Hindi English Saturday, 18 May 2024 🕑
BREAKING
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਪੰਜਾਬ

More News

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

Updated on Saturday, May 04, 2024 14:37 PM IST

ਚੋਣਾਂ ਦੇ ਸਨਮੁੱਖ ਬਣਾਉਣਗੇ ਅਗਲੀ ਰਣਨੀਤੀ, ਮੰਗਾਂ ਲਈ ਅਗਲੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ

ਜਲੰਧਰ, 04 ਮਈ 2024, ਦੇਸ਼ ਕਲਿੱਕ ਬਿਓਰੋ :

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ , ਜਰਮਨਜੀਤ ਸਿੰਘ, ਸਵਿਦੰਰਪਾਲ ਸਿੰਘ ਮੋਲੋਵਾਲੀ , ਕਰਮ ਸਿੰਘ ਧਨੋਆ , ਰਤਨ ਸਿੰਘ ਮਜਾਰੀ ,ਰਣਜੀਤ ਸਿੰਘ ਰਾਣਵਾ , ਭਜਨ ਸਿੰਘ ਗਿਲ, ਗਗਨਦੀਪ ਸਿੰਘ ਭੁੱਲਰ , ਸੁਖਦੇਵ ਸਿੰਘ ਸੈਣੀ , ਬਾਜ ਸਿੰਘ ਖਹਿਰਾ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾ ਤੇ ਪੈਨਸ਼ਨਰਾ ਵੱਲੋ " ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਦੇ ਬੈਨਰ ਥੱਲੇ 05 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਦੀਆਂ ਸਮੁੱਚੀਆ ਤਿਆਰੀਆਂ ਮੁਕਮਲ ਕਰ ਲਈਆਂ ਗਈਆਂ ਹਨ ।

ਆਗੂਆਂ ਆਖਿਆ ਕਿ ਇਹ ਕਨਵੈਨਸ਼ਨ ਠੀਕ ਸਵੇਰੇ 11.00 ਵਜੇ ਸ਼ੁਰੂ ਹੋਵੇਗੀ ਅਤੇ ਇਸ ਕਨਵੈਨਸ਼ਨ ਵਿੱਚ ਜਿੱਥੇ ਮੁਲਾਜ਼ਮਾ ਤੇ ਪੈਨਸ਼ਨਰਾ ਦੇ ਮੁਦਿਆ ਤੇ ਚਰਚਾ ਹੋਵੇਗੀ ਉੱਥੇ ਇਸ ਕਨਵੈਨਸ਼ਨ ਵਿੱਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ । ਆਗੂਆਂ ਆਖਿਆ ਕਿ ਇੱਕ ਪਾਸੇ ਕੇਂਦਰ ਦੀ ਤਾਨਾਸ਼ਾਹ ਸਰਕਾਰ ਜਨਤਕ ਖੇਤਰ ਦੇ ਅਦਾਰਿਆਂ ਨੂੰ ਕਾਰਪੋਰੇਟਾ ਦੀ ਝੋਲੀ ਪਾਕੇ ਖਾਤਮ ਕਰ ਰਹੀ ਹੈ , ਨਿਜੀਕਰਨ ਤੇ ਨਿਗਮੀਕਰਨ ਨੂੰ ਲਗਾਤਾਰ ਬੜਾਵਾ ਦੇ ਰਹੀ ਹੈ , ਸਮਾਜਿਕ ਸੁਰੱਖਿਆ ਖਤਮ ਕਰ ਦਿੱਤੀ ਹੈ ਜਿਸ ਦੇ ਤਹਿਤ ਪੈਨਸ਼ਨ ਫੰਡ ਰੈਗੂਲੇਟਰੀ ਡਿਵੈਲਪਮੈਂਟ ਅਥਾਰਟੀ ਐਕਟ ਨੂੰ ਖਤਮ ਕਰਨ ਲਈ ਤਿਆਰ ਨਹੀਂ ਹੈ, ਕਿਰਤੀਆਂ ਦੇ ਹੱਕ ਵਿੱਚ ਬਣੇ ਮਾਮੂਲੀ ਕਿਰਤ ਕਾਨੂੰਨਾਂ ਦਾ ਖਾਤਮਾ ਕਰਕੇ ਕਿਰਤੀਆਂ ਨੂੰ ਬੰਧੂਆ ਮਜ਼ਦੂਰ ਬਣਾ ਰਹੀ ਹੈ, ਜਿਸ ਦੇ ਤਹਿਤ ਕੇਂਦਰੀ ਸਕੀਮਾ ਅਧੀਨ ਰੁਜ਼ਗਾਰ ਦੇ ਨਾਂ ਤੇ ਲਗਾਤਾਰ ਸ਼ੋਸ਼ਣ ਕਰ ਰਹੀ ਹੈ , ਇਥੋਂ ਤੱਕ ਕਿ ਲੋਕਤੰਤਰ ਦਾ ਘਾਣ ਕਰਕੇ ਜਮਹੂਰੀ ਹੱਕ ਖੋਹੇ ਜਾ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਮੁਲਾਜ਼ਮਾ ਤੇ ਪੈਨਸ਼ਨਰਾ ਪ੍ਰਤੀ ਅਪਣੇ ਫਰਵਰੀ 2022 ਦੇ ਚੋਣ ਵਾਅਦਿਆਂ ਤੋਂ ਭੱਜ ਚੁਕੀ ਹੈ ।

