Hindi English Monday, 06 May 2024 🕑
BREAKING
ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ ਅੱਜ ਦਾ ਇਤਿਹਾਸ

ਪੰਜਾਬ

More News

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

Updated on Wednesday, April 24, 2024 18:59 PM IST

 
ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
 
ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ।
 
ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬਕਾਇਆ ਅਦਾਇਗੀ ਦੇ ਮੁਕਾਬਲੇ ਕੀਤੀ ਗਈ ਸਮੁੱਚੀ ਅਦਾਇਗੀ 120 ਫੀਸਦ ਹੈ - ਇਸ ਤਰ੍ਹਾਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਕੋਈ ਦਿੱਕਤ -ਪਰੇਸ਼ਾਨੀ ਨਾ ਹੋਵੇ ਅਤੇ ਅਦਾਇਗੀਆਂ 48 ਘੰਟੇ ਦੇ ਨਿਯਮਾਂ ਤੋਂ ਪਹਿਲਾਂ ਹੀ ਕੀਤੀਆਂ ਜਾ ਰਹੀਆਂ ਹਨ।
 
ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ 24 ਘੰਟਿਆਂ ਵਿੱਚ ਖਰੀਦ ਨੂੰ ਯਕੀਨੀ ਬਣਾਉਣ ਅਤੇ 48 ਘੰਟਿਆਂ ਤੋਂ ਪਹਿਲਾਂ ਹੀ ਭੁਗਤਾਨ ਕਰਨਾ ਜਾਰੀ ਰੱਖਣ।
 
ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਨਾਲ ਸਾਂਝੇ ਦੌਰੇ ਦੌਰਾਨ ਇਹ ਪਾਇਆ ਗਿਆ ਕਿ ਖਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਹੈ ਪਰ ਬਾਰਦਾਨੇ ਦੀ ਕੁਝ ਵਾਧੂ ਲੋੜ ਹੋਵੇਗੀ, ਜੋ ਕਿ ਐਫ.ਸੀ.ਆਈ. ਵੱਲੋਂ ਉਪਲਬਧ ਕਰਵਾਇਆ ਜਾਵੇਗਾ।
 
ਮੰਡੀਆਂ ਵਿੱਚੋਂ ਲਿਫਟਿੰਗ ਦੀ ਪ੍ਰਗਤੀ ਨੂੰ 72 ਘੰਟੇ ਦੇ ਨਿਯਮ ਤੋਂ ਪਹਿਲਾਂ ਹੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਥੋੜ੍ਹੇ ਸਮੇਂ ਵਿੱਚ ਵੱਧ ਆਮਦ ਲਈ ਜਗ੍ਹਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਸਾਲ ਫਸਲੀ ਚੱਕਰ ਸੰਕੁਚਿਤ ਹੋ ਗਿਆ ਹੈ।
 
ਫਿਰੋਜ਼ਪੁਰ ਵਿਖੇ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨਾਲ ਦੌਰੇ ਮੌਕੇ ਇਹ ਵੀ ਪਾਇਆ ਕਿ ਲਿਫਟਿੰਗ ਦੀ ਰਫਤਾਰ ਚੰਗੀ ਹੈ, ਪਰ ਫਿਰ ਵੀ ਵੱਧ ਆਮਦ ਦੇ ਮੱਦੇਨਜ਼ਰ ਹੋਰ ਪ੍ਰਬੰਧਾਂ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।
 
ਇਸ ਮੌਕੇ ਸਮੂਹ ਏਜੰਸੀਆਂ ਦੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਮੰਡੀਆਂ ਨੂੰ ਗੰਦਗੀ ਤੋਂ ਮੁਕਤ ਰੱਖਣ ਲਈ ਲਿਫਟਿੰਗ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ ਅਤੇ ਨਵੀਂ ਆਈ ਕਣਕ  ਲਈ ਜਗ੍ਹਾ ਉਪਲਬਧ ਕਰਵਾਈ ਜਾਵੇ।
 
ਇਹ ਵੀ ਦੇਖਿਆ ਗਿਆ ਕਿ ਫਸਲ ਦੀ ਗੁਣਵੱਤਾ ਬਹੁਤ ਵਧੀਆ ਸੀ ਅਤੇ ਕਿਸਾਨਾਂ ਦੁਆਰਾ ਲਿਆਂਦੀ ਜਾ ਰਹੀ ਉਪਜ 12 ਫੀਸਦ ਨਮੀ ਦੇ ਮਾਪਦੰਡ ਅਨੁਸਾਰ ਸੀ। ਸਾਰੀਆਂ ਮੰਡੀਆਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਫਸਲ ਖਰੀਦ ਕੀਤੀ ਜਾ ਰਹੀ ਸੀ ਅਤੇ ਜਿਣਸ ਦੀ ਸਫਾਈ ਕਰਕੇ ਅਤੇ ਤੇਜ਼ੀ ਨਾਲ ਬੋਰੀਆਂ ਵਿੱਚ ਭਰਾਈ ਕੀਤੀ ਜਾ ਰਹੀ ਸੀ।

ਵੀਡੀਓ

ਹੋਰ
Have something to say? Post your comment
ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

: ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

: ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

: ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

ਬਿਨਾਂ ਲਾਇਸੈਂਸ ਦੇ ਓਟੀਸੀ ਦਵਾਈਆਂ ਦੀ ਵਿਕਰੀ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਗੰਭੀਰ ਚਿੰਤਾ ਦਾ ਵਿਸ਼ਾ : ਨਵੀਨ ਜੋਲੀ

: ਬਿਨਾਂ ਲਾਇਸੈਂਸ ਦੇ ਓਟੀਸੀ ਦਵਾਈਆਂ ਦੀ ਵਿਕਰੀ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਗੰਭੀਰ ਚਿੰਤਾ ਦਾ ਵਿਸ਼ਾ : ਨਵੀਨ ਜੋਲੀ

ਪੰਜਾਬ ‘ਚ ਫੈਕਟਰੀ ਮਾਲਕ ਦੇ ਘਰ ਨਾਬਾਲਗ ਨਾਲ ਗੈਂਗਰੇਪ

: ਪੰਜਾਬ ‘ਚ ਫੈਕਟਰੀ ਮਾਲਕ ਦੇ ਘਰ ਨਾਬਾਲਗ ਨਾਲ ਗੈਂਗਰੇਪ

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

: ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

ਮੋਹਾਲੀ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

: ਮੋਹਾਲੀ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ

ਕਮੇਟੀ ਨੇ ਪਾਰਕ ਤੋਂ ਨਾਜਾਇਜ਼ ਕਬਜ਼ਾ ਹਟਾਉਣ ਬਾਰੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਦਿੱਤਾ ਮੰਗ ਪੱਤਰ

: ਕਮੇਟੀ ਨੇ ਪਾਰਕ ਤੋਂ ਨਾਜਾਇਜ਼ ਕਬਜ਼ਾ ਹਟਾਉਣ ਬਾਰੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਦਿੱਤਾ ਮੰਗ ਪੱਤਰ

CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

: CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

X