਤੇ ਬ੍ਰਿਟੇਨ ਦੀ ਮਦਦ ਨਾਲ, ਈਰਾਨ ਦੇ 99% ਹਮਲਿਆਂ ਨੂੰ ਰੋਕਣ ਵਿੱਚ ਕਾਮਯਾਬ ਰਿਹਾ।

ਵੀਡੀਓ

ਹੋਰ
Have something to say? Post your comment
X