Hindi English Monday, 13 May 2024 🕑
BREAKING
ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ : ਜਸਵੀਰ ਸਿੰਘ ਗੜ੍ਹੀ ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦਿੱਤੀਆਂ 10 ਗਾਰੰਟੀਆਂ ਪੰਜਾਬ ਪੁਲਿਸ ਵੱਲੋਂ 84 ਲੱਖ ਰੁਪਏ ਦੀ ਡਰੱਗ ਮਨੀ ਸਮੇਤ 13 ਤਸਕਰ ਗ੍ਰਿਫਤਾਰ POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਇੱਕ ਗੰਭੀਰ ਕੈਨੇਡੀਅਨ ਪੁਲਿਸ ਵੱਲੋਂ ਨਿੱਝਰ ਕਤਲ ਮਾਮਲੇ 'ਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫਤਾਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਨੋਟੀਫਿਕੇਸ਼ਨ ਜਾਰੀ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਅੱਜ ਦਾ ਇਤਿਹਾਸ

ਪੰਜਾਬ

More News

ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

Updated on Sunday, April 28, 2024 18:10 PM IST

ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਆਪ ਸਰਕਾਰ:-ਮੋਰਚਾ ਆਗੂ

ਬਰਨਾਲਾ: 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਰਨਾਲਾ ਫੇਰੀ ਮੌਕੇ ਕੀਤਾ ਕਾਲੇ ਝੰਡਿਆਂ ਨਾਲ਼ ਕੀਤਾ ਰੋਸ਼ ਪ੍ਰਦਰਸ਼ਨ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਚਮਕੌਰ ਸਿੰਘ,ਜਗਸੀਰ ਸਿੰਘ ਭੰਗੂ,ਖੁਸ਼ਦੀਪ ਸਿੰਘ, ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ 'ਆਪ ਸਰਕਾਰ' ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ 'ਆਪ ਸਰਕਾਰ' ਵੱਲੋੰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਸੰਘਰਸ਼ਾਂ ਉਪਰੰਤ ਵੱਖ-ਵੱਖ ਜਿਲਿਆਂ ਦੇ ਪ੍ਰਸ਼ਾਸਨ ਵੱਲੋੰ 20 ਵਾਰ ਮੁੱਖ ਮੰਤਰੀ ਪੰਜਾਬ ਨਾਲ਼ ਪੈਨਲ ਮੀਟਿੰਗ ਕਰਵਾਉਣ ਦੇ ਲਿਖਤੀ ਭਰੇਸ਼ੇ ਦੇਣ ਦੇ ਬਾਵਜੂਦ ਵੀ 'ਮੁੱਖ ਮੰਤਰੀ' ਵੱਲੋੰ "ਮੋਰਚੇ" ਦੀ ਲੀਡਰਸਿੱਪ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ 'ਮੁੱਖ ਮੰਤਰੀ ਪੰਜਾਬ ਸਮੇਤ ਕੈਬਨਿਟ ਮੰਤਰੀਆਂ' ਦਾ ਸਮੁੱਚੇ ਪੰਜਾਬ ਵਿੱਚ ਚੋਣ ਪ੍ਰਚਾਰ ਮੌਕੇ ਕਾਲੇ ਝੰਡਿਆਂ ਨਾਲ਼ ਵਿਰੋਧ ਕੀਤਾ ਜਾ ਰਿਹਾ ਹੈ,ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਅਤੇ ਅੱਜ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ ਅਤੇ ਸਮੂਹ ਕਿਸਾਨਾਂ-ਮਜ਼ਦੂਰਾਂ-ਰੈਗੂਲਰ ਅਤੇ ਪੈਨਸ਼ਨਰਜ਼ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ!

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

: ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

: ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ

: ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ

ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕੀ ਕਮੇਟੀ ਵੱਲੋਂ ਮੈਰਿਟ’ਚ ਆਏ ਵਿਦਿਆਰਥੀਆਂ ਦਾ ਸਨਮਾਨ

: ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕੀ ਕਮੇਟੀ ਵੱਲੋਂ ਮੈਰਿਟ’ਚ ਆਏ ਵਿਦਿਆਰਥੀਆਂ ਦਾ ਸਨਮਾਨ

ਮਾਂ ਦਿਵਸ ਮੌਕੇ ਜਿ਼ਲ੍ਹਾ ਪੁਲਿਸ ਨੇ ਮਹਿਲਾ ਪੁਲਿਸ ਕਰਮੀਆਂ ਲਈ ਕਰਵਾਈ ਡਰਿੱਲ

: ਮਾਂ ਦਿਵਸ ਮੌਕੇ ਜਿ਼ਲ੍ਹਾ ਪੁਲਿਸ ਨੇ ਮਹਿਲਾ ਪੁਲਿਸ ਕਰਮੀਆਂ ਲਈ ਕਰਵਾਈ ਡਰਿੱਲ

ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ : ਜਸਵੀਰ ਸਿੰਘ ਗੜ੍ਹੀ

: ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ : ਜਸਵੀਰ ਸਿੰਘ ਗੜ੍ਹੀ

ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸ੍ਰੀ ਸੁਭਾਸ਼ ਸ਼ਰਮਾ ਵੱਲੋਂ ਮੋਰਿੰਡਾ ਵਿਖੇ ਚੋਣ ਦਫਤਰ ਖੋਲਿਆ

: ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸ੍ਰੀ ਸੁਭਾਸ਼ ਸ਼ਰਮਾ ਵੱਲੋਂ ਮੋਰਿੰਡਾ ਵਿਖੇ ਚੋਣ ਦਫਤਰ ਖੋਲਿਆ

'ਆਪ' ਪਾਰਟੀ 26 ਮਹੀਨਿਆਂ 'ਚ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ : ਪ੍ਰਨੀਤ ਕੌਰ

: 'ਆਪ' ਪਾਰਟੀ 26 ਮਹੀਨਿਆਂ 'ਚ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ : ਪ੍ਰਨੀਤ ਕੌਰ

ਖਰੜ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

: ਖਰੜ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

X