ਨਵੀਂ ਦਿੱਲੀ, 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿੱਚ ਪਹਿਲੀ ਵਾਰ ਇੰਸੁਲੀਨ ਦਿੱਤੀ ਗਈ ਹੈ।
ਇੰਸੁਲੀਨ ਨੂੰ ਲੈ ਕੇ ਆਮ ਆਦਮੀ ਪਾਰਟੀ ਕੇਂਦਰ ਦੀ ਮੋਦੀ ਸਰਕਾਰ ਉਤੇ ਲਗਾਤਾਰ ਦੋਸ਼ ਲਗਾ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲਗਾਤਾਰ ਵਧਦਾ ਜਾ ਰਿਹਾ ਹੈ, ਇੰਸੁਲੀਨ ਵੀ ਨਹੀਂ ਦਿੱਤੀ ਜਾ ਰਹੀ। ਮੀਡੀਆ ਖ਼ਬਰਾਂ ਮੁਤਾਬਕ ਕੇਜਰੀਵਾਲ ਦਾ ਸ਼ੂਗਰ ਲੇਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇੰਸੁਲੀਨ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਸੀ।