Hindi English Friday, 03 May 2024 🕑
BREAKING
ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ

More News

ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ

Updated on Saturday, April 20, 2024 15:49 PM IST

ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ

ਕਰਜ਼ਾ ਉਤਾਰਨ ਲਈ ਕਰਜ਼ ਲੈ ਰਹੀ 'ਆਪ' ਸਰਕਾਰ

ਪਟਿਆਲਾ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਵਰਕਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰੂਬਰੂੂ ਹੋਏ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਤੋਂ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦਾ ਸਾਰਾ ਧਿਆਨ ਸਿਰਫ ਪ੍ਰਚਾਰ ਵੱਲ ਹੈ। ਪੰਜਾਬ ਦੇ ਹਾਲਾਤ ਅੱਜ ਇਹ ਬਣ ਗਏ ਹਨ ਕਿ ਸਰਕਾਰ ਕਰਜ਼ਾ ਉਤਾਰਨ ਲਈ ਕਰਜ਼ਾ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਨੂੰ ਕਰਜ਼ੇ ਅਤੇ ਹੋਰ ਮੁੱਦਿਆਂ 'ਤੇ ਘੇਰਨ ਵਾਲੀ ਸਰਕਾਰ ਨੂੰ ਖੁਦ ਵੀ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੇ ਕਾਰਜਕਾਲ ਦੌਰਾਨ ਕਿੰਨਾ ਕਰਜ਼ਾ ਲਿਆ ਗਿਆ ਹੈ ਅਤੇ ਉਸ ਦੀ ਵਰਤੋਂ ਕਿੱਥੇ ਕੀਤੀ ਗਈ ਹੈ।
ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਜੋ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਹ ਅੱਜ ਸਾਰੇ ਵਾਅਦੇ ਭੁੱਲ ਗਈ ਹੈ। ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਦੇ ਨਾਮ 'ਤੇ ਗੁੰਮਰਾਹ ਕੀਤਾ ਗਿਆ। ਅੱਜ ਵੀ ਪੰਜਾਬ ਦੀਆਂ ਔਰਤਾਂ ਭੱਤੇ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਚੋਣ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਆਪ ਦੇ ਉਮੀਦਵਾਰ ਜੇਕਰ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਖੁਸ਼ਵੰਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਦਰਸ਼ਨ ਸਿੰਘ ਗਾਂਧੀ, ਪਲਵਿੰਦਰ ਸਿੰਘ ਰਿੰਕੂ, ਅਮਰਜੀਤ ਸਿੰਘ ਨੌਗਾਵਾਂ, ਨਿਰੰਜਣ ਸਿੰਘ ਫੌਜੀ, ਦਵਿੰਦਰਪਾਲ ਸਿੰਘ ਚੱਢਾ, ਜਸਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਪੰਜੇਟਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

: ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

: ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ

: ਹਥਿਆਰ ਲੈ ਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਘੁਸਪੈਠੀਆ BSF ਵੱਲੋਂ ਗ੍ਰਿਫਤਾਰ

CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

: CPI ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

: ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

X