Hindi English Wednesday, 22 May 2024 🕑
BREAKING
ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਸਿਹਤ/ਪਰਿਵਾਰ

More News

ਕੋਵਿਸ਼ੀਲਡ ਵੈਕਸੀਨ ਹਾਰਟ ਅਟੈਕ ਦਾ ਕਾਰਨ ਬਣ ਸਕਦੀ ਹੈ, ਕੰਪਨੀ ਨੇ ਅਦਾਲਤ ‘ਚ ਮੰਨਿਆਂ

Updated on Tuesday, April 30, 2024 15:44 PM IST

ਨਵੀਂ ਦਿੱਲੀ: 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਕੋਵਿਡ-19 ਨੂੰ ਰੋਕਣ ਵਾਸਤੇ ਲਾਈ ਗਈ ਕੋਵਿਸ਼ੀਲਡ ਵੈਕਸੀਨ ਬਣਾਉਣ ਵਾਲੀ ਕੰਪਨੀ ਐਸਟਰਾਜੈਨਿਕਾ ਨੇ ਕੋਵੀਸ਼ੀਲਡ ਦੇ ਮਾੜੇ ਪ੍ਰਭਾਵਾਂ ਬਾਰੇ ਖੁਦ ਖੁਲਾਸਾ ਕੀਤਾ ਹੈ। ਕੰਪਨੀ ਨੇ ਅਦਾਲਤ ‘ਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ‘ਚ ਪਹਿਲੀ ਵਾਰ ਮੰਨਿਆ ਹੈ ਕਿ ਕੋਵਿਡ-19 ਵੈਕਸੀਨ ਖੂਨ ਦੇ ਜੰਮਣ ਵਰਗੇ ਮਾੜੇ ਪ੍ਰਭਾਵਾਂ ਦਾ ਕਾਰਨ ਬਣ ਸਕਦੀ ਹੈ। ਜਦ ਕਿ ਕੰਪਨੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਅਜਿਹੇ ਮਾੜੇ ਪ੍ਰਭਾਵਾਂ ਦੇ ਮਾਮਲਿਆਂ ਦੀ ਗਿਣਤੀ ਬਹੁਤ ਘੱਟ ਹੈ।

ਰਿਪੋਰਟਾਂ ਅਨੁਸਾਰ, ਕਈ ਲੋਕਾਂ ਨੇ ਇਹ ਦੋਸ਼ ਲਾਉਂਦਿਆਂ ਮੁਕੱਦਮਾ ਦਰਜ ਕੀਤਾ ਸੀ ਕਿ ਕੋਰੋਨਾ ਵੈਕਸੀਨ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣੀ ਹੈ। ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਨੇ ਅਦਾਲਤ ਵਿੱਚ ਮੰਨਿਆ ਕਿ ਵੈਕਸੀਨ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਜੈਮੀ ਸਕਾਟ ਨੇ ਐਸਟਰਾਜੇਨੇਕਾ ਖਿਲਾਫ ਮੁਕੱਦਮਾ ਦਾਇਰ ਕੀਤਾ ਸੀ। ਉਸਨੇ ਅਪ੍ਰੈਲ 2021 ਵਿੱਚ ਕੋਰੋਨਾ ਵੈਕਸੀਨ ਦੀ ਇੱਕ ਖੁਰਾਕ ਲਈ, ਜਿਸ ਤੋਂ ਬਾਅਦ ਉਹ ਸਥਾਈ ਤੌਰ ‘ਤੇ ਦਿਮਾਗੀ ਨੁਕਸਾਨ ਤੋਂ ਪੀੜਤ ਹੈ। ਜੈਮੀ ਸਕਾਟ ਸਮੇਤ ਬਹੁਤ ਸਾਰੇ ਹੋਰ ਮਰੀਜ਼ਾਂ ਵਿੱਚ TTS ਦੇ ਨਾਲ ਥ੍ਰੋਮੋਬਸਿਸ ਨਾਮਕ ਇੱਕ ਦੁਰਲੱਭ ਲੱਛਣ ਸੀ। ਇਨ੍ਹਾਂ ਸਾਰਿਆਂ ਨੇ ਕੰਪਨੀ ਖ਼ਿਲਾਫ਼ ਕੇਸ ਦਰਜ ਕਰਕੇ ਮੁਆਵਜ਼ੇ ਦੀ ਮੰਗ ਕੀਤੀ ਸੀ।

ਵੀਡੀਓ

ਹੋਰ
Have something to say? Post your comment
X