Hindi English Thursday, 09 May 2024 🕑
BREAKING
ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

ਪੰਜਾਬ

More News

ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ

Updated on Saturday, April 27, 2024 19:11 PM IST

ਹਾਦਸੇ ਦਾ ਸ਼ਿਕਾਰ ਹੋਈਆਂ ਵਰਕਰਾਂ ਦੇ ਮੁਆਵਜ਼ੇ ਅਤੇ ਚੋਣਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਦੀ ਕੀਤੀ ਮੰਗ


ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ ;

ਪਿਛਲੇ ਸਮੇਂ ਦੌਰਾਨ ਸਕੂਲਾਂ ਅੰਦਰ ਖਾਣਾ ਬਣਾਉਂਦੀਆ ਹਾਦਸੇ ਦਾ ਸ਼ਿਕਾਰ ਹੋਈਆਂ ਮਿਡ ਡੇ ਮੀਲ ਵਰਕਰਾਂ ਦੇ ਮੁਆਵਜ਼ੇ ਅਤੇ ਲੋਕ ਸਭਾ ਚੋਣਾਂ ਦੌਰਾਨ ਕੀਤੀ ਜਾਣ ਵਾਲੀ ਡਿਊਟੀ ਦੀਆਂ ਮੁਸ਼ਕਿਲਾਂ ਸਬੰਧੀ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦਾ ਇੱਕ ਵਫਦ ਜੱਥੇਬੰਦੀ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ ਦੀ ਅਗਵਾਈ ਹੇਠ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀ.ਜੀ.ਐਸ.ਈ.) ਵਿਜੈ ਬੁਬਲਾਨੀ ਨੂੰ ਉਹਨਾਂ ਦੇ ਦਫਤਰ ਸਿੱਖਿਆ ਭਵਨ ਮੁਹਾਲੀ ਵਿਖੇ ਮਿਲਿਆ। ਲਿਖਤੀ ਮੰਗ ਪੱਤਰ ਰਾਹੀਂ ਹਾਦਸੇ ਦਾ ਸ਼ਿਕਾਰ ਵਰਕਰਾਂ ਸਬੰਧੀ ਮੰਗ ਕੀਤੀ ਗਈ ਕਿ ਮਾਛੀਵਾੜਾ ਸਕੂਲ ਦੀ ਵਰਕਰ ਮਨਜੀਤ ਕੌਰ ਦੀ ਹੋਈ ਮੌਤ ਦਾ ਮੁਆਵਜ਼ਾ ਦਿੱਤਾ ਜਾਵੇ, ਐਲੀਮੈਂਟਰੀ ਸਕੂਲ ਫੂਲਪੁਰ ਗਰੇਵਾਲ ਜ਼ਿਲ੍ਹਾ ਰੋਪੜ ਦੀ ਵਰਕਰ ਚਰਨਜੀਤ ਕੌਰ ਅਤੇ ਆਦਰਸ਼ ਸਕੂਲ ਕਾਲੇਵਾਲ ਜ਼ਿਲ੍ਹਾ ਮੋਹਾਲੀ ਦੀ ਵਰਕਰ ਰਮਨਜੀਤ ਕੌਰ ਦੇ ਸਕੂਲ ਹਾਦਸੇ ਦੌਰਾਨ ਜ਼ਖਮੀ ਹੋਣ ਤੇ ਇਲਾਜ ਦਾ ਸਾਰਾ ਖਰਚਾ ਸਰਕਾਰ ਵਲੋਂ ਕੀਤਾ ਜਾਵੇ, ਸਰਕਾਰੀ ਐਲੀਮੈਂਟਰੀ ਸਕੂਲ ਤਕੀਪੁਰ ਬਲਾਕ ਮਜਾਰੀ ਦੀ ਵਰਕਰ ਸਰਬਜੀਤ ਕੌਰ ਦੀ ਮੌਤ ਹੋਣ ਤੇ ਉਸਦੀ ਮਾਲੀ ਮਦਦ ਕੀਤੀ ਜਾਵੇ।

