Hindi English Friday, 17 May 2024 🕑

ਪੰਜਾਬ

More News

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

Updated on Monday, April 29, 2024 21:00 PM IST

 
ਚੋਣਾਂ ਨੂੰ ਲੋਕਾਂ ਖਿਲਾਫ ਹਮਲਾ ਦਿੱਤਾ ਕ਼ਰਾਰ 
 
ਦਲਜੀਤ ਕੌਰ 
 
ਚੰਡੀਗੜ੍ਹ, 29 ਅਪ੍ਰੈਲ, 2024:  ਮੌਜੂਦਾ ਲੋਕ ਸਭਾਈ ਚੋਣਾਂ ਨੂੰ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਉੱਤੇ ਹਮਲਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ) ਨੇ ਇਸ ਮੌਕੇ ਲੋਕਾਂ ਦੇ ਹਕੀਕੀ ਮੁੱਦੇ ਉਭਾਰਨ ਦੀ ਰਣਨੀਤੀ ਉਲੀਕਣ ਲਈ 6 ਮਈ ਨੂੰ ਪੰਜਾਬ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਸੂਬਾਈ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਉਸ ਦਿਨ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਜਾ ਰਹੀ ਇਸ ਮੀਟਿੰਗ ਵਿੱਚ ਕਿਸਾਨ, ਖੇਤ ਮਜ਼ਦੂਰ, ਵਿਦਿਆਰਥੀ, ਠੇਕਾ-ਕਾਮੇ, ਸਨਅਤੀ ਕਾਮੇ, ਅਧਿਆਪਕ ਅਤੇ ਬਿਜਲੀ ਮੁਲਾਜ਼ਮ ਆਦਿ ਵਰਗਾਂ ਨਾਲ ਸਬੰਧਤ  ਕਰੀਬ ਡੇਢ ਦਰਜਨ ਜਥੇਬੰਦੀਆਂ ਸ਼ਿਰਕਤ ਕਰਨਗੀਆਂ। ਉਹਨਾਂ ਦੱਸਿਆ ਕਿ ਇਸ ਸਾਂਝੀ ਮੀਟਿੰਗ ਦੌਰਾਨ ਚੋਣਾਂ ਲੜ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਦੀ ਲੋਕ-ਵਿਰੋਧੀ ਅਤੇ ਜਗੀਰਦਾਰਾਂ, ਸੂਦਖੋਰਾਂ ਸਮੇਤ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਸਾਮਰਾਜ ਪੱਖੀ ਖ਼ਸਲਤ ਦਾ ਪਰਦਾਫਾਸ਼ ਕਰਨ, ਲੋਕਾਂ ਦੇ ਹਕੀਕੀ ਮੁੱਦੇ ਉਭਾਰਨ, ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਵਿਸ਼ਾਲ ਸਾਂਝੇ ਤੇ ਸਿਰੜੀ ਘੋਲਾਂ ਦਾ ਰਾਹ ਬੁਲੰਦ ਕਰਨ ਲਈ ਪੰਜਾਬ ਪੱਧਰੀ ਜ਼ੋਰਦਾਰ ਮੁਹਿੰਮ ਵਿੱਢਣ ਲਈ ਸਾਂਝੀ ਰਣਨੀਤੀ ਉਲੀਕੀ ਜਾਵੇਗੀ।
             
