Hindi English Saturday, 18 May 2024 🕑
BREAKING
ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ

More News

ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

Updated on Saturday, May 04, 2024 12:10 PM IST

ਚੰਡੀਗੜ੍ਹ, 4 ਮਈ, ਦੇਸ਼ ਕਲਿਕ ਬਿਊਰੋ :
ਸਾਲ 2021 'ਚ ਹੋਈ 28.84 ਲੱਖ ਰੁਪਏ ਦੀ ਆਨਲਾਈਨ ਧੋਖਾਧੜੀ ਦੇ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਸਖਤ ਰੁਖ ਅਖਤਿਆਰ ਕੀਤਾ ਹੈ। ਇਸ ਮਾਮਲੇ 'ਚ ਅਦਾਲਤ ਨੇ 1 ਲੱਖ ਰੁਪਏ ਜੁਰਮਾਨੇ ਦੀ ਰਕਮ ਤੈਅ ਕੀਤੀ ਹੈ ਅਤੇ ਪੀੜਤ ਨੂੰ ਅਦਾ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਰਕਮ ਉਨ੍ਹਾਂ ਅਧਿਕਾਰੀਆਂ ਤੋਂ ਵਸੂਲੀ ਕਰਨ ਦੇ ਹੁਕਮ ਦਿੱਤੇ ਹਨ ਜੋ ਐਫਆਈਆਰ ਦਰਜ ਹੋਣ ਦੇ ਸਮੇਂ ਤੋਂ ਐਸਐਚਓ ਸਨ। ਇਸ ਦੇ ਨਾਲ ਹੀ ਪੁਲਿਸ ਨੂੰ ਅਗਲੀ ਸੁਣਵਾਈ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਪਟੀਸ਼ਨਰ ਪੁਨੀਤ ਗੁਪਤਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨਾਲ 28.84 ਲੱਖ ਰੁਪਏ ਦੀ ਠੱਗੀ ਹੋਣ ਦੇ ਬਾਵਜੂਦ ਪੁਲੀਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਮਾਮਲੇ ਨੂੰ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਹੋਣ ਦੇ ਬਾਵਜੂਦ ਅਜੇ ਤੱਕ ਜਾਂਚ ਦੀ ਰਫ਼ਤਾਰ ਨਹੀਂ ਵਧੀ ਹੈ। ਪਿਛਲੀ ਸੁਣਵਾਈ 'ਤੇ ਹਾਈਕੋਰਟ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਅਗਲੀ ਸੁਣਵਾਈ ਤੱਕ ਜਾਂਚ ਪੂਰੀ ਕਰ ਲਈ ਜਾਵੇਗੀ।
ਸੁਣਵਾਈ ਦੌਰਾਨ ਹਾਈਕੋਰਟ ਨੇ ਪਾਇਆ ਕਿ ਨਾ ਤਾਂ ਇਸ ਮਾਮਲੇ ਦੀ ਜਾਂਚ ਪੂਰੀ ਹੋਈ ਹੈ ਅਤੇ ਨਾ ਹੀ ਕਪੂਰਥਲਾ ਦੇ ਐਸਐਸਪੀ ਹੁਕਮਾਂ ਦੇ ਬਾਵਜੂਦ ਪੇਸ਼ ਹੋਏ ਹਨ।
ਹਾਈਕੋਰਟ ਨੇ ਇਸ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕਿਹਾ ਕਿ ਇਹ ਸਿੱਧੇ ਤੌਰ 'ਤੇ ਮਾਣਹਾਨੀ ਦੀ ਸ਼੍ਰੇਣੀ 'ਚ ਆਉਂਦਾ ਹੈ। ਹਾਈ ਕੋਰਟ ਦੇ ਸਖ਼ਤ ਰੁਖ਼ ’ਤੇ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮ ਲਾਲ ਗੁਪਤਾ ਨੂੰ 24 ਅਪਰੈਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ। ਜਲਦੀ ਹੀ ਜਾਂਚ ਰਿਪੋਰਟ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।
ਹਾਈਕੋਰਟ ਨੇ ਹੁਣ ਮਾਮਲੇ ਦੀ ਸੁਣਵਾਈ 15 ਮਈ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਵੀਡੀਓ

ਹੋਰ
Have something to say? Post your comment
ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

X