Hindi English Monday, 20 May 2024 🕑
BREAKING
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ

More News

ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਵੱਲੋਂ ਲੋਕ ਸਭਾ ਹਲਕੇ ਦੇ ਨੋਡਲ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ

Updated on Wednesday, May 08, 2024 15:42 PM IST

 
ਉਮੀਦਵਾਰਾਂ ਦੇ ਹਰ ਤਰ੍ਹਾਂ ਦੇ ਚੋਣ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼
 
ਦਲਜੀਤ ਕੌਰ 
 
ਸੰਗਰੂਰ, 8 ਮਈ, 2024: ਲੋਕ ਸਭਾ ਚੋਣਾਂ ਦੇ ਤਹਿਤ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਲਈ ਆਈ.ਆਰ.ਐਸ ਅਧਿਕਾਰੀ ਅਮਿਤ ਸੰਜੇ ਗੁਰਵ ਨੂੰ ਬਤੌਰ ਖਰਚਾ ਅਬਜ਼ਰਵਰ ਤਾਇਨਾਤ ਕੀਤਾ ਗਿਆ ਹੈ। ਸ਼੍ਰੀ ਗੁਰਵ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਲੋਕ ਸਭਾ ਹਲਕਾ 12-ਸੰਗਰੂਰ ਦੇ 9 ਵਿਧਾਨ ਸਭਾ ਸੈਗਮੈਂਟਾਂ ਵਿੱਚ ਕਾਰਜਸ਼ੀਲ ਸਬੰਧਤ ਖਰਚਾ ਨਿਗਰਾਨ ਟੀਮਾਂ ਅਤੇ ਨੋਡਲ ਅਧਿਕਾਰੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਤੋਂ ਹੁਣ ਤੱਕ ਕੀਤੇ ਗਏ ਕੰਮਾਂ ਬਾਰੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਅਨੁਪ੍ਰਿਤਾ ਜੌਹਲ, ਡੀ.ਸੀ.ਐਫ.ਏ ਅਸ਼ਵਨੀ ਜਿੰਦਲ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਦੇ ਨਾਲ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ, ਸਹਾਇਕ ਖਰਚਾ ਨਿਗਰਾਨ, ਆਮਦਨ ਕਰ, ਐਕਸਾਈਜ਼, ਜੀ.ਐਸ.ਟੀ, ਪੁਲਿਸ, ਨਾਰਕੋਟਿਕਸ, ਡਰੱਗ ਇੰਸਪੈਕਟਰ, ਲੀਡ ਬੈਂਕ ਮੈਨੇਜਰ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ, ਈ.ਐਸ.ਐਮ.ਐਸ ਦੇ ਨੋਡਲ ਅਧਿਕਾਰੀ ਹਾਜ਼ਰ ਸਨ।
 
 
ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਨੇ ਸਮੂਹ ਖਰਚਾ ਨਿਗਰਾਨ ਟੀਮਾਂ ਵਿੱਚ ਤਾਇਨਾਤ ਅਧਿਕਾਰੀਆਂ ਤੇ ਨੋਡਲ ਅਧਿਕਾਰੀਆਂ ਨੂੰ ਦੱਸਿਆ ਕਿ ਬੀਤੇ ਦਿਨੀਂ ਉਮੀਦਵਾਰਾਂ ਵੱਲੋਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਦੇ ਸਮੇਂ ਤੋਂ ਹੀ ਉਮੀਦਵਾਰਾਂ ਦੇ ਖਰਚਿਆਂ ਸਬੰਧੀ ਹਰੇਕ ਗਤੀਵਿਧੀ ’ਤੇ ਬਰੀਕੀ ਨਾਲ ਨਜ਼ਰ ਰੱਖੀ ਜਾਵੇ ਅਤੇ ਉਮੀਦਵਾਰ ਵੱਲੋਂ ਇਸ ਸਬੰਧੀ ਵੱਖਰਾ ਖਾਤਾ ਖੁਲ੍ਹਵਾਇਆ ਜਾਣਾ ਹੈ ਅਤੇ ਚੋਣ ਖਰਚਿਆਂ ਨਾਲ ਸਬੰਧਤ ਹਰੇਕ ਹਿਸਾਬ ਕਿਤਾਬ ਉਸ ਬੈਂਕ ਖਾਤੇ ਵਿੱਚੋਂ ਹੀ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਖਰਚਾ ਰਜਿਸਟਰ ਵਿੱਚ ਉਮੀਦਵਾਰਾਂ ਦੇ ਖਰਚਿਆਂ ਸਬੰਧੀ ਨਿਯਮਤ ਇੰਦਰਾਜ ਕੀਤੇ ਜਾਣ ਅਤੇ ਰੋਜ਼ਾਨਾ ਰਿਪੋਰਟ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਦੀ ਚੋਣ ਰੈਲੀਆ, ਪ੍ਰਚਾਰ ਸਮੱਗਰੀ, ਸਮਾਗਮ ਆਦਿ ਦੀ ਵੀਡੀਓਗ੍ਰਾਫੀ ਕਰ ਰਹੀਆਂ ਟੀਮਾਂ, ਸਟੈਟਿਕ ਸਰਵੈਲੈਂਸ ਟੀਮਾਂ ਦੀ ਰਿਪਰੋਟ ਦੇ ਆਧਾਰ ’ਤੇ ਰੋਜ਼ਾਨਾ ਕੀਤਾ ਗਿਆ ਖਰਚਾ ਉਮੀਦਵਾਰ ਦੇ ਖਰਚਾ ਰਜਿਸਟਰ ਵਿੱਚ ਦਰਜ ਕੀਤਾ ਜਾਵੇ। ਉਨ੍ਹਾਂ ਫਲਾਇੰਗ ਸਕੂਐਡ ਸਮੇਤ ਹੋਰ ਚੈਕਿੰਗ ਦਸਤਿਆਂ ਨੂੰ ਵਧੇਰੇ ਚੌਕਸੀ ਕਰਕੇ ਕਿਸੇ ਵੀ ਕਿਸਮ ਦੇ ਸ਼ੱਕੀ ਹਾਲਾਤਾਂ ਵਿੱਚ ਫੌਰੀ ਬਣਦੀ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਸ਼ਰਾਬ ਸਮੇਤ ਹੋਰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦੀ ਗੈਰ ਕਾਨੂੰਨੀ ਤਸਕਰੀ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਐਕਸਾਈਜ਼ ਵਿਭਾਗ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਖਰਚੇ ਨਾਲ ਸਬੰਧਤ ਜਾਰੀ ਹਦਾਇਤਾਂ ਨੂੰ ਚੰਗੀ ਤਰ੍ਹਾਂ ਪੜ੍ਹ ਲਿਆ ਜਾਵੇ, ਤਾਂ ਕਿ ਉਮੀਦਵਾਰ ਦਾ ਖਰਚਾ ਦਰਜ ਕਰਨ ਵੇਲੇ ਕਿਸੇ ਕਿਸਮ ਦੀ ਅਣਗਹਿਲੀ ਨਾ ਹੋਵੇ।

ਵੀਡੀਓ

ਹੋਰ
Have something to say? Post your comment
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

X