Hindi English Tuesday, 14 May 2024 🕑
BREAKING
ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ PM ਨਰਿੰਦਰ ਮੋਦੀ ਤਖਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਪਦਮਸ਼੍ਰੀ ਡਾ: ਸੁਰਜੀਤ ਪਾਤਰ ਪੰਚ ਤੱਤਾਂ ‘ਚ ਵਲੀਨ, CM ਮਾਨ ਨੇ ਦਿੱਤਾ ਅਰਥੀ ਨੂੰ ਮੋਢਾ ਪੰਜਾਬ ਦੇ ਹੋਟਲ ਕਾਰੋਬਾਰੀ ਤੋਂ ਮੰਗੀ ਦੋ ਕਰੋੜ ਰੁਪਏ ਦੀ ਫਿਰੌਤੀ ਸਿਰਮੌਰ ਕਵੀ ਤੇ ਸਾਹਿਤਕਾਰ ਡ. ਸੁਰਜੀਤ ਪਾਤਰ ਦਾ ਸਸਕਾਰ ਅੱਜ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ

ਪੰਜਾਬ

More News

ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ

Updated on Sunday, April 28, 2024 13:15 PM IST

ਬੀਤੇ ਸ਼ਨੀਵਾਰ ਨੂੰ ਹੋਈ ਹੁਣ ਤੱਕ ਦੀ ਕਣਕ ਦੀ ਸਭ ਤੋਂ ਵੱਧ 33020 ਮੀਟ੍ਰਿਕ ਟਨ ਲਿਫਟਿੰਗ, ਪਿਛਲੇ ਸਾਲਾਂ ਦਾ ਵੀ ਟੁੱਟਿਆ ਰਿਕਾਰਡ

ਕਣਕ ਦੀ  ਸਮੁੱਚੀ ਪ੍ਰਕਿਰਿਆ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ

ਫਾਜ਼ਿਲਕਾ: 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਈ ਕੀਤੀ ਜਾ ਰਹੀ ਸਖਤੀ ਦੇ ਚੰਗੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਸ਼ਨੀਵਾਰ ਨੂੰ ਹੁਣ ਤੱਕ ਦੀ ਕਣਕ ਦੀ ਸਭ ਤੋਂ ਵੱਧ 33020 ਮੀਟ੍ਰਿਕ ਟਨ ਲਿਫਟਿੰਗ ਹੋਈ ਹੈ ਜਿਸਨੇ ਪਿਛਲੇ ਸਾਰੇ ਸਾਲਾਂ ਦਾ ਦਾ ਵੀ ਰਿਕਾਰਡ ਤੋੜ ਦਿੱਤਾ ਹੈ ਤੇ ਪਿਛਲੇ ਸਾਲਾਂ ਦੌਰਾਨ 1 ਦਿਨ ਵਿੱਚ ਏਨੀ ਤੇਜ਼ ਲਿਫਟਿੰਗ ਨਹੀਂ ਹੋਈ। ਇਸ ਤੋਂ ਇਲਾਵਾ ਹਰ ਘੰਟੇ ਬਾਅਦ ਕਣਕ ਦੀ ਲਿਫਟਿੰਗ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਅਤੇ ਦਿਨ ਐਤਵਾਰ 12 ਵਜੇ ਤੱਕ 8000 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਸੀ।

                ਲਿਫਟਿੰਗ ਵਿੱਚ ਵੱਧ ਤੋਂ ਵੱਧ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਰੱਖੀ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 504500 ਮੀਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 468861 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ  ਬਣਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ ਅਤੇ ਖਰੀਦ ਏਜੰਸੀਆਂ ਕਣਕ ਦੀ ਖਰੀਦ ਅਨੁਸਾਰ ਲਿਫਟਿੰਗ ਦੇ ਟੀਚੇ ਪੂਰੇ ਕਰਨੇ ਵੀ ਯਕੀਨੀ ਬਣਾਉਣ | ਉਨ੍ਹਾਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਜੰਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ।

ਵਧੇਰੇ ਜਾਣਕਾਰੀ ਦਿੰਦਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਲਗਾਤਾਰ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਹੋਰ ਤੇਜ਼ੀ ਲਿਆਉਣ ਦੇ ਸਖਤ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ। 

  ਇਸ ਮੌਕੇ ਐਸਡੀਐਮ ਵਿਪਿਨ ਭੰਡਾਰੀ , ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

ਵੀਡੀਓ

ਹੋਰ
Have something to say? Post your comment
ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ

: ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ

ਨਕਸਲਬਾੜੀ ਲਹਿਰ ਦੇ ਸ਼ਹੀਦ ਗੁਲਜ਼ਾਰਾ ਸਿੰਘ ਭੱਠਲ ਦਾ ਬਰਸੀ ਸਮਾਗਮ

: ਨਕਸਲਬਾੜੀ ਲਹਿਰ ਦੇ ਸ਼ਹੀਦ ਗੁਲਜ਼ਾਰਾ ਸਿੰਘ ਭੱਠਲ ਦਾ ਬਰਸੀ ਸਮਾਗਮ

 ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ

: ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ

ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ

: ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ

PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ

: PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ

 ਕਿਸਾਨ ਆਗੂ ਮਾਸਟਰ ਇਕਬਾਲ ਸਿੰਘ ਬਾਗੜੀਆਂ ਦੀ ਮ੍ਰਿਤਕ ਦੇਹ ਕਾਫ਼ਲੇ ਦੇ ਰੂਪ 'ਚ ਪਿਪਸ ਨੂੰ ਖੋਜ ਕਾਰਜਾਂ ਲਈ ਭੇਂਟ

: ਕਿਸਾਨ ਆਗੂ ਮਾਸਟਰ ਇਕਬਾਲ ਸਿੰਘ ਬਾਗੜੀਆਂ ਦੀ ਮ੍ਰਿਤਕ ਦੇਹ ਕਾਫ਼ਲੇ ਦੇ ਰੂਪ 'ਚ ਪਿਪਸ ਨੂੰ ਖੋਜ ਕਾਰਜਾਂ ਲਈ ਭੇਂਟ

 ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ 'ਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ

: ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ 'ਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ

 ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਚੋਣਾਂ ਮੌਕੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ

: ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਚੋਣਾਂ ਮੌਕੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ

ਆਪ' ਸਰਕਾਰ ਕਵੀ ਡਾ. ਸੁਰਜੀਤ ਪਾਤਰ ਦੇ ਸਨਮਾਨ 'ਚ ਸ਼ੁਰੂ ਕਰੇਗੀ 'ਪਾਤਰ ਐਵਾਰਡ'

: ਆਪ' ਸਰਕਾਰ ਕਵੀ ਡਾ. ਸੁਰਜੀਤ ਪਾਤਰ ਦੇ ਸਨਮਾਨ 'ਚ ਸ਼ੁਰੂ ਕਰੇਗੀ 'ਪਾਤਰ ਐਵਾਰਡ'

ਡਾ ਅਜੀਤਪਾਲ ਸਿੰਘ ਐਮ ਡੀ ਵੱਲੋਂ ਰਵਿੰਦਰ ਮਾਨ ਨੂੰ ਸ਼ਰਧਾਂਜਲੀ

: ਡਾ ਅਜੀਤਪਾਲ ਸਿੰਘ ਐਮ ਡੀ ਵੱਲੋਂ ਰਵਿੰਦਰ ਮਾਨ ਨੂੰ ਸ਼ਰਧਾਂਜਲੀ

X