 ਇਸ ਸਰਕਾਰ ਵਲੋਂ  ਮੁਲਾਜ਼ਮਾ ਤੇ ਪੈਨਸ਼ਨਰਾ ਦੀਆਂ ਮੰਗਾਂ ਦਾ ਨਿਪਟਾਰਾ ਤਾਂ ਦੂਰ ਦੀ ਗੱਲ ਰਹੀ , ਇਹ ਝੂਠੀ ਤੇ ਬੇਈਮਾਨ ਸਰਕਾਰ ਹੁਣ ਗੱਲਬਾਤ ਤੋਂ ਵੀ ਭਗੋੜੀ ਹੋ ਚੁਕੀ ਹੈ । ਇਹ ਸਰਕਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕਰਕੇ ਭੱਜ ਗਈ ਹੈ , ਕੱਚੇ ਮੁਲਾਜ਼ਮਾ ਨੂੰ ਪੱਕੇ ਕਰਨ ਦੀ ਜੋ ਪਾਲਸੀ ਬਣਾਈ ਗਈ ਹੈ ਉਹ ਅੱਜ ਤੱਕ ਦੇ ਇਤਿਹਾਸ ਦੀ ਸਭ ਤੋਂ ਮਾੜੀ ਪਾਲਸੀ ਹੈ , ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾ ਦੇ ਬਾਵਜੂਦ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਨਹੀਂ ਕੀਤੀ ਗਈ , ਭੱਤਿਆਂ ਵਿੱਚ ਵਾਧਾ ਕਰਨ ਦੀ ਬਜਾਏ ਬੰਦ ਕਰ ਦਿੱਤੇ ਗਏ , ਤਨਖਾਹ ਕਮਿਸ਼ਨ ਦਾ ਕੋਈ ਬਕਾਇਆ ਨਹੀਂ ਦਿੱਤਾ ਗਿਆ , ਮਾਣ ਭੱਤਾ / ਇਨਸੈਂਟਿਵ ਮੁਲਾਜ਼ਮਾ ਦੇ ਭੱਤੇ ਦੋ ਗੁਣਾਂ ਕਰਨ ਦਾ ਐਲਾਨ ਠੰਡੇ ਬਸਤੇ ਵਿੱਚ ਪਾ ਦਿੱਤਾ ਗਿਆ  ਹੈ , ਪ੍ਰੋਵੇਸ਼ਨਲ ਸਮੇਂ ਦੋਰਾਨ ਪੂਰੀ ਤਨਖਾਹ ਭੱਤੇਆਂ ਸਮੇਤ ਦੇਣ ਸਬੰਧੀ ਕੋਰਟ ਦੇ ਫੈਸਲੇ ਨੂੰ ਸਰਕਾਰ ਵੱਲੋਂ ਲਾਗੂ ਕਰਨ ਦੀ ਥਾਂ ਅਗਲੀ ਅਦਾਲਤ ਵਿੱਚ ਚੁਣੋਤੀ ਦੇ ਦਿੱਤੀ ਗਈ ਹੈ , ਕੇਂਦਰੀ ਤਨਖਾਹ ਸਕੇਲ ਜਬਰੀ ਥੋਪੇ ਜਾ ਰਹੇ ਹਨ ਅਤੇ ਕੁੱਝ ਦੇਣ ਦੀ ਥਾਂ ਵਿਕਾਸ ਟੈਕਸ ਦੇ ਨਾਮ ਤੇ 200/- ਰੁਪਏ ਮਹੀਨਾ ਜਬਰੀ ਜਜ਼ੀਆ ਇਕਲੇ ਮੁਲਾਜ਼ਮ ਤੋਂ ਹੀ ਨਹੀਂ ਹੁਣ ਪੈਨਸ਼ਨਰਾ ਤੋਂ ਵੀ ਵਸੂਲਣਾ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਮਹਿਗਾਈ ਭੱਤਾ ਕੇਂਦਰ ਨਾਲੋਂ ਡੀ ਲਿੰਕ ਕਰਕੇ ਰੱਖ ਦਿੱਤਾ ਗਿਆ ਹੈ ਅਤੇ ਅੱਜ ਤੱਕ ਪੇ ਕਮਿਸ਼ਨ ਦੀ ਦੂਜੇ ਹਿਸੇ ਦੀ ਰਿਪੋਰਟ ਜਿਸਦੇ ਤਹਿਤ ਮੁਲਾਜ਼ਮ ਨੂੰ ਏ.ਸੀ.ਪੀ. ਦਾ ਲਾਭ ਮਿਲਣਾ ਹੈ ਸਰਕਾਰ ਦੇਣ ਨੂੰ  ਤਿਆਰ ਨਹੀਂ ਹੈ । ਆਗੂਆਂ ਆਖਿਆ ਕਿ ਹੁਣ ਇਸ ਕਨਵੈਨਸ਼ਨ ਦੋਰਾਨ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਜਿਥੇ ਲੋਕ ਸਭਾ ਚੋਣਾਂ ਦੇ ਸਨਮੁੱਖ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ ਉਥੇ ਮੰਗਾ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ਾ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਸਾਂਝਾ ਫਰੰਟ ਦੇ ਆਗੂ ਰਾਧੇ ਸ਼ਾਮ ,ਕਰਮਜੀਤ ਸਿੰਘ ਬੀਹਲਾ, ਜਸਵੀਰ ਤਲਵਾੜਾ , ਸੁੱਖਜੀਤ ਸਿੰਘ , ਪ੍ਰੇਮ ਚਾਵਲਾ , ਐਨ.ਕੇ.ਕਲਸੀ.,ਦਿਗਵਿਜੇ ਪਾਲ ਸ਼ਰਮਾ ਤੇ ਹੋਰ ਆਗੂ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

: ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

: ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

 ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

: ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

X