Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ

Updated on Tuesday, April 23, 2024 20:05 PM IST

 
ਗਰਭਵਤੀ ਔਰਤਾਂ ਲਈ ਨਿਰਧਾਰਿਤ ਐਂਟੀਨੇਟਲ ਚੈੱਕ-ਅਪ ਅਤੀ ਜਰੂਰੀ: ਡਾ: ਕਿਰਪਾਲ ਸਿੰਘ
 
ਦਲਜੀਤ ਕੌਰ 
 
ਸੰਗਰੁਰ, 23 ਅਪ੍ਰੈਲ, 2024: ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਕਿਰਪਾਲ ਸਿੰਘ ਨੇ ਦੱਸਿਆ ਕਿ ਜਿਲੇ ਅੰਦਰ ਵੱਧ ਜੋਖ਼ਮ ਵਾਲੀਆ ਗਰਭਵਤੀ ਔਰਤਾਂ ਵੱਲ ਵਿਭਾਗ ਵੱਲੋਂ ਵਿਸ਼ੇਸ਼ ਤਵੱਜੋ ਦੇ ਕੇ ਦੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ । ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦੌਰਾਨ ਸਿਵਲ ਸਰਜਨ ਡਾ: ਕਿਰਪਾਲ ਸਿੰਘ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣ।
 
ਇਸ ਮੌਕੇ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। 
 
ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ: ਅਮਨਪ੍ਰੀਤ ਕੌਰ ਖੰਗੂੜਾ  ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਜਾਗਰੂਕ ਕਰਦਿਆਂ ਦੱਸਿਆ ਕਿ ਹਰ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਕਰਵਾਉਣੀ, ਸਮੇਂ ਸਮੇਂ ਸਿਰ ਚੈਕ ਅਪ ਕਰਵਾਉਣਾ ਅਤੇ ਪੌਸ਼ਟਿਕ ਖੁਰਾਕ ਬਹੁਤ ਜ਼ਰੂਰੀ ਹੈ। 
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਵਿਕਾਸ ਧੀਰ, ਡਾ: ਹਰਪ੍ਰੀਤ ਕੌਰ ਰੇਖੀ, ਡਾ: ਰਮਨਬੀਰ ਕੌਰ ਬੋਪਾਰਾਏ, ਡਾ. ਇੰਦਰਮਨਜੋਤ ਸਿੰਘ, ਜਿਲ੍ਹਾ ਮਾਸ ਮੀਡੀਆ ਅਫ਼ਸਰ ਕਰਨੈਲ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸਰੋਜ ਰਾਣੀ, ਏ.ਐਨ.ਐਮ. ਸੁਖਵਿੰਦਰ ਕੌਰ, ਗਗਨਪਾਲ ਕੌਰ, ਆਸ਼ਾ ਅਤੇ ਗਰਭਵਤੀ ਮਾਵਾਂ ਆਦਿ ਹਾਜਰ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X