ਚੰਡੀਗੜ੍ਹ, 9 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਯਾਨੀ ਵੀਰਵਾਰ ਨੂੰ ਕਰੀਬ 184 ਰੇਲਾਂ ਪ੍ਰਭਾਵਿਤ ਹੋਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਟਰੇਨਾਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ 'ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ 184 ਟਰੇਨਾਂ ਪ੍ਰਭਾਵਿਤ ਹੋਣਗੀਆਂ। ਇਸ 'ਚ ਕੁਝ ਟਰੇਨਾਂ ਨੂੰ ਛੋਟਾ ਕਰ ਦਿੱਤਾ ਗਿਆ ਹੈ, ਜਦਕਿ 115 ਤੋਂ ਜ਼ਿਆਦਾ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ। ਇਸ ਦੌਰਾਨ 69 ਟਰੇਨਾਂ ਰੱਦ ਰਹਿਣਗੀਆਂ। ਇਨ੍ਹਾਂ ਵਿੱਚ ਦਿੱਲੀ ਜਾਣ ਵਾਲੀਆਂ ਗੱਡੀਆਂ ਦੇ ਨਾਲ-ਨਾਲ ਚੰਡੀਗੜ੍ਹ-ਅੰਮ੍ਰਿਤਸਰ ਰੂਟ ਦੀਆਂ ਕਈ ਟਰੇਨਾਂ ਵੀ ਸ਼ਾਮਲ ਹਨ।
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਰੇਲਵੇ ਟਰੈਕ ਸਮੇਤ ਸੜਕ ਜਾਮ ਕੀਤੀ ਗਈ ਹੈ। ਇਸ ਕਾਰਨ ਯਾਤਰੀਆਂ ਨੂੰ ਦਿੱਲੀ ਰੂਟ 'ਤੇ ਬੱਸਾਂ 'ਚ ਸਫਰ ਕਰਨ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਕਾਰਨ ਰੇਲਵੇ ਵੱਲੋਂ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਜਾ ਰਹੇ ਹਨ।