ਲੁਧਿਆਣਾ, 8 ਮਈ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਇੱਕ ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਅੱਜ ਕਾਂਗਰਸ ਵਿੱਚ ਵਾਪਸ ਆ ਗਏ ਹਨ। ਉਨ੍ਹਾਂ ਨੇ ਕਰੀਬ 14 ਦਿਨ ਪਹਿਲਾਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਜੱਸੀ ਨੂੰ ਅੱਜ ਕਾਂਗਰਸ ਪਾਰਟੀ ਦੇ ਇੰਚਾਰਜ ਦਵਿੰਦਰ ਯਾਦਵ ਨੇ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜੱਸੀ ਦੇ ਸ਼ਾਮਲ ਹੋਣ ਨਾਲ ਜ਼ਿਲ੍ਹੇ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ।
ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਜੱਸੀ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸਨ।ਪਾਰਟੀ ਨੇ ਜੱਸੀ 'ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਸੀ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਸੀ।