Hindi English Sunday, 19 May 2024 🕑
BREAKING
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ

More News

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

Updated on Saturday, May 04, 2024 19:10 PM IST

ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਕਿਸਾਨ ਦੀ ਮੌਤ ਨੂੰ ਦੱਸਿਆ ਬੇਹੱਦ ਦੁਖਦਾਈ

ਪਟਿਆਲਾ, 4 ਮਈ, ਦੇਸ਼ ਕਲਿੱਕ ਬਿਓਰੋ : 

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਪਾਰਟੀਆਂ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ਵਿਚ ਝੋਕਣਾ ਚਾਹੁੰਦੀਆਂ ਹਨ ਤੇ ਦੇਸ਼ ਦੇ ਅੰਨਦਾਤੇ ’ਤੇ ਕਹਿਰ ਢਾਹੁਣ ਲੱਗੀਆਂ ਹੋਈਆਂ ਹਨ।
ਐਨ ਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ।  
ਪਟਿਆਲਾ ਹਲਕੇ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਧੱਕਾ ਮੁੱਕੀ ਕਾਰਣ ਕਿਸਾਨ ਦੀ ਹੋਈ ਮੌਤ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਇਥੇ ਜਾਰੀ ਕੀਤੇ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਸਾਰੀਆਂ ਹੀ ਕੌਮੀ ਪਾਰਟੀਆਂ ਦੇਸ਼ ਦੇ ਅੰਨਦਾਤੇ ਦੀਆਂ ਦੁਸ਼ਮਣ ਸਾਬਤ ਹੋ ਰਹੀਆਂ ਹਨ।
ਉਹਨਾਂ ਕਿਹਾ ਕਿ ਜਿਥੇ ਹਰਿਆਣਾ ਵਿਚ ਭਾਜਪਾ ਸਰਕਾਰ ਨੇ ਪੰਜਾਬ ਦੇ ਬਾਰਡਰ ਸੀਲ ਕੀਤੇ ਹੋਏ ਹਨ ਤੇ ਅੰਨਦਾਤਾ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿਚ ਨਹੀਂ ਜਾਣ ਦੇ ਰਹੇ, ਉਥੇ ਹੀ ਹੁਣ ਕਿਸਾਨਾਂ ਨਾਲ ਧੱਕਾ ਮੁੱਕੀ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਕਾਰਣ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਗੋਲੀਬਾਰੀ ਵਿਚ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਚੁੱਕਾ ਹੈ ਤੇ ਸੈਂਕੜੇ ਹੋਰ ਗੋਲੀਆਂ ਲੱਗਣ ਕਾਰਣ ਜ਼ਖ਼ਮੀ ਹੋ ਚੁੱਕੇ ਹਨ।
ਉਹਨਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ।
ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਫਸਲਾਂ ’ਤੇ ਐਮ ਐਸ ਪੀ ਦੇਣ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਣ ਦੇਸ਼ ਭਰ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਦੇ ਮੁਲਾਜ਼ਮਾਂ ਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਨਾਲ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਕਾਰਣ ਅੱਜ ਕਿਸਾਨ ਦੀ ਮੌਤ ਹੋਈ ਹੈ ਜੋ ਬੇਹੱਦ ਦੁਖਦਾਈ ਹੈ।
ਐਨ ਕੇ ਸ਼ਰਮਾ ਨੇ ਕਿਹਾ ਕਿ ਇਸੇ ਤਰੀਕੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੀ ਅੰਨਦਾਤੇ ਦੀਆਂ ਦੁਸ਼ਮਣ ਬਣੀਆਂ ਹੋਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ 2022 ਵਿਚ ਵਾਅਦਾ ਕੀਤਾਸੀ  ਕਿ ਉਹ ਸਾਰੀਆਂ 23 ਫਸਲਾਂ ’ਤੇ ਐਮ ਐਸ ਪੀ ਦੇਣਗੇ ਜਦੋਂ ਕਿ ਹੁਣ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ। ਇਸੇ ਤਰੀਕੇ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਵਿਚ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਪੰਜਾਬੀਆਂ ਨੂੰ ਮੂਰਖ ਬਣਾਉਣ ’ਤੇ ਤੁਲੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਨਾਂ ਕੌਮੀ ਪਾਰਟੀਆਂ ਦੀ ਮਨਸ਼ਾ ਸਮਝ ਚੁੱਕੇ ਹਨ ਤੇ ਹੁਣ ਇਹਨਾਂ ਨੂੰ ਮੂੰਹ ਨਹੀਂ ਲਗਾਉਣਗੇ।

ਵੀਡੀਓ

ਹੋਰ
Have something to say? Post your comment
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

X