ਗੁਰਦਾਸਪੁਰ, 5 ਮਈ, ਦੇਸ਼ ਕਲਿਕ ਬਿਊਰੋ :
ਸ਼੍ਰੀਨਗਰ ਦੇ ਅਨੰਤਨਾਗ 'ਚ ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਫੌਜੀਆਂ ਦੀ ਗੱਡੀ ਅਚਾਨਕ ਖਾਈ 'ਚ ਡਿੱਗ ਗਈ। ਇਸ ਦੌਰਾਨ ਗੱਡੀ ਵਿੱਚ ਸਵਾਰ ਅੱਠ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਜਵਾਨਾਂ ਵਿੱਚ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਸ਼ਹੀਦ ਹੋ ਗਿਆ।
ਸ਼ਹੀਦ ਦਾ ਅੱਜ ਐਤਵਾਰ ਨੂੰ ਉਨ੍ਹਾਂ ਦੇ ਪਿੰਡ ਸਰਾਵਾਂ ਵਿੱਚ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਲਾਂਸ ਨਾਇਕ ਗੁਰਪ੍ਰੀਤ ਸਿੰਘ 19 ਆਰਆਰ ਅਨੰਤਨਾਗ ਵਿੱਚ ਤਾਇਨਾਤ ਸਨ।