ਫਰੀਦਕੋਟ, 24 ਅਪ੍ਰੈਲ,
ਫਰੀਦਕੋਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।ਇਥੇ GGS ਮੈਡੀਕਲ ਕਾਲਜ ‘ਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੀ ਡਾਕਟਰ ਦੀ ਪਛਾਣ ਫਰੀਦਕੋਟ ਵਾਸੀ ਡਾ. ਅਨੁਸ਼ਕਾ ਦੇ ਰੂਪ ‘ਚ ਹੋਈ ਹੈ।
ਪ੍ਰਾਪਤ ਸੂਚਨਾ ਅਨੁਸਾਰ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਡਾ. ਅਨੁਸ਼ਕਾ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ।ਡਾ. ਅਨੁਸ਼ਕਾ ਦੇ ਖ਼ੁਦਕੁਸ਼ੀ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗਿਆ ਹੈ।ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ MBBS ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਤੇ ਕਿਸੇ ਗੱਲ ਨੂੰ ਲੈ ਕੇ ਉਹ ਕਾਫੀ ਟੈਨਸ਼ਨ ਵਿਚ ਸੀ।ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।