Hindi English Friday, 17 May 2024 🕑

ਪੰਜਾਬ

More News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

Updated on Monday, April 29, 2024 21:04 PM IST

 
ਦਲਜੀਤ ਕੌਰ 
 
 
ਸੰਗਰੂਰ, 29 ਅਪ੍ਰੈਲ, 2024: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੱਜ ਸ਼੍ਰੀਮਤੀ ਦਲਜੀਤ ਕੌਰ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਜੇਲ ਸੰਗਰੂਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਜਿਲ੍ਹਾ ਜੇਲ੍ਹ ਸੰਗਰੂਰ ਵਿਖੇ ਬਣੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲੇ, ਰਸੋਈ ਘਰ ਦਾ ਦੌਰਾ ਕੀਤਾ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਉਪਰੰਤ ਉਨ੍ਹਾਂ ਨੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜਿਲ੍ਹਾ ਜੇਲ੍ਹ ਵਿਖੇ ਬਣੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿਖੇ ਭੇਜਣੇ ਯਕੀਨੀ ਬਣਾਏ ਜਾਣ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਾਨਯੋਗ ਸ਼੍ਰੀ ਮੁਨੀਸ਼ ਸਿੰਗਲਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਮਿਤੀ 11.05.2024 ਨੂੰ ਜਿਲ੍ਹਾ ਸੰਗਰੂਰ ਅਤੇ ਉਪਮੰਡਲ ਸੁਨਾਮ, ਧੂਰੀ, ਮਲੇਰਕੋਟਲਾ ਅਤੇ ਮੂਨਕ ਦੀਆਂ ਕਚਹਿਰੀਆਂ ਵਿਖੇ ਕੌਮੀ ਲੋਕ ਅਦਾਲਤ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋ ਜਿਆਦਾ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਾਉਣ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

: ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

: ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਆਂਗਣਵਾੜੀ ਸੈਂਟਰਾਂ ’ਚ ਆ ਰਹੀ ਘਟੀਆ ਫੀਡ ਵਿਰੁੱਧ ਯੂਨੀਅਨ ਨੇ ਦਿੱਤਾ ਮੰਗ ਪੱਤਰ

: ਆਂਗਣਵਾੜੀ ਸੈਂਟਰਾਂ ’ਚ ਆ ਰਹੀ ਘਟੀਆ ਫੀਡ ਵਿਰੁੱਧ ਯੂਨੀਅਨ ਨੇ ਦਿੱਤਾ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ: ਡੀ. ਸੀ.

: ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ: ਡੀ. ਸੀ.

ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ  ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

: ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

: ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

ਖੇਤੀ ਲਾਗਤ ਖਰਚੇ ਘਟਾਉਣ ਲਈ ਜ਼ਰੂਰਤ ਅਨੁਸਾਰ ਫ਼ਸਲਾਂ ਦਾ ਬੀਜ ਖੁਦ ਤਿਆਰ ਕਰੋ :ਮੁੱਖ ਖੇਤੀਬਾੜ੍ਹੀ ਅਫ਼ਸਰ

: ਖੇਤੀ ਲਾਗਤ ਖਰਚੇ ਘਟਾਉਣ ਲਈ ਜ਼ਰੂਰਤ ਅਨੁਸਾਰ ਫ਼ਸਲਾਂ ਦਾ ਬੀਜ ਖੁਦ ਤਿਆਰ ਕਰੋ :ਮੁੱਖ ਖੇਤੀਬਾੜ੍ਹੀ ਅਫ਼ਸਰ

ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ

: ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ

ਬੋਲੈਰੋ ਖੜੇ ਟਰੱਕ ਨਾਲ ਟਕਰਾਈ, 8 ਲੋਕਾਂ ਦੀ ਮੌਤ

: ਬੋਲੈਰੋ ਖੜੇ ਟਰੱਕ ਨਾਲ ਟਕਰਾਈ, 8 ਲੋਕਾਂ ਦੀ ਮੌਤ

X