Hindi English Wednesday, 22 May 2024 🕑
BREAKING
ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਪੰਜਾਬ

More News

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 'ਮਜ਼ਦੂਰ ਦਿਵਸ' ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ

Updated on Wednesday, May 01, 2024 13:32 PM IST

ਸਮੂਹ ਕਿਰਤੀ ਲੋਕਾਂ ਨੂੰ ਜਥੇਬੰਦ ਹੋਕੇ ਇੱਕ ਸਾਂਝਾ ਥੜਾ ਉਸਾਰਨ ਦੀ ਲੋੜ :-ਜਗਰੂਪ ਸਿੰਘ

ਲਹਿਰਾ ਮੁਹੱਬਤ: 01 ਮਈ 2024 , ਦੇਸ਼ ਕਲੱਕ ਬਿਓਰੋ

ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ 'ਮਜ਼ਦੂਰ ਦਿਵਸ' ਮੌਕੇ ਪਲਾਂਟ ਦੇ ਮੁੱਖ ਗੇਟ ਤੇ ਰੈਲੀ ਕਰਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਜਥੇਬੰਦੀ ਦਾ ਝੰਡਾ ਬੁਲੰਦ ਕੀਤਾ,ਇਸ ਸਮੇਂ ਹਾਜ਼ਿਰ ਪ੍ਰਧਾਨ ਜਗਰੂਪ ਸਿੰਘ,ਜ਼ਰਨਲ ਸਕੱਤਰ ਜਗਸੀਰ ਸਿੰਘ ਭੰਗੂ,ਸੀਨੀਅਰ ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ,ਪੀ.ਐੱਸ.ਯੂ.ਸ਼ਹੀਦ ਰੰਧਾਵਾ ਦੇ ਆਗੂ ਗੁਰਬਿੰਦਰ ਸਿੰਘ ਨੇ ਕਿਹਾ ਕਿ ਅੱਠ ਘੰਟੇ ਕੰਮ-ਦਿਹਾੜੀ ਦੀ ਮੰਗ ਨੂੰ ਲੈਕੇ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਮਜ਼ਦੂਰਾਂ ਵੱਲੋਂ ਸੰਘਰਸ਼ ਵਿੱਚ ਦਿੱਤੀਆਂ ਅਨੇਕਾਂ ਸ਼ਹੀਦੀਆਂ ਅਤੇ ਕੁਰਬਾਨੀਆਂ ਸਦਕਾ ਪੂਰੇ ਵਿਸ਼ਵ ਵਿੱਚ ਕੰਮ ਦੇ ਅੱਠ ਘੰਟੇ-ਦਿਹਾੜੀ ਦਾ ਕਾਨੂੰਨ ਬਣਿਆ ਅਤੇ ਬਾਅਦ ਵਿੱਚ ਲਗਾਤਾਰ ਸੰਘਰਸ਼ਾਂ ਸਦਕਾ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬ੍ਰਿਟਿਸ਼ ਹਕੂਮਤ ਦੇ ਸਮੇਂ ਅਨੇਕਾਂ ਮਜ਼ਦੂਰ ਪੱਖੀ ਕਾਨੂੰਨ ਬਣਵਾਏ ਗਏ,ਪਰ ਅੱਜ ਸਦੀਆਂ ਤੋਂ ਬਾਅਦ ਭਾਰਤ ਦੇਸ਼ ਦੇ ਹੁਕਮਰਾਨ ਕਾਰਪੋਰੇਟ ਘਰਾਣਿਆਂ ਦੀ ਸ਼ਹਿ ਤੇ 44 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ 04 ਲੇਬਰ ਕੋਡਾਂ ਵਿੱਚ ਤਬਦੀਲ ਕਰਨ ਜਾ ਰਹੇ ਹਨ ਇਨ੍ਹਾਂ ਨਵੇਂ ਲੇਬਰ ਕਾਨੂੰਨਾਂ ਦੇ ਲਾਗੂ ਹੋਣ ਨਾਲ ਮਜ਼ਦੂਰ ਅੱਠ-ਘੰਟੇ ਕੰਮ ਦਿਹਾੜੀ ਅਤੇ ਯੂਨੀਅਨ ਬਣਾਉਣ ਦੇ ਹੱਕ ਤੋਂ ਵਾਂਝੇ ਹੋ ਜਾਣਗੇ ਜਿਸ ਨਾਲ ਕਿਰਤੀ ਵਰਗ ਦੀ ਹਾਲਤ ਹੋਰ ਵੀ ਤਰਸਯੋਗ ਹੋ ਜਾਵੇਗੀ,ਅੱਜ ਕੇਂਦਰ ਦੀ ਫਾਸ਼ੀਵਾਦੀ ਭਾਜਪਾ ਹਕੂਮਤ ਦੀਆਂ ਕਿਸਾਨ-ਮਜ਼ਦੂਰ-ਮੁਲਾਜ਼ਮ ਅਤੇ ਲੋਕ ਵਿਰੋਧੀ ਅਤੇ ਪੁੰਜੀਵਾਦ ਪੱਖੀ ਨੀਤੀਆਂ ਕਾਰਨ ਅੱਜ ਦੇ ਸਮੇਂ ਵਿੱਚ ਆਮ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜ਼ਾ ਰਹੀਆਂ ਹਨ,ਦੇਸ ਦੇ ਹੁਕਮਰਾਨਾਂ ਵੱਲੋਂ ਪਬਲਿਕ ਸੈਕਟਰ ਵਿੱਚ ਅੰਨ੍ਹੇਵਾਹ ਨਿੱਜੀਕਰਨ ਕਰਨ ਕਰਕੇ ਅੱਜ ਕਰੋੜਾਂ ਲੋਕ ਬੇਰੁਜ਼ਗਾਰ ਹੋ ਗਏ ਹਨ ਅੱਜ ਦੇਸ਼ ਦੀ ਆਬਾਦੀ ਦਾ ਲਗਭਗ ਅੱਧ ਤੋਂ ਵੱਧ ਹਿੱਸਾ ਗਰੀਬੀ ਰੇਖਾਂ ਤੋਂ ਹੇਠਾਂ ਜੀਵਨ ਬਤੀਤ ਕਰਨ ਲਈ ਮਜਬੂਰ ਹੈ ਜਦੋਂ ਕਿ ਇਸਦੇ ਉਲਟ ਇਸ ਸਮੇਂ ਕਾਰਪੋਰੇਟ ਪੂੰਜੀਪਤੀਆਂ ਦੀਆਂ ਜਾਇਦਾਦਾਂ ਵਿੱਚ ਕਈ ਗੁਣਾ ਜ਼ਿਆਦਾ ਵਾਧਾ ਹੋਇਆ ਹੈ ਅਤੇ ਇਹ ਪਾੜਾ ਦੇਸ਼ ਨੂੰ ਹੋਰ ਕੰਗਾਲੀ ਅਤੇ ਬਰਬਾਦੀ ਵੱਲ ਲੈਕੇ ਜ਼ਾ ਰਿਹਾ ਹੈ ਅਤੇ ਦੇਸ ਦੀ ਭਾਜਪਾ ਹਕੂਮਤ ਭਾਰਤੀ ਲੋਕਾਂ ਨੂੰ ਜਾਤਾਂ-ਧਰਮਾਂ-ਨਸਲਾਂ ਵਿੱਚ ਵੰਡਕੇ ਇੱਕ ਵਾਰ ਫ਼ਿਰ ਸੱਤਾ ਹਥਿਆਉਣ ਦੀ ਫ਼ਿਰਾਕ ਵਿੱਚ ਹੈ ਜਿਸਦੇ ਵਿਰੋਧ ਵਿੱਚ ਦੇਸ ਦੇ ਸਮੁੱਚੇ ਕਿਰਤੀਆਂ ਲੋਕਾਂ ਨੂੰ ਆਪਣੇ ਹੱਕਾਂ ਦੀ ਰਾਖੀ,ਪੈਦਾਵਾਰੀ ਵਸੀਲਿਆਂ ਅਤੇ ਲੋਕ ਸੇਵਾ ਦੇ ਸਰਕਾਰੀ ਅਦਾਰਿਆਂ ਨੂੰ ਬਚਾਉਣ ਲਈ ਜਥੇਬੰਦ ਹੋਕੇ ਇੱਕ ਸਾਂਝਾ ਥੜਾ ਉਸਾਰਨ ਦੀ ਲੋੜ ਹੈ,ਇਸ ਸਮੇਂ ਹਾਜ਼ਿਰ ਮੀਤ ਨਾਇਬ ਸਿੰਘ,ਹਰਦੀਪ ਸਿੰਘ ਤੱਗੜ,ਅਮ੍ਰਿਤਪਾਲ ਸਿੰਘ,ਜਸਕਰਨ ਸਿੰਘ ਜੱਸੀ,ਭਗਤ ਸਿੰਘ ਭੱਟੀ,ਕੁਲਵਿੰਦਰ ਸਿੰਘ ਸੈਦੋਕੇ,ਕੁਲਵੰਤ ਸਿੰਘ,ਕੱਤਰ ਸਿੰਘ ਆਦਿ ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਮੰਗ ਕੀਤੀ ਕਿ ਕਿਰਤ ਵਿਰੋਧੀ ਚਾਰ ਲੇਬਰ ਕੋਡਾਂ ਨੂੰ ਤੁਰੰਤ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪਹਿਲ ਅਤੇ ਤਰਜ਼ਬੇ ਆਧਾਰ ਤੇ ਪੱਕਾ ਕੀਤਾ ਜਾਵੇ,ਪੰਦਰ੍ਹਵੀਂ ਲੇਬਰ ਕਾਨਫਰੰਸ਼ ਦੇ ਫਾਰਮੂਲੇ ਅਤੇ ਮਹਿੰਗਾਈ ਦਰ ਮੁਤਾਬਿਕ ਠੇਕਾ ਮੁਲਾਜ਼ਮਾਂ ਤਨਖ਼ਾਹ ਘੱਟੋ-ਘੱਟ ਤੀਹ ਹਜ਼ਾਰ ਰੁਪਏ ਨਿਸਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ!

ਵੀਡੀਓ

ਹੋਰ
Have something to say? Post your comment
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

: ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

: ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

: ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

: ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

: ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

: ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

: ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

: ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

: ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

X