ਇਸ ਸਬੰਧੀ ਡੀ.ਜੀ.ਐਸ.ਈ ਵਲੋਂ ਦੱਸਿਆ ਗਿਆ ਕਿ ਜਿਸ ਵਰਕਰ ਦੀ ਮੌਤ ਹੋਈ ਹੈ ਉਸਦੇ ਇਲਾਜ ਦਾ ਸਾਰਾ ਖਰਚਾ ਵਿਭਾਗ ਵਲੋਂ ਦਿੱਤਾ ਗਿਆ ਹੈ ਅਤੇ ਉਸਦੀ ਨੂੰਹ ਨੂੰ ਵਰਕਰ ਦੇ ਤੌਰ ਤੇ ਰੱਖ ਲਿਆ ਗਿਆ ਹੈ, ਸਾਰੀਆਂ ਵਰਕਰਾਂ ਦੇ ਮੁਆਵਜ਼ੇ ਸਬੰਧੀ ਚੋਣਾਂ ਉਪਰੰਤ ਤਜ਼ਵੀਜ਼ ਬਣਾ ਕੇ ਯੋਗ ਮਦਦ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੂਬੇ ਦੀਆਂ ਸਾਰੀਆਂ ਵਰਕਰਾਂ ਦਾ ਬੀਮਾ ਕਰਨ ਲਈ ਬੀਮਾਂ ਕੰਪਨੀਆਂ ਦੇ ਨਾਮ ਇੱਕ ਪਬਲਿਕ ਨੋਟਸ ਜਾਰੀ ਕੀਤਾ ਜਾ ਰਿਹਾ ਹੈ ਜਿਸਦੀ ਕਾਪੀ ਜੱਥੇਬੰਦੀ ਨੂੰ ਵੀ ਸੌਂਪੀ ਗਈ ਹੈ। ਪੰਜਾਬ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਮਿਡ ਡੇ ਮੀਲ ਵਰਕਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਇੱਕ ਦੂਸਰੇ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਚੋਣ ਅਮਲੇ ਨੂੰ ਖਾਣਾ ਬਣਾ ਕੇ ਦੇਣ ਵਾਲੀਆਂ ਮਿਡ ਡੇ ਮੀਲ ਵਰਕਰਾਂ ਦੇ ਮਿਹਨਤਾਨੇ ਦੀ ਅਦਾਇਗੀ ਰਾਸ਼ਨ ਅਤੇ ਕੂਕਿੰਗ ਕੌਸਟ ਤੋਂ ਵੱਖਰੇ ਤੌਰ ਤੇ ਪੋਲੰਿਗ ਅਮਲੇ ਵਾਂਗ ਮੌਕੇ ਤੇ ਹੀ ਕੀਤੀ ਜਾਵੇ, ਹਰੇਕ ਮਿਡ ਡੇ ਮੀਲ ਵਰਕਰ ਨੂੰ 500/- ਮਿਹਨਤਾਨਾ ਦਿੱਤਾ ਜਾਵੇ, ਜਿਹੜੇ ਪੋਲਿੰਗ ਸਟੇਸ਼ਨ ਸਕੂਲਾਂ ਤੋਂ ਇਲਾਵਾ ਕਿਸੇ ਹੋਰ ਸਥਾਨਾਂ ਤੇ ਬਣਾਏ ਗਏ ਹਨ ਉਹਨਾਂ ਪੋਲਿੰਗ ਪਾਰਟੀਆਂ ਲਈ ਮਿਡ ਡੇ ਮੀਲ ਵਰਕਰਾਂ ਵਲੋਂ ਖਾਣਾ ਪਹੁੰਚਾਉਣਾ ਸੰਭਵ ਨਹੀਂ ਹੈ, ਇਸ ਲਈ ਇਸ ਕੰਮ ਦਾ ਕੋਈ ਯੋਗ ਪ੍ਰਬੰਧ ਕੀਤਾ ਜਾਵੇ, ਚੋਣ ਪ੍ਰਕਿਿਰਆ ਦੌਰਾਨ ਜੇਕਰ ਕਿਸੇ ਵਰਕਰ ਦੀ ਦੁਰਘਟਨਾ ਕਾਰਣ ਮੌਤ ਹੋ ਜਾਂਦੀ ਹੈ ਤਾਂ ਉਸਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜਾ ਦਿੱਤਾ ਜਾਵੇ ਅਤੇ ਜੇਕਰ ਕੋਈ ਵਰਕਰ ਜ਼ਖਮੀ ਹੋ ਜਾਂਦੀ ਹੈ ਤਾਂ ਉਸਦੇ ਇਲਾਜ ਦਾ ਖਰਚਾ ਸਰਕਾਰੀ ਤੌਰ ਤੇ ਕੀਤਾ ਜਾਵੇ, ਮਿਡ ਡੇ ਮੀਲ ਵਰਕਰਾਂ ਨੂੰ ਪਹਿਲ ਦੇ ਆਧਾਰ ਤੇ ਵੋਟ ਪਾਉਣ ਦਾ ਹੱਕ ਦਿੱਤਾ ਜਾਵੇ, ਮਿਡ ਡੇ ਮੀਲ ਵਰਕਰ ਵਲੋਂ ਸਿਰਫ ਚੋਣ ਅਮਲੇ ਲਈ ਹੀ ਖਾਣਾ ਬਣਾਉਣ ਦੀ ਹਿਦਾਇਤ ਕੀਤੀ ਜਾਵੇ, ਮਿਡ ਡੇ ਮੀਲ ਵਰਕਰਾਂ ਨੂੰ ਪਹਿਲੇ ਦਿਨ ਪਾਰਟੀ ਪਹੁੰਚਣ ਸਮੇ ਹਰ ਹਾਲਤ ਵਿੱਚ ਰਾਤ 7 ਵਜੇ ਤੱਕ ਅਤੇ ਪੋਲੰਿਗ ਵਾਲੇ ਦਿਨ ਸ਼ਾਮ 3 ਵਜੇ ਤੱਕ ਹੀ ਰੋਕਿਆ ਜਾਵੇ।

