ਨਵੀਂ ਦਿੱਲੀ, 5 ਮਈ, ਦੇਸ਼ ਕਲਿਕ ਬਿਊਰੋ :
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਖਾਲਿਸਤਾਨ ਪੱਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਤੇ ਕੈਨੇਡਾ 'ਚ ਜੋ ਕੁਝ ਵੀ ਹੋ ਰਿਹਾ ਹੈ, ਉਹ ਉਨ੍ਹਾਂ ਦੀ ਅੰਦਰੂਨੀ ਰਾਜਨੀਤੀ ਕਾਰਨ ਹੈ। ਇਸ ਕਤਲਕਾਂਡ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ।ਜੈਸ਼ੰਕਰ ਨੇ ਇਹ ਟਿੱਪਣੀ ਜਸਟਿਨ ਟਰੂਡੋ ਵੱਲੋਂ ਭਾਰਤ ਦੀ ਆਲੋਚਨਾ 'ਤੇ ਪੁੱਛੇ ਗਏ ਸਵਾਲ 'ਤੇ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਖਾਲਿਸਤਾਨ ਸਮਰਥਕਾਂ ਦਾ ਇੱਕ ਧੜਾ ਕੈਨੇਡਾ ਦੇ ਲੋਕਤੰਤਰ ਦੀ ਵਰਤੋਂ ਕਰਕੇ ਉੱਥੇ ਲਾਬੀ ਬਣਾ ਰਿਹਾ ਹੈ। ਉਹ ਵੋਟ ਬੈਂਕ ਬਣ ਗਿਆ ਹੈ। ਕੈਨੇਡਾ ਵਿਚ ਸੱਤਾਧਾਰੀ ਪਾਰਟੀ ਕੋਲ ਸੰਸਦ ਵਿਚ ਬਹੁਮਤ ਨਹੀਂ ਹੈ ਅਤੇ ਕੁਝ ਪਾਰਟੀਆਂ ਖਾਲਿਸਤਾਨ ਪੱਖੀ ਨੇਤਾਵਾਂ 'ਤੇ ਨਿਰਭਰ ਹਨ। ਉਨ੍ਹਾਂ ਕਿਹਾ, ਅਸੀਂ ਉਨ੍ਹਾਂ ਨੂੰ ਕਈ ਵਾਰ ਸਮਝਾਇਆ ਹੈ ਕਿ ਉਹ ਅਜਿਹੇ ਲੋਕਾਂ ਨੂੰ ਵੀਜ਼ਾ, ਵੈਧਤਾ ਜਾਂ ਸਿਆਸੀ ਥਾਂ ਨਾ ਦੇਣ ਜੋ ਭਾਰਤ-ਕੈਨੇਡਾ ਸਬੰਧਾਂ ਲਈ ਮੁਸ਼ਕਲਾਂ ਪੈਦਾ ਕਰ ਰਹੇ ਹਨ। ਪਰ ਕੈਨੇਡਾ ਨੇ ਕੁਝ ਨਹੀਂ ਕੀਤਾ।