Hindi English Friday, 17 May 2024 🕑
BREAKING

ਪੰਜਾਬ

More News

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

Updated on Thursday, May 02, 2024 16:40 PM IST

 ਲੁਧਿਆਣਾ/ਚੰਡੀਗੜ੍ਹ, 2 ਮਈ, ਦੇਸ਼ ਕਲਿੱਕ ਬਿਓਰੋ :

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।

ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

 

ਅਮਰਜੀਤ ਸਿੰਘ ਮਾਲਵਾ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੰਵਰਪਾਲ ਸਿੰਘ ਸੀਨੀਅਰ ਕੌਂਸਲਰ (ਕਾਂਗਰਸ), ਜਗਜੀਤ ਸਿੰਘ ਜੱਗੀ ਕੌਂਸਲਰ ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪਰਮਿੰਦਰ ਕੌਰ ਕੌਂਸਲਰ (ਕਾਂਗਰਸ), ਕਵਿਤਾ ਕੱਕੜ ਕੌਂਸਲਰ, ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਸ਼੍ਰੋਮਣੀ ਅਕਾਲੀ ਦਲ, ਵਿਕਰਮਜੀਤ ਸਿੰਘ ਵਿੱਕੀ ਥਿੰਦ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਲੁਧਿਆਣਾ), ਧਰਮਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਯੂਥ ਅਕਾਲੀ ਦਲ (ਲੁਧਿਆਣਾ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

 

ਇਨ੍ਹਾਂ ਤੋਂ ਇਲਾਵਾ ਸੰਜੀਵ ਕੱਕੜ ਸੰਜੂ ਉੱਘੇ ਸਮਾਜ ਸੇਵੀ, ਵਿਨੈ ਕਲਿਆਣ ਯੂਥ ਕਾਂਗਰਸੀ ਆਗੂ, ਗੁਰਪ੍ਰਤਾਪ ਸਿੰਘ ਸੀਨੀਅਰ ਯੂਥ ਅਕਾਲੀ ਆਗੂ, ਦਿਨੇਸ਼ ਕੁਮਾਰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ (ਲੁਧਿਆਣਾ), ਪ੍ਰਵੀਨ ਖੁਰਾਣਾ ਪਿੰਨੀ ਸੀਨੀਅਰ ਕਾਂਗਰਸੀ ਆਗੂ, ਕੁਲਵਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ, ਸਾਜਨ ਮਲਹੋਤਰਾ ਯੂਥ ਆਗੂ ਅਤੇ ਨਰਿੰਦਰ ਚੌਧਰੀ ਸਾਬਕਾ ਕੌਂਸਲਰ (ਲੁਧਿਆਣਾ) ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

 

ਉੱਥੇ ਹੀ ਲੁਧਿਆਣਾ ਸ਼ਹਿਰ ਵਿੱਚ ਵੀ ਆਮ ਆਦਮੀ ਪਾਰਟੀ ਨੇ ਜ਼ੋਰ ਫੜ ਲਿਆ ਹੈ। ਇੱਥੇ ਨਗਰ ਨਿਗਮ ਲੁਧਿਆਣਾ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

 

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ, ਕਿਉਂਕਿ ਲੋਕ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹਰ ਵਰਗ ਦਾ ਸਮਰਥਨ ਹਾਸਲ ਹੈ। ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ।

 

ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਲੋਕ ਸਭਾ ਸੀਟ ਭਾਰੀ ਬਹੁਮਤ ਨਾਲ ਜਿਤਾਉਣ ਲਈ ਅਸੀਂ ਪੂਰੀ ਤਾਕਤ ਅਤੇ ਲਗਨ ਨਾਲ ਕੰਮ ਕਰਾਂਗੇ।

ਵੀਡੀਓ

ਹੋਰ
Have something to say? Post your comment
X