 
ਕਿਸਾਨ ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਨਿੱਤਰੀਆਂ ਸਾਰੀਆਂ ਵੋਟ ਪਾਰਟੀਆਂ ਕੋਲ ਲੋਕਾਂ ਦੀਆਂ ਸਮੱਸਿਆਂਵਾਂ ਜਿਵੇਂ ਬੇਰੁਜ਼ਗਾਰੀ, ਗਰੀਬੀ, ਮਹਿੰਗਾਈ, ਕਰਜ਼ੇ, ਖ਼ੁਦਕੁਸ਼ੀਆਂ ਆਦਿ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਾ ਕੋਈ ਪ੍ਰੋਗਰਾਮ ਹੈ ਤੇ ਨਾ ਹੀ ਸਿਆਸੀ ਇੱਛਾ ਸ਼ਕਤੀ ਹੈ। ਸਗੋਂ ਇਹ ਸਭ ਪਾਰਟੀਆਂ ਜਗੀਰਦਾਰਾਂ, ਸੂਦਖੋਰਾਂ,ਸਾਮਰਾਜੀਆਂ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀਆਂ ਨੁੰਮਾਇਦਾ ਪਾਰਟੀਆਂ ਹਨ, ਜਿਹੜੀਆਂ ਕਿ ਲੋਕ ਦੋਖੀ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਤੇ ਵਪਾਰੀਕਰਨ ਦੀਆਂ ਸਾਮਰਾਜੀ  ਨੀਤੀਆਂ ਨੂੰ ਲਾਗੂ ਕਰਨ , ਲੋਕਾਂ ਦੇ ਜਮਹੂਰੀ ਹੱਕ ਕੁਚਲਣ, ਜਾਬਰ ਤੇ ਕਾਲੇ ਕਾਨੂੰਨ ਲਾਗੂ ਕਰਨ ਵਰਗੀਆਂ ਦੇਸ਼-ਧ੍ਰੋਹੀ ਅਤੇ ਲੋਕ-ਵਿਰੋਧੀ ਨੀਤੀਆਂ 'ਤੇ ਇੱਕਮੱਤ ਹਨ ।
         
ਉਹਨਾਂ ਆਖਿਆ ਕਿ ਲੋਕਾਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਤਾਂ ਤਿੱਖੇ ਜ਼ਮੀਨੀ ਸੁਧਾਰ ਲਾਗੂ ਕਰਨ, ਕਿਸਾਨਾਂ-ਮਜ਼ਦੂਰਾਂ ਤੇ ਵਾਤਾਵਰਨ ਪੱਖੀ ਪਰ ਸਾਮਰਾਜੀਆਂ, ਕਾਰਪੋਰੇਟਾਂ ਤੇ ਜਗੀਰਦਾਰਾਂ/ਸੂਦਖੋਰਾਂ ਵਿਰੋਧੀ ਖੇਤੀ ਨੀਤੀ ਬਣਾਉਣ, ਕਿਸਾਨ ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਉਣ, ਲਾਭਕਾਰੀ ਐਮਐਸਪੀ 'ਤੇ ਸਭ ਫਸਲਾਂ ਦੀ ਮੁਕੰਮਲ ਖਰੀਦ ਦੀ ਕਨੂੰਨੀ ਗਰੰਟੀ ਕਰਨ, ਜਨਤਕ ਵੰਡ ਪ੍ਰਣਾਲੀ ਦਾ ਹੱਕ ਸਾਰੇ ਗਰੀਬਾਂ ਨੂੰ ਦੇਣ, ਠੇਕਾ ਭਰਤੀ ਦੀ ਨੀਤੀ ਰੱਦ ਕਰਨ ਤੇ ਸਭਨਾਂ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਦਾ ਹੱਕ ਬਹਾਲ ਕਰਨ, ਬਿਜਲੀ/ਸਿੱਖਿਆ/ਸਿਹਤ ਸਮੇਤ ਸਾਰੇ ਜਨਤਕ ਖੇਤਰਾਂ 'ਚ ਚੁੱਕੇ ਜਾ ਰਹੇ ਨਿੱਜੀਕਰਨ ਦੇ ਕਦਮ ਰੱਦ ਕਰਨ, ਬਿਜਲੀ ਤੇ ਪਾਣੀ ਵਰਗੇ ਖੇਤਰਾਂ 'ਚ ਪਾਸ ਕੀਤੇ ਲੋਕ-ਦੋਖੀ ਕਾਨੂੰਨ ਰੱਦ ਕਰਨ, ਸੰਸਾਰ ਵਪਾਰ ਸੰਸਥਾ ਸਮੇਤ ਸਭਨਾਂ ਸਾਮਰਾਜੀ ਸੰਸਥਾਵਾਂ 'ਚੋਂ ਬਾਹਰ ਆਉਣ, ਜਮਹੂਰੀ ਹੱਕਾਂ ਦਾ ਘਾਣ ਰੋਕਣ, ਜਗੀਰਦਾਰਾਂ ਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਆਮਦਨ 'ਤੇ ਟੈਕਸ ਲਾਉਣ ਤੇ ਉਗਰਾਹੁਣ ਦੀ ਗਰੰਟੀ ਕਰਨ, ਨਿੱਜੀਕਰਨ/ਵਪਾਰੀਕਰਨ/ਸੰਸਾਰੀਕਰਨ ਦੀਆਂ ਲੋਕ-ਦੋਖੀ ਸਾਮਰਾਜੀ ਨੀਤੀਆਂ ਰੱਦ ਕਰਨ ਵਰਗੇ ਭਖਦੇ ਮੁੱਦੇ ਉੱਭਰਵੇਂ ਬਣਦੇ ਹਨ। ਇਹੀ ਲੋਕਾਂ ਦੇ ਅਸਲ ਮੁੱਦੇ ਹਨ ਜੋ ਬਦਲਵੇਂ ਲੋਕ ਪੱਖੀ ਵਿਕਾਸ ਦਾ ਰਾਹ ਖੋਲ੍ਹਣ ਦੇ ਕਦਮ ਬਣਦੇ ਹਨ । ਪਰ ਲੋਕਾਂ ਨੂੰ ਗੁੰਮਰਾਹ ਕਰਕੇ ਫਿਰਕੂ ਜਾਤਪਾਤੀ ਮੁੱਦੇ ਉਭਾਰਨ ਰਾਹੀਂ ਵੋਟਾਂ ਵਟੋਰਨ ਚੜ੍ਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਇਹਨਾਂ ਮਸਲਿਆਂ ਨੂੰ ਚਿਮਟੇ ਨਾਲ ਛੋਹਣ ਲਈ ਵੀ ਤਿਆਰ ਨਹੀਂ।

