Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਪਿੰਡ ਨਾਨੋਵਾਲ ਵਿਖੇ ਅੱਗ ਲੱਗਣ ਨਾਲ 35 ਏਕੜ ਕਣਕ ਤੇ ਨਾੜ ਸੜ ਕੇ ਸਵਾਹ

Updated on Tuesday, April 23, 2024 20:00 PM IST

 
 ਮੋਰਿੰਡਾ, 23 ਅਪ੍ਰੈਲ (ਭਟੋਆ) 
 
ਨਜ਼ਦੀਕੀ ਪਿੰਡ ਨਾਨੋਵਾਲ, ਤਾਜਪੁਰਾ ਵਿਖੇ ਖੇਤਾਂ ਵਿੱਚ ਅੱਗ ਲੱਗਣ ਨਾਲ ਲਗਭਗ 35 ਏਕੜ ਨਾੜ ਅਤੇ ਕਣਕ ਦੀ ਫਸਲ ਸੜਕੇ ਸਵਾਹ ਹੋ ਗਈ। ਅੱਗ ਲੱਗਣ ਦੇ ਕਾਰਨ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਅੱਗ ਬਿਜਲੀ ਦੀਆਂ ਤਾਰਾਂ ਤੋਂ ਪੈਦਾ ਹੋਈਆਂ ਚਿਗਾੜੀਆਂ ਕਾਰਨ ਲੱਗੀ ਹੈ। ਖੇਤਾਂ ਵਿੱਚ ਅੱਗ ਲੱਗਣ ਦੀ ਘਟਨਾ ਦਾ ਪਤਾ ਚੱਲਦਿਆਂ ਹੀ ਆਸ ਪਾਸ ਦੇ ਦਰਜਨਾਂ ਕਿਸਾਨ ਟਰੈਕਟਰ ਲੈ ਕੇ ਮੌਕੇ 'ਤੇ ਅੱਗ ਬੁਝਾਉਣ ਵਿੱਚ ਜੁਟ ਗਏ। ਜਦਕਿ ਅੱਗ ਦੀ ਸੂਚਨਾ ਮਿਲਦਿਆਂ ਹੀ ਮੋਰਿੰਡਾ ਫਾਇਰ ਸਟੇਸ਼ਨ ਤੋਂ ਅੱਗ ਬੁਝਾਉਣ ਵਾਲੀ ਗੱਡੀ, ਚਾਲਕ ਲਖਬੀਰ ਸਿੰਘ ਫਾਇਰਮੈਨ ਪਰਮਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਵੀ ਘਟਨਾ ਸਥਾਨ 'ਤੇ ਪਹੁੰਚਕੇ ਮੁਸ਼ੱਕਤ ਨਾਲ ਅੱਗ ਬੁਝਾਈ।ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਲਗਭਗ ਦੋ ਘੰਟੇ ਦੀ ਮਿਹਨਤ  ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਇੰਚਾਰਜ ਲਖਬੀਰ ਸਿੰਘ ਡਰਾਈਵਰ ਨੇ ਦੱਸਿਆ ਕਿ ਚੱਲਦੀਆਂ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਲੱਗੀ ਅੱਗ ਪਲਾਂ ਵਿੱਚ ਹੀ ਦੂਰ ਤੱਕ ਫੈਲ ਗਈ। ਇਸ ਮੌਕੇ 'ਤੇ ਮੌਜੂਦ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਬਸੀ ਦੇ ਪ੍ਰਧਾਨ ਸਤਨਾਮ ਸਿੰਘ ਨੌਗਾਵਾਂ ਨੇ ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਤੋਂ ਪੈਦਾ ਹੋਈਆਂ ਚਿੰਗਾੜੀਆਂ ਦੱਸਿਆ। ਉਹਨਾਂ ਬਿਜਲੀ ਵਿਭਾਗ 'ਤੇ ਲਾਪਰਵਾਹੀ ਦੇ ਇਲਜ਼ਾਮ ਵੀ ਲਗਾਏ। ਉਧਰ ਮੌਕੇ 'ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਕਿਹਾ ਕਿ ਬਿਜਲੀ ਦੀਆਂ ਤਾਰਾਂ ਤੋਂ ਪੈਦਾ ਹੋਣ ਵਾਲੀਆਂ ਚਿੰਗਾੜੀਆਂ ਕਾਰਨ ਹਰੇਕ ਸਾਲ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੁੰਦਾ ਹੈ ਪਰੰਤੂ ਇਸ ਦੇ ਬਾਵਜੂਦ ਵੀ ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਜਦਕਿ ਇਹ ਘਟਨਾਵਾਂ ਹਰ ਸਾਲ ਵਾਪਰਦੀਆਂ ਹਨ। ਮੌਕੇ 'ਤੇ ਮੌਜੂਦ ਕਿਸਾਨ ਆਗੂਆਂ ਅਤੇ ਕਿਸਾਨਾਂ ਨੇ ਮੰਗ ਕੀਤੀ ਕਿ ਅਗਲੀ  ਫਸਲ ਦੀ ਬਿਜਾਈ ਕਰਨ ਦੇ ਸੀਜ਼ਨ ਤੋਂ ਪਹਿਲਾਂ ਸਮਾਂ ਰਹਿੰਦੇ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ   ਖਿੱਚੀਆਂ ਜਾਣੀਆਂ ਚਾਹੀਦੀਆਂ ਹਨ। ਅੱਗ ਨਾਲ ਜਿਨਾਂ ਕਿਸਾਨਾਂ ਦਾ ਨੁਕਸਾਨ ਹੋਇਆ, ਉਨਾ ਵਿੱਚ ਹੋਰਨਾਂ ਕਿਸਾਨਾਂ ਤੋਂ ਇਲਾਵਾ ਸਤਨਾਮ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸਿਕੰਦਰਪੁਰ ਦੀ ਲਗਭਗ 4 ਏਕੜ ਨਾੜ, ਜਸਪਾਲ ਸਿੰਘ ਪੁੱਤਰ ਅਜਾਇਬ ਸਿੰਘ ਦੀ ਲਗਭਗ ਦੋ ਕਨਾਲ ਕਣਕ , ਸਤਨਾਮ ਸਿੰਘ ਨੌਗਾਵਾਂ ਦੀ ਨਾੜ 5 ਏਕੜ ਅਤੇ ਭੋਲਾ ਸਿੰਘ ਖੇੜੀ ਦੀ  5 ਏਕੜ ਨਾੜ ਤੋਂ ਇਲਾਵਾ ਹੋਰਨਾਂ ਕਈ ਕਿਸਾਨਾਂ ਦੀ ਕਣਕ ਅਤੇ ਨਾੜ ਵੀ ਸੜ ਕੇ ਸੁਆਹ ਹੋ ਗਈ। ਇਸ ਮੌਕੇ 'ਤੇ ਕਿਸਾਨਾਂ ਨੇ ਬਿਜਲੀ ਸਪਲਾਈ ਦੀਆਂ ਲਾਈਨਾਂ ਢਿੱਲੀਆਂ ਹੋਣ ਦਾ ਇਲਜਾਮ ਵੀ ਲਗਾਇਆ।  ਉਧਰ ਫਾਇਰ ਇੰਚਾਰਜ ਲਖਬੀਰ ਸਿੰਘ ਡਰਾਈਵਰ, ਫਾਇਰਮੈਨ ਪਰਮਜੀਤ ਅਤੇ ਇੰਦਰਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਦੇਣ ਸਮੇਂ ਸਹੀ ਲੋਕੇਸ਼ਨ ਅਤੇ ਰਸਤੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇ, ਤਾਂ ਜੋ ਘਟਨਾ ਸਥਾਨ ਉੱਤੇ ਘੱਟ ਤੋਂ ਘੱਟ ਸਮੇਂ ਵਿੱਚ ਪਹੁੰਚ ਕੇ ਵਾਧੂ ਨੁਕਸਾਨ ਤੋਂ ਬਚਾਅ ਲਈ ਅੱਗ ਬੁਝਾਈ ਜਾ ਸਕੇ।
 

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X