Hindi English Wednesday, 22 May 2024 🕑
BREAKING
ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਪੰਜਾਬ

More News

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

Updated on Tuesday, April 30, 2024 18:32 PM IST

ਡੀ.ਆਈ.ਜੀ. ਰੋਪੜ ਰੇਂਜ ਦੀ ਨਿਗਰਾਨੀ ਹੇਠ ਹੋਏਗੀ ਜਾਂਚ
ਚੰਡੀਗੜ੍ਹ/ਮੋਹਾਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਝੂਠੇ ਕੇਸ ਵਿਚ ਗ੍ਰਿਫ਼ਤਾਰੀ ਖਿ਼ਲਾਫ਼ ਅੱਜ ਮੋਹਾਲੀ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਦੇ ਇਕ ਵਫਦ ਨੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਵਲੋਂ ਮਿਲੇ ਭਰੋਸੇ ਤੋਂ ਬਾਦ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨਾਲ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਮੁਲਾਕਾਤ ਕੀਤੀ। ਵਫ਼ਦ ਵਿਚ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਚੰਡੀਗੜ੍ਹ ਪ੍ਰੈੱਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ, ਪੰਜਾਬ ਐਂਡ ਚੰਡੀਗੜ੍ਹ ਜਨਰਾਲਿਸਟ ਯੂਨੀਅਨ ਦੇ ਚੇਅਰਮੈਨ ਅਤੇ ਸਾਬਕਾ ਮੈਂਬਰ ਪ੍ਰੈਸ ਕੌਂਸਲ ਆਫ ਇੰਡੀਆ ਬਲਵਿੰਦਰ ਜੰਮੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਚੰਡੀਗੜ੍ਹ ਯੂਨਿਟ ਦੇ ਚੇਅਰਮੈਨ ਜਗਤਾਰ ਸਿੰਘ ਭੁੱਲਰ, ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਜਵਾ, ਸੀਨੀਅਰ ਪੱਤਰਕਾਰ ਅਨਿਲ ਭਾਰਦਵਾਜ, ਮੋਹਾਲੀ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਅਤੇ ਕੈਸ਼ੀਅਰ ਮਨਜੀਤ ਸਿੰਘ ਚਾਨਾ ਸ਼ਾਮਲ ਸਨ।
ਵਫ਼ਦ ਨੇ ਇਹ ਵੀ ਸਵਾਲ ਚੁੱਕਿਆ ਗਿਆ ਕਿ ਪੁਲਿਸ ਵੱਲੋਂ ਰਜਿੰਦਰ ਤੱਗੜ ਨਾਲ ਇਕ ਗੈਂਗਸਟਰ ਵਰਗਾ ਸਲੂਕ ਕੀਤਾ, ਜੋ ਕਿ ਅਤਿ ਨਿੰਦਣਯੋਗ ਹੈ। ਵਫ਼ਦ ਨੇ ਇਸ ਕੇਸ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਸ੍ਰੀ ਤੱਗੜ ਨੂੰ ਇਨਸਾਫ ਦੇਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ।
ਇਸ ਦੌਰਾਨ ਸਪੈਸ਼ਲ ਡੀਜੀਪੀ ਸ੍ਰੀ ਅਰਪਿਤ ਸ਼ੁਕਲਾ ਨੇ ਵਫ਼ਦ ਨੂੰ ਵਿਸ਼ਵਾਸ਼ ਦਿਵਾਇਆ ਕਿ ਇਸ ਕੇਸ ਦੀ ਜਾਂਚ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਡੀਪੀਜੀ ਪੰਜਾਬ ਸ੍ਰੀ ਗੌਰਵ ਯਾਦਵ ਵੀ ਇਸ ਕੇਸ ਨੂੰ ਬਾਰੀਕੀ ਨਾਲ ਦੇਖ ਰਹੇ ਹਨ। ਉਹਨਾਂ ਮੌਕੇ ਉਤੇ ਹੀ ਡੀ.ਆਈ.ਜੀ. ਰੋਪੜ ਰੇਂਜ ਸ੍ਰੀਮਤੀ ਨਿਲੰਬਰੀ ਵਿਜੇ ਜਗਦਲੇ ਨੂੰ ਭਲਕੇ ਦਿਨ ਬੁੱਧਵਾਰ ਸਵੇਰੇ ਕਲੱਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੁਲਿਸ ਦੀ ਕਾਰਵਾਈ ਦੀ ਰਿਪੋਰਟ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਜੇਕਰ ਲੋੜ ਪਈ ਤਾਂ ਇਸ ਕੇਸ ਦੀ ਜਾਂਚ ਕਿਸੇ ਬਾਹਰਲੇ ਜ਼ਿਲ੍ਹੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਤੋਂ ਵੀ ਕਰਵਾਈ ਜਾ ਸਕਦੀ ਹੈ।
ਵਫ਼ਦ ਨੇ ਸਪੈਸ਼ਲ ਡੀਜੀਪੀ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਰਜਿੰਦਰ ਤੱਗੜ ਦੇ ਵੀਡੀਓ ਐਡੀਟਰ ਨੂੰ ਮੋਹਾਲੀ ਪੁਲਿਸ ਵੱਲੋਂ ਨਜਾਇਜ਼ ਤੌਰ ਉਤੇ ਚੁੱਕ ਕੇ ਮਟੌਰ ਥਾਣੇ ਵਿਖੇ ਲਿਆਂਦਾ ਗਿਆ ਅਤੇ ਡੀਐਸਪੀ ਦੀ ਹਾਜ਼ਰੀ ਵਿਚ ਉਸਦੀ ਪੱਗ ਉਤਾਰ ਕੇ ਸਿਰ ਉਤੇ ਚੱਪਲਾਂ ਮਾਰੀਆਂ ਗਈਆਂ। ਉਸ ਨੂੰ ਮੋਹਾਲੀ ਸ਼ਹਿਰ ਤੋਂ ਭੱਜ ਜਾਣ ਅਤੇ ਤੱਗੜ ਕੋਲ ਭਵਿੱਖ ਵਿਚ ਨੌਕਰੀ ਛੱਡ ਜਾਣ ਦਾ ਹੁਕਮ ਸੁਣਾਇਆ।
ਵਫ਼ਦ ਨੇ ਐਸ.ਐਚ.ਓ. ਫੇਜ਼-1 ਸੁਖਬੀਰ ਸਿੰਘ ਦੀ ਪੱਤਰਕਾਰਾਂ ਨਾਲ ਕੀਤੀ ਬਦਸਲੂਕੀ ਅਤੇ ਧੱਕੇਸ਼ਾਹੀ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਬੀਤੀ ਕੱਲ੍ਹ ਸੋਮਵਾਰ ਨੂੰ ਮੋਹਾਲੀ ਦੇ ਪੱਤਰਕਾਰ, ਵਕੀਲ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਐਸ.ਐਸ.ਪੀ. ਮੋਹਾਲੀ ਦੇ ਦਫ਼ਤਰ ਸਾਹਮਣੇ ਰੋਹ ਭਰਪੂਰ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਸੀ। ਇਸ ਦੌਰਾਨ ਡੀ.ਆਈ.ਜੀ. ਰੋਪੜ ਰੇਂਜ ਅਤੇ ਡੀ.ਸੀ. ਮੋਹਾਲੀ ਨੂੰ ਐਸ.ਐਸ.ਪੀ. ਮੋਹਾਲੀ ਖਿਲਾਫ ਮੰਗ ਪੱਤਰ ਦਿੱਤਾ ਗਿਆ।

ਵੀਡੀਓ

ਹੋਰ
Have something to say? Post your comment
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

: ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

: ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

: ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

: ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

: ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

: ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

: ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

: ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

: ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

X