Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

Updated on Sunday, May 05, 2024 21:06 PM IST

 
ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ: ਜਤਿੰਦਰ ਜੋਰਵਾਲ 
 
ਪ੍ਰੀਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ
 
ਦਲਜੀਤ ਕੌਰ 
 
 
ਸੰਗਰੂਰ, 5 ਮਈ, 2024: ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ 12-ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਗਈ।  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨਿਭਾਉਣ ਦੀ ਹਦਾਇਤ ਕੀਤੀ। ਪਹਿਲੀ ਰਿਹਰਸਲ ਦੌਰਾਨ 1426 ਪ੍ਰੀਜਾਈਡਿੰਗ ਅਧਿਕਾਰੀਆਂ, 1426 ਸਹਾਇਕ ਪ੍ਰੀਜਾਈਡਿੰਗ ਅਧਿਕਾਰੀਆਂ ਅਤੇ 3304 ਪੋਲਿੰਗ ਅਫਸਰਾਂ ਨੇ ਹਿੱਸਾ ਲਿਆ।
 
 
ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੀਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੋਸਟਲ ਬੈਲੇਟ ਅਤੇ ਈ.ਡੀ.ਸੀ ਬਾਰੇ ਵੀ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਚੋਣ ਡਿਊਟੀ 'ਤੇ ਸੇਵਾਵਾਂ ਨਿਭਾਅ ਰਹੇ ਅਮਲੇ ਦਾ ਮਤਦਾਨ ਪੋਸਟਲ ਬੈਲੇਟ ਅਤੇ ਈ.ਡੀ.ਸੀ ਰਾਹੀਂ ਕਰਵਾਉਣ ਲਈ ਇਸ ਵਾਰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
    
 
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਨਾਲ ਹੀ ਵੋਟਰਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।
 
ਅੱਜ ਹੋਈ ਪਹਿਲੀ ਰਿਹਰਸਲ ਦੌਰਾਨ ਸਹਾਇਕ ਰਿਟਰਨਿੰਗ ਅਫਸਰ 99-ਲਹਿਰਾ ਸੂਬਾ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ 100-ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਰਿਟਰਨਿੰਗ ਅਫ਼ਸਰ 101-ਸੁਨਾਮ ਪਰਮੋਦ ਸਿੰਗਲਾ, ਸਹਾਇਕ ਰਿਟਰਨਿੰਗ ਅਫ਼ਸਰ 107-ਧੂਰੀ ਅਮਿਤ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ 108-ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਜਾਇਜ਼ਾ ਲਿਆ ਅਤੇ ਸਬੰਧਤ ਅਮਲੇ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਇਮਾਨਦਾਰੀ ਅਤੇ ਉਤਸ਼ਾਹ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X