ਵੀਡੀਓ

ਹੋਰ
Have something to say? Post your comment
ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

: ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਆਂਗਣਵਾੜੀ ਸੈਂਟਰਾਂ ’ਚ ਆ ਰਹੀ ਘਟੀਆ ਫੀਡ ਵਿਰੁੱਧ ਯੂਨੀਅਨ ਨੇ ਦਿੱਤਾ ਮੰਗ ਪੱਤਰ

: ਆਂਗਣਵਾੜੀ ਸੈਂਟਰਾਂ ’ਚ ਆ ਰਹੀ ਘਟੀਆ ਫੀਡ ਵਿਰੁੱਧ ਯੂਨੀਅਨ ਨੇ ਦਿੱਤਾ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ: ਡੀ. ਸੀ.

: ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ: ਡੀ. ਸੀ.

ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ  ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

: ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

: ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

ਖੇਤੀ ਲਾਗਤ ਖਰਚੇ ਘਟਾਉਣ ਲਈ ਜ਼ਰੂਰਤ ਅਨੁਸਾਰ ਫ਼ਸਲਾਂ ਦਾ ਬੀਜ ਖੁਦ ਤਿਆਰ ਕਰੋ :ਮੁੱਖ ਖੇਤੀਬਾੜ੍ਹੀ ਅਫ਼ਸਰ

: ਖੇਤੀ ਲਾਗਤ ਖਰਚੇ ਘਟਾਉਣ ਲਈ ਜ਼ਰੂਰਤ ਅਨੁਸਾਰ ਫ਼ਸਲਾਂ ਦਾ ਬੀਜ ਖੁਦ ਤਿਆਰ ਕਰੋ :ਮੁੱਖ ਖੇਤੀਬਾੜ੍ਹੀ ਅਫ਼ਸਰ

ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ

: ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ

ਬੋਲੈਰੋ ਖੜੇ ਟਰੱਕ ਨਾਲ ਟਕਰਾਈ, 8 ਲੋਕਾਂ ਦੀ ਮੌਤ

: ਬੋਲੈਰੋ ਖੜੇ ਟਰੱਕ ਨਾਲ ਟਕਰਾਈ, 8 ਲੋਕਾਂ ਦੀ ਮੌਤ

ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ ਤੋਂ ਸ਼ੁਰੂ

: ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ ਤੋਂ ਸ਼ੁਰੂ

X