ਲੁਧਿਆਣਾ, 6 ਮਈ, ਦੇਸ਼ ਕਲਿਕ ਬਿਊਰੋ :
ਲੁਧਿਆਣਾ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਫੈਕਟਰੀ ਮਾਲਕ ਦੇ ਘਰ ਸਫਾਈ ਦਾ ਕੰਮ ਕਰਨ ਵਾਲੀ ਨਾਬਾਲਗ ਲੜਕੀ ਨਾਲ ਮਾਲਕ ਦੇ ਪੁੱਤਰ ਅਤੇ ਉਸ ਦੇ ਦੋਸਤ ਨੇ ਬਲਾਤਕਾਰ ਕੀਤਾ। ਪੁਲੀਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਪੀਏਯੂ ਥਾਣੇ ਦੀ ਪੁਲੀਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ 14 ਸਾਲ ਹੈ। ਉਹ ਉਸਦੇ ਫੈਕਟਰੀ ਮਾਲਕ ਬਾਬਨ ਦੇ ਘਰ ਸਫ਼ਾਈ ਦਾ ਕੰਮ ਕਰਦੀ ਸੀ। ਇਸ ਕਾਰਨ ਉਹ ਉਥੇ ਰਹਿਣ ਲੱਗੀ। ਪੀੜਤ ਲੜਕੀ ਨੇ 3 ਮਈ ਨੂੰ ਦੱਸਿਆ ਕਿ ਜਦੋਂ ਉਹ 20 ਅਪਰੈਲ ਨੂੰ ਉਸ ਨੂੰ ਮਿਲਣ ਤੋਂ ਬਾਅਦ ਘਰ ਵਾਪਸ ਗਈ ਤਾਂ ਅਗਲੇ ਦਿਨ ਮਾਲਕ ਦੇ ਲੜਕੇ ਸੱਯਮ ਅਤੇ ਉਸ ਦੇ ਦੋਸਤ ਨੇ ਉਸ ਨਾਲ ਬਲਾਤਕਾਰ ਕੀਤਾ।
ਦੋਵਾਂ ਨੌਜਵਾਨਾਂ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਜਦੋਂ ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ। ਫਿਲਹਾਲ ਪੁਲਸ ਨੇ ਦੋਵਾਂ ਨੌਜਵਾਨਾਂ ਖਿਲਾਫ ਆਈਪੀਸੀ ਦੀ ਧਾਰਾ 376-ਡੀ, 6 ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।