Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਸੰਗਰੂਰ ‘ਚ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੀਤਾ ਜਾਗਰੂਕ

Updated on Tuesday, April 23, 2024 20:03 PM IST

 
ਵੋਟਿੰਗ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਕੀਤਾ ਗਿਆ ਉਪਰਾਲਾ
 
ਦਲਜੀਤ ਕੌਰ 
 
ਸੰਗਰੂਰ, 23 ਅਪ੍ਰੈਲ, 2024: ਸੰਗਰੂਰ ਜ਼ਿਲ੍ਹੇ ਵਿੱਚ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ  ਵਰਤੋਂ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਕਰਨ ਲਈ ਪ੍ਰੇਰਨ ਦੇ ਉਦੇਸ਼ ਨਾਲ ਨੁੱਕੜ ਨਾਟਕ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਹੜੇ ਵਿੱਚ ਨੂਰ ਆਰਟ ਗਰੁੱਪ ਬਠਿੰਡਾ ਦੀ ਟੀਮ ਵੱਲੋਂ ਨੁੱਕੜ ਨਾਟਕ ਖੇਡਣ ਦੀ ਸ਼ੁਰੂਆਤ ਕੀਤੀ ਗਈ।
 
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਦੱਸਿਆ ਕਿ 1 ਜੂਨ ਨੂੰ ਲੋਕ ਸਭਾ ਦੀਆਂ ਆਮ ਚੋਣਾਂ ਲਈ ਹੋਣ ਵਾਲੀ ਵੋਟਿੰਗ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਵੋਟ ਦੇ  ਅਧਿਕਾਰ ਦੀ ਮਹੱਤਤਾ ਬਾਰੇ ਚੇਤਨ ਕੀਤਾ ਜਾ ਰਿਹਾ ਹੈ।
 
ਜ਼ਿਲ੍ਹਾ ਸਵੀਪ ਨੋਡਲ ਅਫਸਰ ਵਿਨੀਤ ਕੁਮਾਰ ਨੇ ਦੱਸਿਆ ਕਿ ਸੰਗਰੂਰ ਦੇ ਨਾਲ-ਨਾਲ ਭਵਾਨੀਗੜ੍ਹ, ਚੀਮਾ, ਧੂਰੀ, ਦਿੜ੍ਹਬਾ, ਖਨੌਰੀ, ਲਹਿਰਾਗਾਗਾ, ਮੂਣਕ, ਸ਼ੇਰਪੁਰ, ਸੂਲਰ ਘਰਾਟ ਅਤੇ ਸੁਨਾਮ ਵਿਖੇ ਵੀ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਮਤਦਾਨ ਲਈ ਜਾਗਰੂਕ ਕੀਤਾ ਜਾਵੇਗਾ।
 
ਨੋਡਲ ਅਫਸਰ ਵਿਨੀਤ ਕੁਮਾਰ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ ਨਾਗਰਿਕ ਨੂੰ ਵੋਟ ਦੇ ਰੂਪ ਵਿੱਚ ਇਕ ਅਜਿਹੀ ਸ਼ਕਤੀ ਪ੍ਰਦਾਨ ਕੀਤੀ ਹੈ, ਜਿਸ ਦੀ ਸਹੀ ਵਰਤੋਂ ਕਰ ਕੇ ਅਸੀਂ ਆਪਣੇ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਮੋਹਰੀ ਰੋਲ ਅਦਾ ਕਰ ਸਕਦੇ ਹਾਂ। ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਵੋਟਰ ਦਾ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਵੋਟ ਪਾਉਣਾ ਜ਼ਰੂਰੀ ਹੈ। ਜਿਥੇ ਇਹ ਸਾਡਾ ਸੰਵਿਧਾਨਿਕ ਹੱਕ ਹੈ ਉਥੇ ਹੀ ਸਮਾਜ ਪ੍ਰਤੀ ਫਰਜ਼ ਵੀ ਬਣਦਾ ਹੈ।
 
ਵਿਨੀਤ ਕੁਮਾਰ ਨੇ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਸਬੰਧੀ ਸਵੀਪ ਗਤੀਵਿਧੀਆਂ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਡੀ.ਈ.ਓ. ਪ੍ਰੀਤ ਇੰਦਰ ਘਈ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X