Hindi English Monday, 20 May 2024 🕑
BREAKING
ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਸਿਹਤ/ਪਰਿਵਾਰ

More News

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

Updated on Monday, May 06, 2024 17:21 PM IST

ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ

ਐਸ.ਏ.ਐਸ.ਨਗਰ 06 ਮਈ 2024:ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂੰ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂੰ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।
ਲੂੰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ।
ਗਰਮੀ ਤੋਂ ਬਚਾਅ ਲਈ ਇਹ ਕਰੋ

ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮੀ ਫਲ ਖਾਉ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ।

ਇਹ ਨਾ ਕਰੋ
ਆਮ ਤੌਰ ’ਤੇ ਦੁਪਹਿਰ 12 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

ਵੀਡੀਓ

ਹੋਰ
Have something to say? Post your comment
X