Hindi English Monday, 20 May 2024 🕑
BREAKING
ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਸਿਹਤ/ਪਰਿਵਾਰ

More News

ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ

Updated on Tuesday, May 07, 2024 15:02 PM IST

ਫਰੀਦਕੋਟ, 7 ਮਈ 2024, ਦੇਸ਼ ਕਲਿੱਕ ਬਿਓਰੋ

ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਲੇਰੀਆ ਦੀ ਰੋਕਥਾਮ ਲਈ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸ਼ਹਿਰ ਫਰੀਦਕੋਟ ਅੰਦਰ ਮਲੇਰੀਆ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਸਬੰਧੀ ਮੁਨਾਦੀ ਵੀ ਕਾਰਵਾਈ ਗਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਮਨਿੰਦਰ ਪਾਲ ਸਿੰਘ ਅਤੇ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ - ਘਰ ਜਾ ਕੇ ਵੀ ਪਾਣੀ ਵਾਲੇ ਸਰੋਤਾਂ ਤੋਂ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਬੁਖਾਰ ਵਾਲੇ ਸ਼ੱਕੀ ਕੇਸਾਂ ਦੇ ਖੂਨ ਦੇ ਨਮੂਨੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਬੁਖਾਰ ਹੋਣ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਵਿੱਚ ਜਾ ਕੇ ਮਲੇਰੀਆ ਦਾ ਟੈਸਟ ਜੋ ਕਿ ਮੁਫ਼ਤ ਕੀਤਾ ਜਾਂਦਾ ਹੈ, ਕਰਵਾਉਣਾ ਚਾਹੀਦਾ ਹੈ।

ਇਸ ਲਈ ਸਿਹਤ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਕਰਨ ਲਈ ਹਰ ਸ਼ੁਕਰਵਾਰ ਨੂੰ ਮੱਛਰ ਦਾ ਲਾਰਵਾ ਖਤਮ ਕਰਨ ਲਈ ਡਰਾਈ-ਡੇ ਮਨਾਇਆ ਜਾਂਦਾ ਹੈ, ਤਾਂ ਜੋ ਇਹੋ ਜਿਹੀਆਂ ਬਿਮਾਰੀਆਂ ਤੋਂ ਹੋਣ ਵਾਲੇ ਸਰੀਰਕ, ਆਰਥਿਕ, ਸਮਾਜਿਕ ਨੁਕਸਾਨ ਤੋਂ ਬਚਾਅ ਹੋ ਸਕੇ।

ਇਸ ਮੌਕੇ ਡਾ ਵਰਿੰਦਰ ਕੁਮਾਰ ਜਿਲ੍ਹਾ ਟੀਕਾਕਰਨ ਅਫ਼ਸਰ, ਡਾ ਵਿਵੇਕ ਰਾਜੌਰਾ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਸਿਹਤ ਸੁਪਰਵਾਈਜਰ ਧਮਿੰਦਰ ਸਿੰਘ, ਮਨਦੀਪ ਸਿੰਘ, ਸੁਰੇਸ਼ ਕੁਮਾਰ, ਸੁਪਰਡੈਂਟ ਬਲਜੀਤ ਸਿੰਘ, ਸਿਹਤ ਵਰਕਰ ਜਸਮੇਲ ਸਿੰਘ, ਗੁਰਜੰਟ ਸਿੰਘ ਹਾਜਰ ਸਨ। 

ਵੀਡੀਓ

ਹੋਰ
Have something to say? Post your comment
X