Hindi English Wednesday, 22 May 2024 🕑
BREAKING
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

ਪੰਜਾਬ

More News

ਤਰਕਸ਼ੀਲਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ 'ਚ ਤਰਕਸ਼ੀਲ ਪ੍ਰੋਗਰਾਮ ਦੀ ਪੇਸ਼ਕਾਰੀ

Updated on Tuesday, April 30, 2024 16:36 PM IST

 
ਤਰਕਸ਼ੀਲ ਪ੍ਰੋਗਰਾਮ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ 
 
ਤਰਕਸ਼ੀਲ ਪ੍ਰੋਗਰਾਮ ਵਿੱਚ ਜਾਦੂ ਸ਼ੋਅ ਹੋਇਆ 
 
ਵਿਗਿਆਨਕ ਸੋਚ ਸਮੇਂ ਦੀ ਮੁੱਖ ਲੋੜ: ਤਰਕਸ਼ੀਲ 
 
ਦਲਜੀਤ ਕੌਰ 
 
ਸੰਗਰੂਰ, 30 ਅਪ੍ਰੈਲ, 2024: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਮਾਸਟਰ ਪਰਮਵੇਦ, ਸੀਤਾ ਰਾਮ ਬਾਲਦ ਕਲਾਂ, ਜਗਦੇਵ ਕੰਮੋਮਾਜਰਾ ਤੇ ਲੈਕਚਰਾਰ ਜਸਦੇਵ ਸਿੰਘ  ਆਧਾਰਿਤ ਤਰਕਸ਼ੀਲ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ ਵਿਖੇ  ਇਕ ਸਿੱਖਿਆਦਾਇਕ  ਪ੍ਰੋਗਰਾਮ ਦਿੱਤਾ। ਪ੍ਰਿੰਸੀਪਲ ਪ੍ਰਵੀਨ  ਕੁਮਾਰ ਮਨਚੰਦਾ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਤਰਕਸ਼ੀਲ ਸੋਚ ਅਪਨਾਉਣ ਦਾ ਸੁਨੇਹਾ ਦਿੱਤਾ। 
 
ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ  ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ  ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ  ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਭਾਵਪੂਰਤ ਸੁਨੇਹਾ ਦਿੱਤਾ। ਉਨਾਂ ਕਿਹਾ ਕਿ ਵਿਗਿਆਨਕ ਸੂਝ ਬੂਝ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ, ਲਗਾਤਾਰਤਾ ਦੇ ਨਾਲ ਕੀ, ਕਿਉਂ ਕਿਵੇਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਸੁਪਨੇ ਸਾਕਾਰ ਕਰਨ ਲਈ, ਰਸਤੇ ਭਾਵੇਂ ਵਿਖੜੇ ਹੋਣ ਪਰ ਮਿਹਨਤ, ਲਗਨ, ਦ੍ਰਿੜ੍ਹਤਾ ਨਾਲ ਸਾਕਾਰ ਕੀਤੇ ਜਾ ਸਕਦੇ ਹਨ।
 
ਇਸ ਸਮੇਂ ਜਗਦੇਵ ਕੰਮੋਮਾਜਰਾ ਨੇ ਜਾਦੂ ਸ਼ੋਅ ਪੇਸ਼ ਕਰਦਿਆਂ ਕਿਹਾ ਕਿ ਜਾਦੂ ਇੱਕ ਕਲਾ ਹੈ, ਹੱਥ ਦੀ ਸਫਾਈ ਹੈ ਇਸ ਵਿੱਚ ਕੋਈ ਗ਼ੈਬੀ ਸ਼ਕਤੀ ਨਹੀਂ। ਉਨ੍ਹਾਂ ਬਹੁਤ ਸਾਰੇ ਟ੍ਰਿਕਾਂ ਜਿਵੇਂ:ਅਖ਼ਬਾਰ ਪਾੜ ਕੇ ਸਾਬਤ ਕਰਨਾ, ਫੁੱਲ ਗ਼ਾਇਬ ਕਰਨਾ, ਕੁੜੀ ਨੂੰ ਰੱਸੀ ਨਾਲ ਬੰਨਣਾ ਆਦਿ ਰਾਹੀਂ ਹਾਜ਼ਰੀਨ ਦਾ ਸਾਰਥਿਕ ਮਨੋਰੰਜਨ ਕਰਦਿਆਂ ਉਨ੍ਹਾਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੱਦਾ ਦਿੱਤਾ।
 
ਇਸ ਸਮੇਂ ਲਗਾਈ ਪੁਸਤਕ ਪ੍ਰਦਰਸ਼ਨੀ ਵਿੱਚ ਤਰਕਸ਼ੀਲ ਆਗੂ ਸੀਤਾ ਰਾਮ ਬਾਲਦ ਕਲਾਂ ਤੇ ਜਸਦੇਵ ਸਿੰਘ ਨੇ ਪ੍ਰਿੰਸੀਪਲ ਸਾਹਿਬ, ਆਧਿਆਪਕ ਸਾਹਿਬਾਨ ਤੇ ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ, ਤਰਕਸ਼ੀਲ ਮੈਗਜ਼ੀਨ,'ਪੜ੍ਹੋ, ਵਿਚਾਰੋ ਤੇ ਅਮਲ ਕਰੋ' ਨਾਮ ਦੀਆ ਵਿਗਿਆਨਕ ਚੇਤਨਾ ਵਿਕਸਤ ਕਰਨ ਵਾਲੀਆਂ ਦੋਵਰਕੀਆਂ ਵੰਡੀਆਂ ਗਈਆਂ। ਪੰਜਵੀਂ ਚੇਤਨਾ ਪਰਖ਼ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਸਹਿਯੋਗੀ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
 
 
ਇਸ ਸਮੇਂ ਲੈਕਚਰਾਰ ਅਨੁਰਾਧਾ ਤੇ ਸਾਇੰਸ ਮਿਸਟ੍ਰੈਸ ਗੁਰਪ੍ਰੀਤ ਕੌਰ ਨੇ ਵਿਗਿਆਨਕ ਵਿਚਾਰ ਅਪਨਾਉਣ ਦਾ ਸੁਨੇਹਾ ਲੈ ਕੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਣ ਲਈ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ। ਪ੍ਰੋਗਰਾਮ ਵਿਗਿਆਨਕ ਵਿਚਾਰਾਂ ਦਾ ਛੱਟ ਦੇਣ ਵਿਚ ਸਫ਼ਲ ਰਿਹਾ।

ਵੀਡੀਓ

ਹੋਰ
Have something to say? Post your comment
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

: ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

: ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

: ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

: ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

: ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

: ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

: ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

: ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

: ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

X