Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

Updated on Sunday, May 05, 2024 21:03 PM IST

 
ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ
 
 
ਬਰਨਾਲਾ ਮੇਰੀ ਕਰਮ ਭੂਮੀ ਤੇ ਮਹਿਲ ਕਲਾਂ ਮੇਰੀ ਜਨਮ ਭੂਮੀ, ਹੁਣ ਸੰਗਰੂਰ ਹਲਕੇ ਨੂੰ ਕਰਮ ਭੂਮੀ ਬਣਾਉਣ ਲਈ ਪਾਰਟੀ ਤੇ ਮੁੱਖ ਮੰਤਰੀ ਦਾ ਬਹੁਤ ਧੰਨਵਾਦ
 
ਦਲਜੀਤ ਕੌਰ 
 
ਟੱਲੇਵਾਲ/ਮਹਿਲ ਕਲਾਂ (ਬਰਨਾਲਾ), 5 ਮਈ, 2024: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਸੱਥਾਂ ਤੋਂ ਲੈ ਕੇ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵੇਗਾ ਅਤੇ ਸੰਗਰੂਰ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ। ਮੀਤ ਹੇਅਰ ਨੇ ਅੱਜ ਐਮ ਐਲ ਏ ਕੁਲਵੰਤ ਸਿੰਘ ਪੰਡੋਰੀ ਦੇ ਨਾਲ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਦਿਆਂ ਪਿੰਡਾਂ ਵਿੱਚ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸੰਗਰੂਰ ਵਾਸੀ ਦੀ ਸੰਸਦ ਤੱਕ ਜਾਵੇਗੀ।ਰੋਡ ਸ਼ੋਅ ਦੌਰਾਨ ਪੱਖੋਕੇ, ਚੀਮਾ, ਟੱਲੇਵਾਲ, ਭੋਤਨਾ, ਬੀਹਲਾ ਵਿਖੇ ਚੋਣ ਜਲਸੇ ਹੋਏ।ਇਸ ਤੋਂ ਬਾਅਦ ਚੋਣ ਮੀਟਿੰਗਾਂ ਦਾ ਕਾਫ਼ਲਾ ਅਗਲੇ ਪਿੰਡਾਂ ਵਿੱਚ ਤੁਰਿਆ।
 
ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਉਸ ਦੀ ਕਰਮ ਭੂਮੀ ਹੈ ਤੇ ਮਹਿਲ ਕਲਾਂ ਹਲਕਾ ਜਨਮ ਭੂਮੀ। ਉਸ ਦਾ ਪਿੰਡ ਕੁਰੜ ਮਹਿਲ ਕਲਾਂ ਹਲਕੇ ਵਿੱਚ ਪੈਂਦਾ ਹੈ ਅਤੇ ਬਰਨਾਲਾ ਹਲਕੇ ਨੇ ਦੋ ਵਾਰ ਮੈਨੂੰ ਵਿਧਾਨ ਸਭਾ ਵਿੱਚ ਭੇਜ ਕੇ ਮਾਣ ਬਖ਼ਸ਼ਿਆ।  ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਹੁਣ ਸੰਗਰੂਰ ਤੋਂ ਟਿਕਟ ਦੇ ਕੇ ਸਮੁੱਚੇ ਪਾਰਲੀਮੈਂਟ ਹਲਕੇ ਨੂੰ ਮੇਰੀ ਕਰਮ ਭੂਮੀ ਬਣਾਇਆ ਹੈ ਅਤੇ ਮੈਂ ਆਪਣੀ ਜਨਮ ਭੂਮੀ ਤੇ ਕਰਮ ਭੂਮੀ ਦਾ ਕਰਜ਼ਾ ਮੋੜਨ ਲਈ ਸਾਰੀ ਉਮਰ ਲੋਕਾਂ ਦੀ ਸੇਵਾ ਕਰਾਂਗਾ। 
 
ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੂਰੇ ਸੰਗਰੂਰ ਪਾਰਲੀਮੈਂਟ ਹਲਕੇ ਅਤੇ ਇਸ ਹਲਕੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਉਤੇ ਬਹੁਤ ਮਾਣ ਹੈ ਜਿੰਨਾਂ ਦੇਸ਼ ਵਿੱਚ ਬਦਲਵੀਂ ਰਾਜਨੀਤੀ ਦਾ ਰਾਹ ਖੋਲ੍ਹਿਆ ਅਤੇ ਹੁਣ ਭਾਰਤ ਵਿੱਚ ਆਉਣ ਵਾਲੀ ਕੇਂਦਰ ਸਰਕਾਰ ਵਿੱਚ ਆਮ ਆਦਮੀ ਪਾਰਟੀ ਬਹੁਤ ਵੱਡਾ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ ਦੋ ਸਾਲ ਵਿੱਚ ਸੂਬੇ ਦੀ ਨੁਹਾਰ ਬਦਲ ਦਿੱਤੀ। ਹੁਣ ਵਾਰੀ ਕੇਂਦਰ ਸਰਕਾਰ ਵਿੱਚ ਭਾਈਵਾਲ ਬਣ ਕੇ ਕੇਂਦਰ ਤੋਂ ਵੱਡੇ ਪ੍ਰਾਜੈਕਟ ਹਾਸਲ ਕਰਨ ਦੀ।
 
ਐਮ ਐਲ ਏ ਕੁਲਵੰਤ ਸਿੰਘ ਪੰਡੋਰੀ ਨੇ ਮੀਤ ਹੇਅਰ ਨੂੰ ਵਿਸ਼ਵਾਸ ਦਿਵਾਇਆ ਕਿ ਮਹਿਲ ਕਲਾਂ ਹਲਕੇ ਵਿੱਚੋਂ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਲੀਡ ਹਾਸਲ ਹੋਵੇਗੀ। 

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X