Hindi English Monday, 20 May 2024 🕑
BREAKING
ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

ਪੰਜਾਬ

More News

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

Updated on Wednesday, May 08, 2024 20:00 PM IST

ਕਾਦੀਆਂ, 8 ਮਈ, ਦੇਸ਼ ਕਲਿੱਕ ਬਿਓਰੋ :

ਅੱਜ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਕਾਦੀਆਂ ਸਰਦਾਰ ਪਰਤਾਪ ਸਿੰਘ ਬਾਜਵਾ ਨੇ ਸਾਂਝੇ ਤੌਰ ਤੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਧਾਰੀਵਾਲ,ਬਾਜਵਾ ਨਿਵਾਸ,ਭੈਣੀ ਮੀਆਂ ਖਾਂ ਅਤੇ ਕਾਹਨੂੰਵਾਨ ਵਿਖੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਰੈਲੀਆਂ ਕਰਕੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ। ਇਸ ਮੌਕੇ ਤੇ ਸਰਦਾਰ ਰੰਧਾਵਾ ਅਤੇ ਸਰਦਾਰ ਬਾਜਵਾ ਨੇ ਕਾਂਗਰਸੀ ਵਰਕਰਾਂ ਦੇ ਵਿਸਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ, ਮਹਿਗਾਈ, ਬੇਰੁਜ਼ਗਾਰੀ,ਅਤੇ ਦੇਸ਼ ਵਿੱਚ ਫਿਰਕੂ ਤਨਾਅ ਪੈਦਾ ਕਰਨ ਜਿਹੀਆਂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ ਤੇ ਦੇਸ਼ ਵਾਸੀ ਭਾਜਪਾ ਤੋਂ ਛੁਟਕਾਰਾ ਚਾਹੁੰਦੇ ਹਨ ਅਤੇ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲ‌ਈ ਉਤਾਵਲੇ ਹਨ।

ਰੰਧਾਵਾ ਅਤੇ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਰੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਨਾਜ਼ਾ ਨਿਕਲ ਗਿਆ ਹੈ ਸ਼ਰੇਆਮ ਅਪਰਾਧੀ ਕਤਲ ਅਤੇ ਦਿਨ ਦਿਹਾੜੇ ਲੁੱਟਾਂ ਖੋਹਾਂ ਕਰ ਰਹੇ ਹਨ ਜਿਸ ਕਾਰਨ ਪੰਜਾਬ ਦੇ ਅਮਨ ਪਸੰਦ ਲੋਕ ਦਹਿਸ਼ਤ ਦੇ ਮਾਹੌਲ ਵਿਚ ਦਿਨ ਕੱਟ ਰਹੇ ਹਨ ਸਰਕਾਰੀ ਨੌਕਰੀਆਂ ਦੇ ਨਾਂ ਤੇ ਫੋਕੀ ਇਸ਼ਤਿਹਾਰ ਬਾਜੀ ਕਰਕੇ ਪੰਜਾਬ ਦੇ ਲੋਕਾਂ ਵੱਲੋਂ ਦਿਤਾ ਗਿਆ ਪ੍ਰਾਪਟੀ ਟੈਕਸ ਅਤੇ ਹੋਰ ਟੈਕਸਾਂ ਦਾ ਪੈਸਾ ਅੰਨੇਵਾਹ ਲੁਟਾਇਆ ਜਾ ਰਿਹਾ ਹੈ ਦਲਿਤ, ਪਿਛੜੀਆਂ ਸ਼੍ਰੇਣੀਆਂ , ਵਪਾਰੀ ਭਰਾਵਾ, ਪੰਜਾਬ ਦੀਆਂ ਔਰਤਾਂ ਨੂੰ ਦਿਤੀਆਂ ਗਾਰੰਟੀਆ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਇਹ ਆਮ ਆਦਮੀਂ ਪਾਰਟੀ ਦੀ ਸਰਕਾਰ ਨੇ ਇਹਨਾਂ ਵਰਗਾਂ ਦੀ ਭਲਾਈ ਲ‌ਈ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਰੰਧਾਵਾ ਅਤੇ ਸਰਦਾਰ ਪਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਵਿਚ ਇੰਡੀਆ ਬਲਾਕ ਦੀ ਸਰਕਾਰ ਬਣਨ ਤੇ ਕਿਸਾਨਾਂ ਲ‌ਈ ਤਜਵੀਜ਼ ਕੀਤੀਆਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਹਿਲ ਦੇ ਆਧਾਰ ਤੇ ਲਾਗੂ ਕਰਕੇ ਦੇਸ਼ ਭਰ ਦੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲ‌ਈ ਇਕ ਲੱਖ ਰੁਪਇਆ ਹਰ ਸਾਲ ਉਹਨਾਂ ਦੇ ਖਾਤਿਆਂ ਵਿਚ ਪਾਇਆ ਜਾਵੇਗਾ ਫੌਜ ਵਿੱਚ ਅਗਨੀਵੀਰ ਸਕੀਮ ਨੂੰ ਰੱਦ ਕਰਕੇ ਪੱਕੀ ਭਰਤੀ ਫੌਜ ਵਿੱਚ ਕੀਤੀ ਜਾਵੇਗੀ ਕੇਂਦਰ ਦੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ਤੇ ਭਰਕੇ ਦੇਸ਼ ਵਿਚ ਹਤਾਸ਼ ਹੋਏ ਨੌਜਵਾਨਾਂ ਨੂੰ ਪੱਕੀ ਨੌਕਰੀ ਦਿਤੀ ਜਾਵੇਗੀ ਦਲਿਤ ਭਾਈਚਾਰੇ, ਪਿਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੀ ਭਲਾਈ ਲ‌ਈ ਅਨੇਕਾਂ ਨਵੀਆਂ ਸਕੀਮਾਂ ਲਿਆਂਦੀਆਂ ਜਾਣ ਗ‌ਈਆ ਅਤੇ ਵਪਾਰੀ ਭਰਾਵਾਂ ਲ‌ਈ ਜੀ ਐਸ ਟੀ ਕਾਨੂੰਨ ਵਿੱਚ ਸੋਧ ਕਰਕੇ ਵਪਾਰੀ ਵਰਗ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਰਦਾਰ ਪਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਨਗਰ ਕੌਂਸਲ ਕਾਦੀਆ ਦੇ ਚਾਰ ਮਿਊਸਪਲ ਕੌਸਲਰਾਂ ਜਿਨਾਂ ਵਿਚ ਰਾਜਿੰਦਰ ਕੁਮਾਰ,ਲਵਲੀ ਧੁੰਨਾ ਜੀ,ਸਾਲੂ ਗੁਪਤਾ , ਅਮਿਤ ਧੁੰਨਾ,ਬੱਬੂ ਹੰਸ,ਗੁਲੂ ਸਰਮਾ ,ਅਤੇ ਬਾਬਾ ਮਨਜੀਤ ਸਿੰਘ ਸ਼ਾਮਲ ਹਨ ਉਹਨਾਂ ਸਭ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  20-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24

ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

X