Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਤਾਵਾਂ ਪਾਏ ਜਾਣ 'ਤੇ ਸਕੂਲੀ ਵਾਹਨ ਹੋਣਗੇ ਜ਼ਬਤ: ਡਿਪਟੀ ਕਮਿਸ਼ਨਰ

Updated on Tuesday, April 23, 2024 19:10 PM IST

 
ਜਿਲ੍ਹਾ ਸੰਗਰੂਰ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ 
 
ਵਿਦਿਆਰਥੀਆਂ ਦੀ ਜਾਨ ਨੂੰ ਜੋਖਮ ਵਿੱਚ ਪਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
 
ਦਲਜੀਤ ਕੌਰ 
 
ਸੰਗਰੂਰ, 23 ਅਪ੍ਰੈਲ, 2024: ਜਿਲ੍ਹਾ ਸੰਗਰੂਰ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਵਿਭਾਗੀ ਪੱਧਰ 'ਤੇ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਤਾਵਾਂ ਪਾਏ ਜਾਣ ਦੀ ਸੂਰਤ ਵਿੱਚ ਸਕੂਲੀ ਵਾਹਨਾਂ ਨੂੰ ਜ਼ਬਤ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਵਿਦਿਆਰਥੀਆਂ ਦੀ ਜਾਨ ਨੂੰ ਜੋਖਮ ਵਿੱਚ ਨਹੀਂ ਪਾਇਆ ਜਾ ਸਕਦਾ ਅਤੇ ਜਿਹੜੇ ਸਕੂਲਾਂ ਦੇ ਮੁਖੀ ਵਾਰ ਵਾਰ ਕੀਤੀਆਂ ਜਾ ਰਹੀਆਂ ਪ੍ਰਸ਼ਾਸ਼ਨਿਕ ਅਪੀਲਾਂ ਦੇ ਬਾਵਜੂਦ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਦੇ ਪਾਏ ਜਾਣਗੇ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
 
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਇਨ ਬਿਨ ਪਾਲਣਾ ਲਈ ਸੁਚੇਤ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਐਸ. ਡੀ. ਐਮ., ਆਰ. ਟੀ. ਓ. ਅਤੇ ਪੁਲਿਸ ਅਧਿਕਾਰੀਆਂ ਨੂੰ ਸਕੂਲੀ ਵਾਹਨਾਂ ਦੀ ਨਿਯਮਿਤ ਜਾਂਚ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਵੱਖ-ਵੱਖ ਥਾਈਂ ਵਾਪਰੀਆਂ ਸੜਕ ਦੁਰਘਟਨਾਵਾਂ ਦੌਰਾਨ ਵਾਹਨ ਚਾਲਕਾਂ ਦੀ ਅਣਗਹਿਲੀ ਕਾਰਨ ਸਕੂਲੀ ਵਿਦਿਆਰਥੀਆਂ ਦੀ ਜਾਨ ਖਤਰੇ ਵਿੱਚ ਪਈ ਜਿਸ ਦੇ ਮੱਦੇਨਜ਼ਰ ਜਿਲ੍ਹਾ ਸੰਗਰੂਰ ਦੇ ਸਮੂਹ ਸਕੂਲਾਂ ਵਿੱਚ ਸਕੂਲੀ ਵਾਹਨਾਂ ਦੇ ਡਰਾਈਵਰਾਂ ਲਈ ਲਾਜ਼ਮੀ ਤੌਰ ਤੇ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ ਤਾਂ ਕਿ ਭਵਿੱਖ ਵਿੱਚ ਕਿਸੇ ਅਣਗਹਿਲੀ ਦੀ ਗੁੰਜਾਇਸ਼ ਨਾ ਰਹੇ। ਉਨ੍ਹਾਂ ਸਕੂਲੀ ਵਾਹਨਾਂ ਵਿੱਚ ਫਸਟ ਏਡ ਬਾਕਸ, ਅੱਗ ਨਿਯੰਤ੍ਰਣ ਯੰਤਰਾਂ, ਐਮਰਜੈਸੀ ਦਰਵਾਜਾ, ਪਰਮਿਟ, ਮਹਿਲਾ ਸਹਾਇਕ, ਸੀਟਾਂ ਦੀ ਸਮਰੱਥਾ ਆਦਿ ਮਾਪਦੰਡਾਂ ਦੀ ਚੈਕਿੰਗ ਵੀ ਕਰਦੇ ਰਹਿਣ ਦੇ ਆਦੇਸ਼ ਦਿੱਤੇ।
 
ਮੀਟਿੰਗ ਦੌਰਾਨ ਏ. ਡੀ. ਸੀ. (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਲਹਿਰਾ ਸੂਬਾ ਸਿੰਘ, ਐਸ. ਡੀ. ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ. ਡੀ. ਐਮ. ਧੂਰੀ ਅਮਿਤ ਕੁਮਾਰ, ਡੀ. ਐਸ.ਪੀ. ਗੁਰਦੇਵ ਸਿੰਘ ਧਾਲੀਵਾਲ, ਆਰ.ਟੀ.ਓ. ਕੁਲਦੀਪ ਬਾਵਾ, ਟਰੈਫਿਕ ਇੰਚਾਰਜ ਪਵਨ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X