ਇਹਨਾਂ ਮੰਗਾਂ ਸਬੰਧੀ ਡੀ.ਜੀ.ਐਸ.ਈ. ਵਲੋਂ ਦੱਸਿਆ ਗਿਆ ਕਿ ਇਹਨਾਂ ਮੰਗਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਹਨਾਂ ਮੰਗਾਂ ਸਬੰਧੀ ਪਹਿਲਾਂ ਹੀ ਮੁੱਖ ਚੋਣ ਅਫਸਰ ਪੰਜਾਬ ਨੂੰ ਪੱਤਰ ਲਿਖ ਦਿੱਤਾ ਗਿਆ ਹੈ। ਇਸ ਵਫਦ ਵਿੱਚ ਜੱਥੇਬੰਦੀ ਦੀ ਜਨਰਲ ਸਕੱਤਰ ਕਮਲਜੀਤ ਕੌਰ, ਵਿੱਤ ਸਕੱਤਰ ਪ੍ਰਵੀਨ ਬਾਲਾ, ਕਮਲੇਸ਼ ਕੌਰ, ਜਸਵਿੰਦਰ ਟਾਹਲੀ, ਬਲਵਿੰਦਰ ਕੌਰ, ਸੁਨੀਤਾ ਰਾਣੀ, ਪ.ਸ.ਸ.ਫ. ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੂਬਾ ਆਗੂ ਇੰਦਰਜੀਤ ਵਿਰਦੀ, ਗੁਰਬਿੰਦਰ ਸਿੰਘ ਸਸਕੌਰ, ਕਰਮਾਪੁਰੀ ਵੀ ਹਾਜਰ ਸਨ।

ਵੀਡੀਓ

ਹੋਰ
Have something to say? Post your comment
ਮੋਹਾਲੀ: ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

: ਮੋਹਾਲੀ: ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਬਟਵਾਲ ਸਭਾ ਦੇ ਪ੍ਰਧਾਨ ਜ਼ੰਗੀ ਰਾਮ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੀਤਾ ਖੰਡਨ

: ਬਟਵਾਲ ਸਭਾ ਦੇ ਪ੍ਰਧਾਨ ਜ਼ੰਗੀ ਰਾਮ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੀਤਾ ਖੰਡਨ

ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ

: ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ

ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ

: ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਤਸਕਰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਤਸਕਰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ

: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ

: ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ

Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

: Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

: ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

: ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

X