ਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਲੋਕ ਸਭਾ ਚੋਣਾਂ ਦੀ ਕਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲ ਲਈ ਹੈ। ਅੱਜ ਉਹ ਪਟਿਆਲਾ ਤੋਂ ਪਾਰਟੀ ਉਮੀਦਵਾਰ ਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਦੇ ਹੱਕ ਵਿਚ ਰੈਲੀਆਂ ਨੂੰ ਸੰਬੋਧਨ ਕਰਨਗੇ। ਦੁਪਹਿਰ 2 ਵਜੇ ਤੋਂ ਬਾਅਦ ਦੋਵਾਂ ਥਾਵਾਂ 'ਤੇ ਮੁੱਖ ਮੰਤਰੀ ਦੇ ਪ੍ਰੋਗਰਾਮ ਹੋਣਗੇ।ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਪਾਰਟੀ ਆਗੂਆਂ ਨਾਲ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ।
CM ਭਗਵੰਤ ਮਾਨ 2 ਵਜੇ ਸਮਾਣਾ ਪਹੁੰਚਣਗੇ। ਇੱਥੇ ਉਹ ਡਾ: ਬਲਬੀਰ ਸਿੰਘ ਦੇ ਹੱਕ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਜਦੋਂਕਿ ਸ਼ਾਮ ਨੂੰ ਉਨ੍ਹਾਂ ਦਾ ਪ੍ਰੋਗਰਾਮ ਬੱਸ ਸਟੈਂਡ ਚੌਕ, ਮਾਲੇਰਕੋਟਲਾ ਵਿਖੇ ਹੋਵੇਗਾ। ਜਦੋਂ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਨੇ ਬਠਿੰਡਾ ਅਤੇ ਫਾਜ਼ਿਲਕਾ ਵਿੱਚ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਲਈ ਇਹ ਚੋਣ ਬਹੁਤ ਮਹੱਤਵਪੂਰਨ ਹੈ। ਕਿਉਂਕਿ ਇਸ ਵੇਲੇ ਸੂਬੇ ਵਿੱਚ ਪਾਰਟੀ ਦੀ ਸਰਕਾਰ ਹੈ। ਨਾਲ ਹੀ ਇਹ ਚੋਣ ਸੀ.ਐਮ ਦੇ ਚਿਹਰੇ 'ਤੇ ਹੀ ਲੜੀ ਜਾ ਰਹੀ ਹੈ।